|| ੴ ਸਤਿਗੁਰ ਪ੍ਰਸਾਦਿ  ||

 


ਸਾਚਾ ਸਾਹਿਬੁ ਸਾਚੁ ਨਾਇ ਭਾਖਿਆ ਭਾਉ ਅਪਾਰੁ ॥ ਆਖਹਿ ਮੰਗਹਿ ਦੇਹਿ ਦੇਹਿ ਦਾਤਿ ਕਰੇ ਦਾਤਾਰੁ ॥

ਫੇਰਿ ਕਿ ਅਗੈ ਰਖੀਐ ਜਿਤੁ ਦਿਸੈ ਦਰਬਾਰੁ ॥ ਮੁਹੌ ਕਿ ਬੋਲਣੁ ਬੋਲੀਐ ਜਿਤੁ ਸੁਣਿ ਧਰੇ ਪਿਆਰੁ ॥

ਅੰਮ੍ਰਿਤ ਵੇਲਾ ਸਚੁ ਨਾਉ ਵਡਿਆਈ ਵੀਚਾਰੁ ॥ ਕਰਮੀ ਆਵੈ ਕਪੜਾ ਨਦਰੀ ਮੋਖੁ ਦੁਆਰੁ ॥

 ਨਾਨਕ ਏਵੈ ਜਾਣੀਐ ਸਭੁ ਆਪੇ ਸਚਿਆਰੁ ॥੪॥

                            ਅਰਥ

ਅਕਾਲ ਪੁਰਖ ਸਦਾ = ਥਿਰ ਰਹਿਣ ਵਾਲਾ ਹੀ ਹੈ, ਉਸ ਦਾ ਨੀਯਮ ਭੀ ਸਦਾ ਅਟੱਲ ਹੈ। ਉਸ ਦੀ ਬੋਲੀ ਪ੍ਰੇਮ ਹੈ ਅਤੇ ਉਹ ਆਪ ਅਕਾਲ ਪੁਰਖ ਬੇਅੰਤ ਹੈ। ਅਸੀਂ ਜੀਵ ਉਸ ਪਾਸੋਂ ਦਾਤਾਂ ਮੰਗਦੇ ਹਾਂ ਤੇ ਆਖਦੇ ਹਾਂ,'(ਹੇ ਹਰੀ! ਸਾਨੂੰ ਦਾਤਾਂ) ਦੇਹ'। ਉਹ ਦਾਤਾਰ ਬਖ਼ਸ਼ਸ਼ਾਂ ਕਰਦਾ ਹੈ।   

(ਜੇ ਸਾਰੀਆਂ ਦਾਤਾਂ ਉਹ ਆਪ ਹੀ ਬਖਸ਼ ਰਿਹਾ ਹੈ ਤਾਂ) ਫਿਰ ਅਸੀਂ ਕਿਹੜੀ ਭੇਟਾ ਉਸ ਅਕਾਲ ਪੁਰਖ ਦੇ ਅੱਗੇ ਰੱਖੀਏ, ਜਿਸ ਦੇ ਸਦਕੇ ਸਾਨੂੰ ਉਸ ਦਾ ਦਰਬਾਰ ਦਿੱਸ ਪਏ? ਅਸੀਂ ਮੂੰਹੋਂ ਕਿਹੜਾ ਬਚਨ ਬੋਲੀਏ (ਭਾਵ, ਕਿਹੋ ਜਿਹੀ ਅਰਦਾਸ ਕਰੀਏ) ਜਿਸ ਨੂੰ ਸੁਣ ਕੇ ਉਹ ਹਰੀ (ਸਾਨੂੰ) ਪਿਆਰ ਕਰੇ। 

ਪੂਰਨ ਖਿੜਾਉ ਦਾ ਸਮਾਂ ਹੋਵੇ (ਭਾਵ, ਪ੍ਰਭਾਤ ਵੇਲਾ ਹੋਵੇ) , ਨਾਮ (ਸਿਮਰੀਏ) ਤੇ ਉਸ ਦੀਆਂ ਵਡਿਆਈਆਂ ਦੀ ਵਿਚਾਰ ਕਰੀਏ। (ਇਸ ਤਰ੍ਹਾਂ) ਪ੍ਰਭੂ ਦੀ ਮਿਹਰ ਨਾਲ 'ਸਿਫਤਿ'-ਰੂਪ ਪਟੋਲਾ ਮਿਲਦਾ ਹੈ, ਉਸ ਦੀ ਕ੍ਰਿਪਾ-ਦ੍ਰਿਸ਼ਟੀ ਨਾਲ 'ਕੂੜ ਦੀ ਪਾਲਿ' ਤੋਂ ਖ਼ਲਾਸੀ ਹੁੰਦੀ ਹੈ ਤੇ ਰੱਬ ਦਾ ਦਰ ਪ੍ਰਾਪਤ ਹੋ ਜਾਂਦਾ ਹੈ। ਹੇ ਨਾਨਕ! ਇਸ ਤਰ੍ਹਾਂ ਇਹ ਸਮਝ ਆ ਜਾਂਦੀ ਹੈ ਕਿ ਉਹ ਹੋਂਦ ਦਾ ਮਾਲਕ ਅਕਾਲ ਪੁਰਖ ਸਭ ਥਾਈਂ ਭਰਪੂਰ ਹੈ।4। 


