|| ੴ ਸਤਿਗੁਰ ਪ੍ਰਸਾਦਿ ॥

 

  ਸੋਚੈ ਸੋਚਿ ਨ ਹੋਵਈ ਜੇ ਸੋਚੀ ਲਖ ਵਾਰ ॥ ਚੁਪੈ ਚੁਪ ਨ ਹੋਵਈ ਜੇ ਲਾਇ ਰਹਾ ਲਿਵ ਤਾਰ ॥ 

ਭੁਖਿਆ ਭੁਖ ਨ ਉਤਰੀ ਜੇ ਬੰਨਾ ਪੁਰੀਆ ਭਾਰ ॥ ਸਹਸ ਸਿਆਣਪਾ ਲਖ ਹੋਹਿ ਤ ਇਕ ਨ ਚਲੈ ਨਾਲਿ ॥

ਕਿਵ ਸਚਿਆਰਾ ਹੋਈਐ ਕਿਵ ਕੂੜੈ ਤੁਟੈ ਪਾਲਿ ॥ ਹੁਕਮਿ ਰਜਾਈ ਚਲਣਾ ਨਾਨਕ ਲਿਖਿਆ ਨਾਲਿ ॥੧॥ 

                          ਅਰਥ


ਜੇ ਮੈਂ ਲੱਖ ਵਾਰੀ (ਭੀ) (ਇਸ਼ਨਾਨ ਆਦਿਕ ਨਾਲ ਸਰੀਰ ਦੀ) ਸੁੱਚ ਰੱਖਾਂ, (ਤਾਂ ਭੀ ਇਸ ਤਰ੍ਹਾਂ) ਸੁੱਚ ਰੱਖਣ ਨਾਲ (ਮਨ ਦੀ) ਸੁੱਚ ਨਹੀਂ ਰਹਿ ਸਕਦੀ। ਜੇ ਮੈਂ (ਸਰੀਰ ਦੀ) ਇਕ-ਤਾਰ ਸਮਾਧੀ ਲਾਈ ਰੱਖਾਂ; (ਤਾਂ ਭੀ ਇਸ ਤਰ੍ਹਾਂ) ਚੁੱਪ ਕਰ ਰਹਿਣ ਨਾਲ ਮਨ ਦੀ ਸ਼ਾਂਤੀ ਨਹੀਂ ਹੋ ਸਕਦੀ।  

ਜੇ ਮੈਂ ਸਾਰੇ ਭਵਣਾਂ ਦੇ ਪਦਾਰਥਾਂ ਦੇ ਢੇਰ (ਭੀ) ਸਾਂਭ ਲਵਾਂ, ਤਾਂ ਭੀ ਤ੍ਰਿਸ਼ਨਾ ਦੇ ਅਧੀਨ ਰਿਹਾਂ ਤ੍ਰਿਸ਼ਨਾ ਦੂਰ ਨਹੀਂ ਹੋ ਸਕਦੀ। ਜੇ (ਮੇਰੇ ਵਿਚ) ਹਜ਼ਾਰਾਂ ਤੇ ਲੱਖਾਂ ਚਤੁਰਾਈਆਂ ਹੋਵਣ, (ਤਾਂ ਭੀ ਉਹਨਾਂ ਵਿਚੋਂ) ਇਕ ਭੀ ਚਤੁਰਾਈ ਸਾਥ ਨਹੀਂ ਦੇਂਦੀ। 

ਪ੍ਰਭੂ ਨਾਲੋਂ ਜੀਵ ਦੀ ਵਿੱਥ ਮਿਟਾਣ ਦਾ ਇਕੋ ਹੀ ਤਰੀਕਾ ਹੈ ਕਿ ਜੀਵ ਉਸ ਦੀ ਰਜ਼ਾ ਵਿਚ ਤੁਰੇ। ਇਹ ਅਸੂਲ ਧੁਰ ਤੋਂ ਹੀ ਰੱਬ ਵਲੋਂ ਜੀਵ ਲਈ ਜਰੂਰੀ ਹੈ। ਪਿਤਾ ਦੇ ਕਹੇ ਵਿਚ ਪੁੱਤਰ ਤੁਰਦਾ ਰਹੇ ਤਾਂ ਪਿਆਰ, ਨਾ ਤੁਰੇ ਤਾਂ ਵਿੱਥ ਪੈਂਦੀ ਜਾਂਦੀ ਹੈ।


 

ਹੁਕਮੀ ਹੋਵਨਿ ਆਕਾਰ ਹੁਕਮੁ ਨ ਕਹਿਆ ਜਾਈ ॥ ਹੁਕਮੀ ਹੋਵਨਿ ਜੀਅ ਹੁਕਮਿ ਮਿਲੈ ਵਡਿਆਈ ॥   

ਹੁਕਮੀ ਉਤਮੁ ਨੀਚੁ ਹੁਕਮਿ ਲਿਖਿ ਦੁਖ ਸੁਖ ਪਾਈਅਹਿ ॥ ਇਕਨਾ ਹੁਕਮੀ ਬਖਸੀਸ ਇਕਿ ਹੁਕਮੀ ਸਦਾ ਭਵਾਈਅਹਿ ॥ 

