|| ੴ ਸਤਿਗੁਰ ਪ੍ਰਸਾਦਿ ॥

 

ਗਾਵੈ ਕੋ ਤਾਣੁ ਹੋਵੈ ਕਿਸੈ ਤਾਣੁ ॥ ਗਾਵੈ ਕੋ ਦਾਤਿ ਜਾਣੈ ਨੀਸਾਣੁ ॥

ਗਾਵੈ ਕੋ ਗੁਣ ਵਡਿਆਈਆ ਚਾਰ ॥ ਗਾਵੈ ਕੋ ਵਿਦਿਆ ਵਿਖਮੁ ਵੀਚਾਰੁ ॥

ਗਾਵੈ ਕੋ ਸਾਜਿ ਕਰੇ ਤਨੁ ਖੇਹ ॥ ਗਾਵੈ ਕੋ ਜੀਅ ਲੈ ਫਿਰਿ ਦੇਹ ॥

ਗਾਵੈ ਕੋ ਜਾਪੈ ਦਿਸੈ ਦੂਰਿ ॥ ਗਾਵੈ ਕੋ ਵੇਖੈ ਹਾਦਰਾ ਹਦੂਰਿ ॥

ਕਥਨਾ ਕਥੀ ਨ ਆਵੈ ਤੋਟਿ ॥ ਕਥਿ ਕਥਿ ਕਥੀ ਕੋਟੀ ਕੋਟਿ ਕੋਟਿ ॥

ਦੇਦਾ ਦੇ ਲੈਦੇ ਥਕਿ ਪਾਹਿ ॥ ਜੁਗਾ ਜੁਗੰਤਰਿ ਖਾਹੀ ਖਾਹਿ ॥

ਹੁਕਮੀ ਹੁਕਮੁ ਚਲਾਏ ਰਾਹੁ ॥ ਨਾਨਕ ਵਿਗਸੈ ਵੇਪਰਵਾਹੁ ॥੩॥      

             ਅਰਥ 


ਜਿਸ ਕਿਸੇ ਮਨੁੱਖ ਨੂੰ ਸਮਰਥਾ ਹੁੰਦੀ ਹੈ, ਉਹ ਰੱਬ ਦੇ ਤਾਣ ਨੂੰ ਗਾਉਂਦਾ ਹੈ, (ਭਾਵ, ਉਸ ਦੀ ਸਿਫ਼ਤਿ-ਸਾਲਾਹ ਕਰਦਾ ਹੈ ਤੇ ਉਸ ਦੇ ਉਹ ਕੰਮ ਕਥਨ ਕਰਦਾ ਹੈ, ਜਿਨ੍ਹਾਂ ਤੋਂ ਉਸ ਦੀ ਵੱਡੀ ਤਾਕਤ ਪਰਗਟ ਹੋਵੇ) । ਕੋਈ ਮਨੁੱਖ ਉਸ ਦੀਆਂ ਦਾਤਾਂ ਨੂੰ ਹੀ ਗਾਉਂਦਾ ਹੈ, (ਕਿਉਂਕਿ ਇਹਨਾਂ ਦਾਤਾਂ ਨੂੰ ਉਹ ਰੱਬ ਦੀ ਰਹਿਮਤ ਦਾ) ਨਿਸ਼ਾਨ ਸਮਝਦਾ ਹੈ।  

ਕੋਈ ਮਨੁੱਖ ਰੱਬ ਦੇ ਸੋਹਣੇ ਗੁਣ ਤੇ ਸੋਹਣੀਆਂ ਵਡਿਆਈਆਂ ਵਰਣਨ ਕਰਦਾ ਹੈ। ਕੋਈ ਮਨੁੱਖ ਵਿੱਦਿਆ ਦੇ ਬਲ ਨਾਲ ਅਕਾਲ ਪੁਰਖ ਦੇ ਕਠਨ ਗਿਆਨ ਨੂੰ ਗਾਉਂਦਾ ਹੈ (ਭਾਵ, ਸ਼ਾਸਤਰ ਆਦਿਕ ਦੁਆਰਾ ਆਤਮਕ ਫ਼ਿਲਾਸਫ਼ੀ ਦੇ ਔਖੇ ਵਿਸ਼ਿਆਂ 'ਤੇ ਵਿਚਾਰ ਕਰਦਾ ਹੈ) । 

ਕੋਈ ਮਨੁੱਖ ਇਉਂ ਗਾਉਂਦਾ ਹੈ, 'ਅਕਾਲ ਪੁਰਖ ਸਰੀਰ ਨੂੰ ਬਣਾ ਕੇ (ਫਿਰ) ਸੁਆਹ ਕਰ ਦੇਂਦਾ ਹੈ'। ਕੋਈ ਇਉਂ ਗਾਉਂਦਾ ਹੈ, 'ਹਰੀ (ਸਰੀਰਾਂ ਵਿਚੋਂ) ਜਿੰਦਾਂ ਕੱਢ ਕੇ ਫਿਰ (ਦੂਜੇ ਸਰੀਰਾਂ ਵਿਚ) ਪਾ ਦੇਂਦਾ ਹੈ'। 