ਥਾਪਿਆ ਨ ਜਾਇ ਕੀਤਾ ਨ ਹੋਇ ॥ ਆਪੇ ਆਪਿ ਨਿਰੰਜਨੁ ਸੋਇ ॥

ਜਿਨਿ ਸੇਵਿਆ ਤਿਨਿ ਪਾਇਆ ਮਾਨੁ ॥ ਨਾਨਕ ਗਾਵੀਐ ਗੁਣੀ ਨਿਧਾਨੁ ॥

 ਗਾਵੀਐ ਸੁਣੀਐ ਮਨਿ ਰਖੀਐ ਭਾਉ ॥ ਦੁਖੁ ਪਰਹਰਿ ਸੁਖੁ ਘਰਿ ਲੈ ਜਾਇ ॥   

ਗੁਰਮੁਖਿ ਨਾਦੰ ਗੁਰਮੁਖਿ ਵੇਦੰ ਗੁਰਮੁਖਿ ਰਹਿਆ ਸਮਾਈ ॥ ਗੁਰੁ ਈਸਰੁ ਗੁਰੁ ਗੋਰਖੁ ਬਰਮਾ ਗੁਰੁ ਪਾਰਬਤੀ ਮਾਈ ॥

ਜੇ ਹਉ ਜਾਣਾ ਆਖਾ ਨਾਹੀ ਕਹਣਾ ਕਥਨੁ ਨ ਜਾਈ ॥ ਗੁਰਾ ਇਕ ਦੇਹਿ ਬੁਝਾਈ ॥

 ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ ਨ ਜਾਈ ॥੫॥   

                     ਅਰਥ 

ਉਹ ਅਕਾਲ ਪੁਰਖ ਮਾਇਆ ਦੇ ਪਰਭਾਵ ਤੋਂ ਪਰੇ ਹੈ (ਕਿਉਂਕਿ) ਉਹ ਨਿਰੋਲ ਆਪ ਹੀ ਆਪ ਹੈ, ਨਾ ਉਹ ਪੈਦਾ ਕੀਤਾ ਜਾ ਸਕਦਾ ਹੈ ਅਤੇ ਨਾ ਹੀ ਸਾਡਾ ਬਣਾਇਆ ਬਣਦਾ ਹੈ।  

ਜਿਸ ਮਨੁੱਖ ਨੇ ਉਸ ਅਕਾਲ ਪੁਰਖ ਨੂੰ ਸਿਮਰਿਆ ਹੈ, ਉਸ ਨੇ ਹੀ ਵਡਿਆਈ ਪਾ ਲਈ ਹੈ। ਹੇ ਨਾਨਕ! (ਆਓ) ਅਸੀਂ ਭੀ ਉਸ ਗੁਣਾਂ ਦੇ ਖ਼ਜ਼ਾਨੇ ਹਰੀ ਦੀ ਸਿਫ਼ਤਿ-ਸਾਲਾਹ ਕਰੀਏ। 

(ਆਓ, ਅਕਾਲ ਪੁਰਖ ਦੇ ਗੁਣ) ਗਾਵੀਏ ਤੇ ਸੁਣੀਏ ਅਤੇ ਆਪਣੇ ਮਨ ਵਿਚ ਉਸਦਾ ਪ੍ਰੇਮ ਟਿਕਾਈਏ। (ਜੋ ਮਨੁੱਖ ਇਹ ਆਹਰ ਕਰਦਾ ਹੈ, ਉਹ) ਆਪਣਾ ਦੁੱਖ ਦੂਰ ਕਰਕੇ ਸੁੱਖ ਨੂੰ ਹਿਰਦੇ ਵਿਚ ਵਸਾ ਲੈਂਦਾ ਹੈ। 