ਹੁਕਮੈ ਅੰਦਰਿ ਸਭੁ ਕੋ ਬਾਹਰਿ ਹੁਕਮ ਨ ਕੋਇ ॥ ਨਾਨਕ ਹੁਕਮੈ ਜੇ ਬੁਝੈ ਤ ਹਉਮੈ ਕਹੈ ਨ ਕੋਇ ॥੨॥ 

                      ਅਰਥ  

ਅਕਾਲ ਪੁਰਖ ਦੇ ਹੁਕਮ ਅਨੁਸਾਰ ਸਾਰੇ ਸਰੀਰ ਬਣਦੇ ਹਨ, (ਪਰ ਇਹ) ਹੁਕਮ ਦੱਸਿਆ ਨਹੀਂ ਜਾ ਸਕਦਾ ਕਿ ਕਿਹੋ ਜਿਹਾ ਹੈ। ਰੱਬ ਦੇ ਹੁਕਮ ਅਨੁਸਾਰ ਹੀ ਸਾਰੇ ਜੀਵ ਜੰਮ ਪੈਂਦੇ ਹਨ ਅਤੇ ਹੁਕਮ ਅਨੁਸਾਰ ਹੀ (ਰੱਬ ਦੇ ਦਰ 'ਤੇ) ਸ਼ੋਭਾ ਮਿਲਦੀ ਹੈ। 

ਰੱਬ ਦੇ ਹੁਕਮ ਵਿਚ ਕੋਈ ਮਨੁੱਖ ਚੰਗਾ (ਬਣ ਜਾਂਦਾ) ਹੈ, ਕੋਈ ਭੈੜਾ। ਉਸ ਦੇ ਹੁਕਮ ਵਿਚ ਹੀ (ਆਪਣੇ ਕੀਤੇ ਹੋਏ ਕਰਮਾਂ ਦੇ) ਲਿਖੇ ਅਨੁਸਾਰ ਦੁੱਖ ਤੇ ਸੁਖ ਭੋਗੀਦੇ ਹਨ। ਹੁਕਮ ਵਿਚ ਹੀ ਕਦੀ ਮਨੁੱਖਾਂ ਉੱਤੇ (ਅਕਾਲ ਪੁਰਖ ਦੇ ਦਰ ਤੋਂ) ਬਖ਼ਸ਼ਸ਼ ਹੁੰਦੀ ਹੈ, ਅਤੇ ਉਸ ਦੇ ਹੁਕਮ ਵਿਚ ਹੀ ਕਈ ਮਨੁੱਖ ਨਿੱਤ ਜਨਮ ਮਰਨ ਦੇ ਗੇੜ ਵਿਚ ਭਵਾਈਦੇ ਹਨ। 

ਹਰੇਕ ਜੀਵ ਰੱਬ ਦੇ ਹੁਕਮ ਵਿਚ ਹੀ ਹੈ, ਕੋਈ ਜੀਵ ਹੁਕਮ ਤੋਂ ਬਾਹਰ (ਭਾਵ, ਹੁਕਮ ਤੋ ਆਕੀ) ਨਹੀਂ ਹੋ ਸਕਦਾ। ਹੇ ਨਾਨਕ! ਜੇ ਕੋਈ ਮਨੁੱਖ ਅਕਾਲ ਪੁਰਖ ਦੇ ਹੁਕਮ ਨੂੰ ਸਮਝ ਲਏ ਤਾਂ ਫਿਰ ਉਹ ਸੁਆਰਥ ਦੀਆਂ ਗੱਲਾਂ ਨਹੀਂ ਕਰਦਾ (ਭਾਵ, ਫਿਰ ਉਹ ਸੁਆਰਥੀ ਜੀਵਨ ਛੱਡ ਦੇਂਦਾ ਹੈ) ।2। 

ਜੇ ਤੁਸੀਂ ਪੋਸਟ ਪਸੰਦ ਕਰਦੇ ਹੋ, ਤਾਂ ਸ਼ੇਅਰ ਕਰੋ ਅਤੇ ਫਾਲੋ ਕਰੋ ਕਮੈਂਟ ਕਰੋ

        ਤੁਹਾਡਾ ਧੰਨਵਾਦ

----------------------------------------------------------------------------------------------

                ||  ੴ सतिगुर प्रसादि ||


सोचै सोचि न होवई जे सोची लख वार ॥ चुपै चुप न होवई जे लाइ रहा लिव तार ॥

भुखिआ भुख न उतरी जे बंना पुरीआ भार ॥ सहस सिआणपा लख होहि त इक न चलै नालि॥

किव सचिआरा होईऐ किव कूड़ै तुटै पालि॥ हुकमि रजाई चलणा नानक लिखिआ नालि ॥१॥  

                 अर्थ 


अगर में लाखों बार (भी) (स्नान आदि से शरीर की) स्वच्छता रखूँ, (तो भी इस तरह) स्वच्छता रखने से (मन की) स्वच्छता नहीं रहि सकती। यदि मैं (शरीर की) एक-तार समाधि लगाई रखूँ; (तो भी इस तरह) चुप कर के रहने से मन शांत नहीं हो सकता। 