ਕੋਈ ਮਨੁੱਖ ਆਖਦਾ ਹੈ, 'ਅਕਾਲ ਪੁਰਖ ਦੂਰ ਜਾਪਦਾ ਹੈ, ਦੂਰ ਦਿੱਸਦਾ ਹੈ'; ਪਰ ਕੋਈ ਆਖਦਾ ਹੈ, '(ਨਹੀਂ, ਨੇੜੇ ਹੈ) , ਸਭ ਥਾਈਂ ਹਾਜ਼ਰ ਹੈ, ਸਭ ਨੂੰ ਵੇਖ ਰਿਹਾ ਹੈ'। 

ਕ੍ਰੋੜਾਂ ਹੀ ਜੀਵਾਂ ਨੇ ਬੇਅੰਤ ਵਾਰੀ (ਅਕਾਲ ਪੁਰਖ ਦੇ ਹੁਕਮ ਦਾ) ਵਰਣਨ ਕੀਤਾ ਹੈ, ਪਰ ਹੁਕਮ ਦੇ ਵਰਣਨ ਕਰਨ ਦੀ ਤੋਟ ਨਹੀਂ ਆ ਸਕੀ (ਭਾਵ, ਵਰਣਨ ਕਰ ਕਰ ਕੇ ਹੁਕਮ ਦਾ ਅੰਤ ਨਹੀਂ ਪੈ ਸਕਿਆ, ਹੁਕਮ ਦਾ ਸਹੀ ਸਰੂਪ ਨਹੀਂ ਲੱਭ ਸਕਿਆ) । 

ਦਾਤਾਰ ਅਕਾਲ ਪੁਰਖ (ਸਭ ਜੀਆਂ ਨੂੰ ਰਿਜ਼ਕ) ਦੇ ਰਿਹਾ ਹੈ, ਪਰ ਜੀਵ ਲੈ ਲੈ ਕੇ ਥੱਕ ਪੈਂਦੇ ਹਨ। (ਸਭ ਜੀਵ) ਸਦਾ ਤੋਂ ਹੀ (ਰੱਬ ਦੇ ਦਿੱਤੇ ਪਦਾਰਥ) ਖਾਂਦੇ ਚਲੇ ਆ ਰਹੇ ਹਨ। 

ਹੁਕਮ ਵਾਲੇ ਰੱਬ ਦਾ ਹੁਕਮ ਹੀ (ਸੰਸਾਰ ਦੀ ਕਾਰ ਵਾਲਾ) ਰਸਤਾ ਚਲਾ ਰਿਹਾ ਹੈ। ਹੇ ਨਾਨਕ! ਉਹ ਨਿਰੰਕਾਰ ਸਦਾ ਵੇਪਰਵਾਹ ਹੈ ਤੇ ਪਰਸੰਨ ਹੈ। (ਭਾਵ, ਭਾਵੇਂ ਰੱਬ ਹਰ ਵੇਲੇ ਸੰਸਾਰ ਦੇ ਬੇਅੰਤ ਜੀਵਾਂ ਨੂੰ ਅਤੁੱਟ ਪਦਾਰਥ ਤੇ ਰਿਜ਼ਕ ਪਹੁੰਚਾ ਰਿਹਾ ਹੈ, ਪਰ ਏਡੀ ਵੱਡੀ ਕਾਰ ਨਾਲ ਉਸ ਨੂੰ ਕੋਈ ਘਬਰਾਹਟ ਨਹੀਂ ਹੈ। ਉਹ ਸਦਾ ਖਿੜਿਆ ਹੋਇਆ ਹੈ। ਉਸ ਨੂੰ ਏਡੇ ਵੱਡੇ ਪਸਾਰੇ ਵਿਚ ਖਚਿਤ ਨਹੀਂ ਹੋਣਾ ਪੈਂਦਾ। ਉਸ ਦੀ ਇਕ ਹੁਕਮ = ਰੂਪ ਸੱਤਾ ਹੀ ਸਾਰੇ ਵਿਹਾਰ ਨੂੰ ਨਿਬਾਹ ਰਹੀ ਹੈ) ।3।      