(ਪਰ ਉਸ ਰੱਬ ਦਾ) ਨਾਮ ਤੇ ਗਿਆਨ ਗੁਰੂ ਦੀ ਰਾਹੀਂ (ਪ੍ਰਾਪਤ ਹੁੰਦਾ ਹੈ) । ਗੁਰੂ ਦੀ ਰਾਹੀਂ ਹੀ (ਇਹ ਪਰਤੀਤ ਆਉਂਦੀ ਹੈ ਕਿ) ਉਹ ਹਰੀ ਸਭ ਥਾਈਂ ਵਿਆਪਕ ਹੈ। ਗੁਰੂ ਹੀ (ਸਾਡੇ ਲਈ) ਸ਼ਿਵ ਹੈ, ਗੁਰੂ ਹੀ (ਸਾਡੇ ਲਈ) ਗੋਰਖ ਤੇ ਬ੍ਰਹਮਾ ਹੈ ਅਤੇ ਗੁਰੂ ਹੀ (ਸਾਡੇ ਲਈ) ਮਾਈ ਪਾਰਬਤੀ ਹੈ। 

ਉਂਝ (ਇਸ ਅਕਾਲ ਪੁਰਖ ਦੇ ਹੁਕਮ ਨੂੰ) ਜੇ ਮੈਂ ਸਮਝ, (ਭੀ) ਲਵਾਂ, (ਤਾਂ ਭੀ) ਉਸ ਦਾ ਵਰਣਨ ਨਹੀਂ ਕਰ ਸਕਦਾ। (ਅਕਾਲ ਪੁਰਖ ਦੇ ਹੁਕਮ ਦਾ) ਕਥਨ ਨਹੀਂ ਕੀਤਾ ਜਾ ਸਕਦਾ। (ਮੇਰੀ ਤਾਂ) ਹੇ ਸਤਿਗੁਰੂ! (ਤੇਰੇ ਅੱਗੇ ਅਰਦਾਸ ਹੈ ਕਿ) ਮੈਨੂੰ ਇਕ ਸਮਝ ਦੇਹ ਕਿ ਜਿਹੜਾ ਸਭਨਾਂ ਜੀਵਾਂ ਨੂੰ ਦਾਤਾਂ ਦੇਣ ਵਾਲਾ ਇਕ ਰੱਬ ਹੈ, ਮੈਂ ਉਸ ਨੂੰ ਭੁਲਾ ਨਾ ਦਿਆਂ।5। 

ਜੇ ਤੁਸੀਂ ਪੋਸਟ ਪਸੰਦ ਕਰਦੇ ਹੋ, ਤਾਂ ਸ਼ੇਅਰ ਕਰੋ ਅਤੇ ਫਾਲੋ ਕਰੋ ਕਮੈਂਟ ਕਰੋ

        ਤੁਹਾਡਾ ਧੰਨਵਾਦ

-----------------------------------------------------------------------------------------

                      ||  ੴ सतिगुर प्रसादि ||


साचा साहिबु साचु नाइ भाखिआ भाउ अपारु ॥आखहि मंगहि देहि देहि दाति करे दातारु ॥

 फेरि कि अगै रखीऐ जितु दिसै दरबारु ॥मुहौ कि बोलणु बोलीऐ जितु सुणि धरे पिआरु ॥ 

अम्रित वेला सचु नाउ वडिआई वीचारु ॥करमी आवै कपड़ा नदरी मोखु दुआरु ॥
नानक एवै जाणीऐ सभु आपे सचिआरु ॥४॥
 

                                                          अर्थ

अकाल पुरख सदा स्थिर रहने वाला ही है, असका नियम भी सदा अटल है। उसकी बोली प्रेम है और वह अकाल-पुरख बेअंत है। हम जीव उससे दातें मांगते हैं और कहते हैं, ‘(हे हरि! हमें दातें) दे’। वह दातार बख्शिशें करता है।

(अगर सारी दातें वह बख्श रहा है तो) हम कौन सी भेटा उस अकाल-पुरख के आगे रखें, जिस सदके हमें उसका दरबार दिख जाए? हम मुँह से कौन से वचन कहें कि (भाव, कैसी अरदास करें कि) जिसे सुन के वह हरि (हमें) प्यार करने लगे।

पूर्ण खिड़ाव का समय हो (भाव, प्रभात का समय हो), नाम (स्मरण करें) तथा उसके बड़प्पन का विचार करें। (इस तरह) प्रभु की मेहर से ‘सिफति’ रूप पटोला मिलता है, उसकी कृपा दृष्टि से ‘झूठ की दीवार’ से मुक्ति मिलती है तथा ईश्वर का दर प्राप्त हो जाता है। हे नानक! इस तरह ये समझ आ जाता है कि वह अस्तित्व का मालिक अकाल पुरख सर्व-व्यापक है।4।


थापिआ न जाइ कीता न होइ ॥ आपे आपि निरंजनु सोइ ॥   

जिनि सेविआ तिनि पाइआ मानु ॥ नानक गावीऐ गुणी निधानु ॥

गावीऐ सुणीऐ मनि रखीऐ भाउ ॥ दुखु परहरि सुखु घरि लै जाइ ॥  

गुरमुखि नादं गुरमुखि वेदं गुरमुखि रहिआ समाई ॥ गुरु ईसरु गुरु गोरखु बरमा गुरु पारबती माई ॥ 