यदि मैं सारे भवनों के पदार्तों के ढेर (भी) संभाल लूँ, तो भी त्रिष्णा के अधीन रहने से त्रिष्णा दूर नहीं हो सकती। यदि, (मेरे में) हजारों व लाखों ही चतुराईयां हों, (तो भी उनमें से) एक भी चतुराई साथ नहीं देती। 

(तो फिर) अकाल पुरख के प्रकाश होने योग्य कैसे बन सकते हैं (और हमारे अंदर का) झूठ का पर्दा कैसे कैसे टूट सकता है? रजा के मालिक अकाल पुरख के हुक्म में चलना- (यही एक मात्र विधि है)। हे नानक! (ये विधि) आरम्भ से ही जब से जगत बना है, लिखी चली आ रही है।1। 


हुकमी होवनि आकार हुकमु न कहिआ जाई ॥ हुकमी होवनि जीअ हुकमि मिलै वडिआई ॥ 

हुकमी उतमु नीचु हुकमि लिखि दुख सुख पाईअहि ॥ इकना हुकमी बखसीस इकि हुकमी सदा भवाईअहि ॥ 

हुकमै अंदरि सभु को बाहरि हुकम न कोइ ॥ नानक हुकमै जे बुझै त हउमै कहै न कोइ ॥२॥ 

                 अर्थ 

अकाल पुरख के हुक्म के अनुसार सारे शरीर बनते हैं, (पर ये) हुक्म कहा नहीं जा सकता कि कैसा है। ईश्वर के आदेश मुताबिक ही सारे जीव पैदा हो जाते हैं और आदेशानुसार ही (ईश्वर के दर पर) शोभा मिलती है। 

रब के हुक्म में कोई मनुष्य अच्छा (बन जाता) है, काई बुरा। उसके हुक्म में ही (अपने किए कर्मों के) लिखे अनुसार दुख व सुख भोगते हैं। हुक्म में ही कई मनुष्यों पर (अकाल पुरख के दर से) कृपा होती है, और उसके हुक्म में ही कई मनुष्य नित्य जन्म-मरण के चक्कर में फसे रहते हैं।

हरेक जीव ईश्वर के हुक्म में ही है, कोई जीव हुक्म से बाहर नहीं हो सकता। हे नानक! अगर कोई मनुष्य अकाल पुरख के हुक्म को समझ ले तो फिर वो स्वार्थ भरी बातें नहीं करता (अर्थात, स्वार्थी जीवन छोड़ देता है)।2।

यह पोस्ट अच्छा लगे तो शेयर और फॉलो जरूर करें

धन्यवाद

---------------------------------------------------------------------------------

    ||  ik-oaNkaar satgur parsaad. ||


 

sochai soch na hova-ee jay sochee lakh vaar.chupai chup na hova-ee jay laa-ay rahaa liv taar.

bhukhi-aa bhukh na utree jay bannaa puree-aa bhaar.sahas si-aanpaa lakh hohi ta ik na chalai naal.

kiv sachi-aaraa ho-ee-ai kiv koorhai tutai paal.hukam rajaa-ee chalnaa naanak likhi-aa naal. ||1||   

                          Meaning 


By thinking, He cannot be reduced to thought, even by thinking hundreds of thousands of times.By remaining silent, inner silence is not obtained, even by remaining lovingly absorbed deep within.

The hunger of the hungry is not appeased, even by piling up loads of worldly goods.Hundreds of thousands of clever tricks, but not even one of them will go along with you in the end.

So how can you become truthful? And how can the veil of illusion be torn away?O Nanak, it is written that you shall obey the Hukam of His Command, and walk in the Way of His Will. ||1||

   


  hukmee hovan aakaar hukam na kahi-aa jaa-ee.hukmee hovan jee-a hukam milai vadi-aa-ee.

hukmee utam neech hukam likh dukh sukh paa-ee-ah.iknaa hukmee bakhsees ik hukmee sadaa bhavaa-ee-ah.

hukmai andar sabh ko baahar hukam na ko-ay.naanak hukmai jay bujhai ta ha-umai kahai na ko-ay. ||2|| 

                                  Meaning  

By His Command, bodies are created; His Command cannot be described.By His Command, souls come into being; by His Command, glory and greatness are obtained.

By His Command, some are high and some are low; by His Written Command, pain and pleasure are obtained.Some, by His Command, are blessed and forgiven; others, by His Command, wander aimlessly forever.

Everyone is subject to His Command; no one is beyond His Command.O Nanak, one who understands His Command, does not speak in ego. ||2||   

If you like this post today, then do share and follow

 Thank you