ਜੇ ਤੁਸੀਂ ਪੋਸਟ ਪਸੰਦ ਕਰਦੇ ਹੋ, ਤਾਂ ਸ਼ੇਅਰ ਕਰੋ ਅਤੇ ਫਾਲੋ ਕਰੋ ਕਮੈਂਟ ਕਰੋ

        ਤੁਹਾਡਾ ਧੰਨਵਾਦ

----------------------------------------------------------------------------------------

      ||  ੴ सतिगुर प्रसादि ||


गावै को ताणु होवै किसै ताणु ॥गावै को दाति जाणै नीसाणु ॥ 

गावै को गुण वडिआईआ चार ॥गावै को विदिआ विखमु वीचारु ॥ 

गावै को साजि करे तनु खेह ॥गावै को जीअ लै फिरि देह ॥ 

गावै को जापै दिसै दूरि ॥गावै को वेखै हादरा हदूरि ॥ 

कथना कथी न आवै तोटि ॥कथि कथि कथी कोटी कोटि कोटि ॥ 

देदा दे लैदे थकि पाहि ॥जुगा जुगंतरि खाही खाहि ॥ 

हुकमी हुकमु चलाए राहु ॥नानक विगसै वेपरवाहु ॥३॥ 

                 अर्थ 


जिस किसी मनुष्य की स्मर्था होती है, वह ईश्वर की ताकत को गाता है, (भाव, उसकी महिमा करता है और उसके उन कर्मों का कथन करता है जिनसे उनकी बड़ी ताकत प्रगट हो) कोई मनुष्य उसकी दातों को ही गाता है, (क्योंकि, इन दातों को वह ईश्वर की कृपा का) निशान समझता है। 

कोई मनुष्य ईश्वर के सुन्दर गुण और अच्छी बढ़ाईयों का वर्णन करता है। कोई मनुष्य विद्या के बल से अकाल पुरख के कठिन ज्ञान को गाता है (भाव, शास्त्र आदि विद्या द्वारा आत्मिक फिलासफीजैसे मुश्किल विषयों पर विचार करता है)।

कोई मनुष्य ऐसे गाता है, ‘अकाल पुरख शरीर को बना के फिर राख कर देता है। कोई ऐसे गाता है, ‘हरि (शरीरों में से) जान निकाल के फिर (दूसरे शरीरों में) डाल देता है’।

कोई मनुष्य कहता है, ‘अकाल पुरख दूर प्रतीत होता है’; पर कोई कहता है, (नहीं नजदीक है), हर जगह हाजिर है, सभी को देख रहा है’।

करोड़ों जीवों ने बेअंत बार (अकाल पुरख के हुक्म का) वर्णन किया है। पर हुक्म के वर्णन करने में कमीं नहीं आ सकी। (भाव, वर्णन कर कर के हुक्म का अंत नहीं पाया जा सका, हुक्म का सही स्वरूप नहीं ढूंढा जा सका)

दातार अकाल पुरख (सभी जीवों को रिज़क) दे रहा है, पर जीव लै लै के थक जाते हैं। (सभ जीव) सदा से ही (ईश्वर के दिए पदार्थ) खाते चले आ रहे हैं।

हुक्म वाले रब का हुक्म ही (संसार की कार वाला) रास्ता चला रहा है। हे नानक! वह निरंकार सदा बेपरवाह है, प्रसंन्न है। (भाव, हलांकि, ईश्वर हर वक्त संसार के बेअंत जीवों को अटूट पदार्थ व रिज़क दे रहा है, पर इतने बड़े कार्य में उसे कोई घबराहट/परेशानी नहीं हो रही। वह सदा ही प्रसंन्न अवस्था में है। उसे इतने बड़े पसारे में खचित नहीं होना पड़ता। उसकी एक हुक्म रूप सत्ता ही सारे व्यवहार को निबाह रही है।) 3।

यह पोस्ट अच्छा लगे तो शेयर और फॉलो जरूर करें

              धन्यवाद

---------------------------------------------------------------------  ik-oaNkaar satguru

          parsaad.



gaavai ko taan hovai kisai taan.gaavai ko daat jaanai neesaan. 

gaavai ko gun vadi-aa-ee-aa chaar.gaavai ko vidi-aa vikham veechaar

 gaavai ko saaj karay tan khayh.gaavai ko jee-a lai fir dayh.

 gaavai ko jaapai disai door.gaavai ko vaykhai haadraa hadoor.

 kathnaa kathee na aavai tot.kath kath kathee kotee kot kot.

 daydaa day laiday thak paahi.jugaa jugantar khaahee khaahi.

hukmee hukam chalaa-ay raahu.naanak vigsai vayparvaahu. ||3||

                        Meaning   

 Some sing of His Power-who has that Power?Some sing of His Gifts, and know His Sign and Insignia.

Some sing of His Glorious Virtues, Greatness and Beauty.Some sing of knowledge obtained of Him, through difficult philosophical studies.


Some sing that He fashions the body, and then again reduces it to dust.Some sing that He takes life away, and then again restores it.


Some sing that He seems so very far away.Some sing that He watches over us, face to face, ever-present.


There is no shortage of those who preach and teach.Millions upon millions offer millions of sermons and stories.


The Great Giver keeps on giving, while those who receive grow weary of receiving. Throughout the ages, consumers consume.

The Commander, by His Command, leads us to walk on the Path.O Nanak, He blossoms forth, Carefree and Untroubled. ||3||

 

If you like this post today, then do share and follow

 Thank you