जे हउ जाणा आखा नाही कहणा कथनु न जाई ॥ गुरा इक देहि बुझाई ॥
सभना जीआ का इकु दाता सो मै विसरि न जाई ॥५॥
 

               अर्थ 

वह अकाल पुरख माया के प्रभाव से परे है (क्योंकि) वह पूर्णत: स्वयं ही स्वयं है, ना वह पैदा किया जा सकता है, ना ही हमारे बनाए बनता है। 

जिस मनुष्य ने उस अकाल पुरख का स्मरण किया है, उसने ही आदर सत्कार पा लिया है। हे नानक! (आओ) हम भी उस गुणों के खजाने हरि की महिमा करें।

(आओ! अकाल पुरख के गुण) गाएं और सुनें और अपने मन में उसका प्रेम टिकाएं। (जो मनुष्य उसका आहर करता है, प्रयत्न करता है, वह) अपना दुख दूर करके सुख को हृदय में बसा लेता है।

(पर उस ईश्वर का) नाम और ज्ञान गुरु के द्वारा (प्राप्त होता है)। गुरु के द्वारा ही (ये प्रतीति आती है कि) वह हरि सर्व-व्यापक है। गुरु ही (हमारे लिए) शिव है, गुरु ही (हमारे लिए) गोरख व ब्रह्मा हैऔर गुरु ही (हमारे लिए) पार्वती माँ है।

वैसे (इस अकाल पुरख के हुक्म को) अगर मैं समझ (भी) लूँ, (तो भी) उसका वर्णन नहीं कर सकता। (अकाल-पुरख के हुक्म का) कथन नहीं किया जा सकता। (मेरी तो) हे सत्गुरू! (तेरे आगे अरदास है कि) मुझे ये समझ दे कि जो सभी जीवों को दाता देने वाला एक रब हैमैं उसको भुला ना दूँ।5।

यह पोस्ट अच्छा लगे तो शेयर और फॉलो जरूर करें

धन्यवाद

--------------------------------------------------------------------------

||  ik-oaNkaar satgur parsaad. ||



saachaa saahib saach naa-ay bhaakhi-aa bhaa-o apaar.aakhahi mangahi dayhi dayhi daat karay daataar.

 fayr ke agai rakhee-ai jit disai darbaar.muhou ke bolan bolee-ai jit sun Dharay pi-aar.

amrit vaylaa sach naa-o vadi-aa-ee veechaar.karmee aavai kaprhaa nadree mokh du-aar.

 naanak ayvai jaanee-ai sabh aapay sachiaar. ||4||

                                Meaning 


  True is the Master, True is His Name-speak it with infinite love.People beg and pray, "Give to us, give to us", and the Great Giver gives His Gifts.

So what offering can we place before Him, by which we might see the Darbaar of His Court? What words can we speak to evoke His Love?

In the Amrit Vaylaa, the ambrosial hours before dawn, chant the True Name, and contemplate His Glorious Greatness.By the karma of past actions, the robe of this physical body is obtained. By His Grace, the Gate of Liberation is found.

O Nanak, know this well: the True One Himself is All. ||4||

 

thaapi-aa na jaa-ay keetaa na ho-ay.aapay aap niranjan so-ay.

jin sayvi-aa tin paa-i-aa maan.naanak gaavee-ai gunee niDhaan.

 gaavee-ai sunee-ai man rakhee-ai bhaa-o.dukh parhar sukh ghar lai jaa-ay.

gurmukh naadaN gurmukh vaydaN gurmukh rahi-aa samaa-ee.gur eesar gur gorakh barmaa gur paarbatee maa-ee.

jay ha-o jaanaa aakhaa naahee kahnaa kathan na jaa-ee. jay ha-o jaanaa aakhaa naahee kahnaa kathan na jaa-ee.

 guraa ik dayhi bujhaa-ee.sabhnaa jee-aa kaa ik daataa so mai visar na jaa-ee. ||5||

                         Meaning  

He cannot be established, He cannot be created.He Himself is Immaculate and Pure.

Those who serve Him are honored.O Nanak, sing of the Lord, the Treasure of Excellence.

Sing, and listen, and let your mind be filled with love.Your pain shall be sent far away, and peace shall come to your home.

The Guru's Word is the Sound-current of the Naad; the Guru's Word is the Wisdom of the Vedas; the Guru's Word is all-pervading.


The Guru is Shiva, the Guru is Vishnu and Brahma; the Guru is Paarvati and Lakhshmi.Even knowing God, I cannot describe Him; He cannot be described in words.


The Guru has given me this one understanding:there is only the One, the Giver of all souls. May I never forget Him! ||5||

If you like this post today, then do share and follow

 Thank you