|| ੴ ਸਤਿਗੁਰ ਪ੍ਰਸਾਦਿ ||
ਆਸਾ ਮਹਲਾ ੧
ਤਿਤੁ ਸਰਵਰੜੈ ਭਈਲੇ ਨਿਵਾਸਾ ਪਾਣੀ ਪਾਵਕੁ ਤਿਨਹਿ ਕੀਆ ॥ ਪੰਕਜੁ ਮੋਹ ਪਗੁ ਨਹੀ ਚਾਲੈ ਹਮ ਦੇਖਾ ਤਹ ਡੂਬੀਅਲੇ ॥੧॥
ਮਨ ਏਕੁ ਨ ਚੇਤਸਿ ਮੂੜ ਮਨਾ ॥ ਹਰਿ ਬਿਸਰਤ ਤੇਰੇ ਗੁਣ ਗਲਿਆ ॥੧॥ ਰਹਾਉ ॥
ਨਾ ਹਉ ਜਤੀ ਸਤੀ ਨਹੀ ਪੜਿਆ ਮੂਰਖ ਮੁਗਧਾ ਜਨਮੁ ਭਇਆ ॥ ਪ੍ਰਣਵਤਿ ਨਾਨਕ ਤਿਨ ਕੀ ਸਰਣਾ ਜਿਨ ਤੂ ਨਾਹੀ ਵੀਸਰਿਆ ॥੨॥੩॥
ਅਰਥ
(ਹੇ ਭਾਈ! ਸਾਡੀ ਜੀਵਾਂ ਦੀ) ਉਸ ਭਿਆਨਕ (ਸੰਸਾਰ-) ਸਰੋਵਰ ਵਿਚ ਵੱਸੋਂ ਹੈ (ਜਿਸ ਵਿਚ) ਉਸ ਪ੍ਰਭੂ ਨੇ ਆਪ ਹੀ ਪਾਣੀ (ਦੇ ਥਾਂ ਤ੍ਰਿਸ਼ਨਾ ਦੀ) ਅੱਗ ਪੈਦਾ ਕੀਤੀ ਹੋਈ ਹੈ (ਅਤੇ ਉਸ ਭਿਆਨਕ ਸਰੀਰ ਵਿਚ) ਜੋ ਮੋਹ ਦਾ ਚਿੱਕੜ ਹੈ (ਉਸ ਵਿਚ ਜੀਵਾਂ ਦਾ) ਪੈਰ ਚੱਲ ਨਹੀਂ ਸਕਦਾ (ਜੀਵ ਮੋਹ ਦੇ ਚਿੱਕੜ ਵਿਚ ਫਸੇ ਪਏ ਹਨ) । ਸਾਡੇ ਸਾਹਮਣੇ ਹੀ (ਅਨੇਕਾਂ ਜੀਵ ਮੋਹ ਦੇ ਚਿੱਕੜ ਵਿਚ ਫਸ ਕੇ) ਉਸ (ਤ੍ਰਿਸ਼ਨਾ-ਅੱਗ ਦੇ ਅਸਗਾਹ ਸਮੁੰਦਰ) ਵਿਚ ਡੁੱਬਦੇ ਜਾ ਰਹੇ ਹਨ।1।
ਹੇ ਮਨ! ਹੇ ਮੂਰਖ ਮਨ! ਤੂੰ ਇੱਕ ਪਰਮਾਤਮਾ ਨੂੰ ਯਾਦ ਨਹੀਂ ਕਰਦਾ। ਤੂੰ ਜਿਉਂ ਜਿਉਂ ਪਰਮਾਤਮਾ ਨੂੰ ਵਿਸਾਰਦਾ ਜਾ ਰਿਹਾ ਹੈਂ, ਤੇਰੇ (ਅੰਦਰੋਂ) ਗੁਣ ਘਟਦੇ ਜਾ ਰਹੇ ਹਨ।1। ਰਹਾਉ।
(ਹੇ ਪ੍ਰਭੂ!) ਨਾਹ ਮੈਂ ਜਤੀ ਹਾਂ, ਨਾਹ ਮੈਂ ਸਤੀ ਹਾਂ, ਨਾਹ ਹੀ ਮੈਂ ਪੜ੍ਹਿਆ ਹੋਇਆ ਹਾਂ, ਮੇਰਾ ਜੀਵਨ ਤਾਂ ਮੂਰਖ ਬੇਸਮਝਾਂ ਵਾਲਾ ਬਣਿਆ ਹੋਇਆ ਹੈ (ਭਾਵ, ਜਤ, ਸਤ ਅਤੇ ਵਿੱਦਿਆ ਇਸ ਤ੍ਰਿਸ਼ਨਾ ਦੀ ਅੱਗ ਅਤੇ ਮੋਹ ਦੇ ਚਿੱਕੜ ਵਿਚ ਡਿਗਣੋਂ ਬਚਾ ਨਹੀਂ ਸਕਦੇ। ਜੇ ਮਨੁੱਖ ਪ੍ਰਭੂ ਨੂੰ ਭੁਲਾ ਦੇਵੇ, ਤਾਂ ਜਤ ਸਤ ਵਿੱਦਿਆ ਦੇ ਹੁੰਦਿਆਂ ਭੀ ਮਨੁੱਖ ਦੀ ਜ਼ਿੰਦਗੀ ਮਹਾਮੂਰਖਾਂ ਵਾਲੀ ਹੁੰਦੀ ਹੈ) । ਸੋ, ਨਾਨਕ ਬੇਨਤੀ ਕਰਦਾ ਹੈ– (ਹੇ ਪ੍ਰਭੂ! ਮੈਨੂੰ) ਉਹਨਾਂ (ਗੁਰਮੁਖਾਂ) ਦੀ ਸਰਨ ਵਿਚ (ਰੱਖ) , ਜਿਨ੍ਹਾਂ ਨੂੰ ਤੂੰ ਨਹੀਂ ਭੁੱਲਿਆ (ਜਿਨ੍ਹਾਂ ਨੂੰ ਤੇਰੀ ਯਾਦ ਨਹੀਂ ਭੁੱਲੀ) ।2।3।
ਆਸਾ ਮਹਲਾ ੫
ਭਈ ਪਰਾਪਤਿ ਮਾਨੁਖ ਦੇਹੁਰੀਆ ॥ ਗੋਬਿੰਦ ਮਿਲਣ ਕੀ ਇਹ ਤੇਰੀ ਬਰੀਆ ॥ ਅਵਰਿ ਕਾਜ ਤੇਰੈ ਕਿਤੈ ਨ ਕਾਮ ॥ ਮਿਲੁ ਸਾਧਸੰਗਤਿ ਭਜੁ ਕੇਵਲ ਨਾਮ ॥੧॥
ਸਰੰਜਾਮਿ ਲਾਗੁ ਭਵਜਲ ਤਰਨ ਕੈ ॥ ਜਨਮੁ ਬ੍ਰਿਥਾ ਜਾਤ ਰੰਗਿ ਮਾਇਆ ਕੈ ॥੧॥ ਰਹਾਉ ॥
ਜਪੁ ਤਪੁ ਸੰਜਮੁ ਧਰਮੁ ਨ ਕਮਾਇਆ ॥ ਸੇਵਾ ਸਾਧ ਨ ਜਾਨਿਆ ਹਰਿ ਰਾਇਆ ॥ ਕਹੁ ਨਾਨਕ ਹਮ ਨੀਚ ਕਰੰਮਾ ॥ ਸਰਣਿ ਪਰੇ ਕੀ ਰਾਖਹੁ ਸਰਮਾ ॥੨॥੪॥
ਅਰਥ
(ਹੇ ਭਾਈ!) ਤੈਨੂੰ ਸੋਹਣਾ ਮਨੁੱਖਾ ਸਰੀਰ ਮਿਲਿਆ ਹੈ। ਪਰਮਾਤਮਾ ਨੂੰ ਮਿਲਣ ਦਾ ਤੇਰੇ ਲਈ ਇਹੀ ਮੌਕਾ ਹੈ। (ਜੇ ਪ੍ਰਭੂ ਨੂੰ ਮਿਲਣ ਲਈ ਕੋਈ ਉੱਦਮ ਨਾਹ ਕੀਤਾ, ਤਾਂ) ਹੋਰ ਸਾਰੇ ਕੰਮ ਤੇਰੇ ਆਪਣੇ ਕਿਸੇ ਭੀ ਅਰਥ ਨਹੀਂ (ਤੇਰੀ ਜਿੰਦ ਨੂੰ ਕੋਈ ਲਾਭ ਨਹੀਂ ਅਪੜਾਣਗੇ) । (ਇਸ ਵਾਸਤੇ) ਸਾਧ ਸੰਗਤਿ ਵਿਚ (ਭੀ) ਮਿਲ ਬੈਠਿਆ ਕਰ (ਸਾਧ ਸੰਗਤਿ ਵਿਚ ਬੈਠ ਕੇ ਭੀ) ਸਿਰਫ਼ ਪਰਮਾਤਮਾ ਦਾ ਨਾਮ ਸਿਮਰਿਆ ਕਰ (ਸਾਧ ਸੰਗਤਿ ਵਿਚ ਬੈਠਣ ਦਾ ਭੀ ਤਦੋਂ ਹੀ ਲਾਭ ਹੈ ਜੇ ਉਥੇ ਤੂੰ ਪਰਮਾਤਮਾ ਦੀ ਸਿਫ਼ਤਿ-ਸਾਲਹ ਵਿਚ ਜੁੜੇਂ) ।1।
(ਹੇ ਭਾਈ!) ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਦੇ (ਭੀ) ਆਹਰੇ ਲੱਗ। (ਨਿਰੇ) ਮਾਇਆ ਦੇ ਪਿਆਰ ਵਿਚ ਮਨੁੱਖਾ ਜਨਮ ਵਿਅਰਥ ਜਾ ਰਿਹਾ ਹੈ।1। ਰਹਾਉ।
(ਹੇ ਭਾਈ!) ਤੂੰ ਪ੍ਰਭੂ ਦਾ ਸਿਮਰਨ ਨਹੀਂ ਕਰਦਾ, (ਪ੍ਰਭੂ ਨੂੰ ਮਿਲਣ ਲਈ ਸੇਵਾ ਆਦਿਕ ਦਾ ਕੋਈ) ਉੱਦਮ ਨਹੀਂ ਕਰਦਾ, ਮਨ ਨੂੰ ਵਿਕਾਰਾਂ ਵਲੋਂ ਰੋਕਣ ਦਾ ਤੂੰ ਜਤਨ ਨਹੀਂ ਕਰਦਾ = ਤੂੰ (ਅਜੇਹਾ ਕੋਈ) ਧਰਮ ਨਹੀਂ ਕਮਾਂਦਾ। ਨਾਹ ਤੂੰ ਗੁਰੂ ਦੀ ਸੇਵਾ ਕੀਤੀ, ਨਾਹ ਤੂੰ ਮਾਲਕ ਪ੍ਰਭੂ ਦਾ ਨਾਮ ਸਿਮਰਨ ਕੀਤਾ। ਹੇ ਨਾਨਕ! (ਪ੍ਰਭੂ ਦੇ ਦਰ ਤੇ ਅਰਦਾਸ ਕਰ, ਤੇ) ਆਖ– (ਹੇ ਪ੍ਰਭੂ!) ਅਸੀਂ ਜੀਵ ਮੰਦ-ਕਰਮੀ ਹਾਂ (ਤੇਰੀ ਸਰਨ ਪਏ ਹਾਂ) , ਸਰਨ ਪਿਆਂ ਦੀ ਲਾਜ ਰੱਖ।2।4।
ਜੇ ਤੁਸੀਂ ਪੋਸਟ ਪਸੰਦ ਕਰਦੇ ਹੋ, ਤਾਂ ਸ਼ੇਅਰ ਕਰੋ ਅਤੇ ਫਾਲੋ ਕਰੋ ਕਮੈਂਟ ਕਰੋ
ਤੁਹਾਡਾ ਧੰਨਵਾਦ
------------------------------------------------------------------------------------------
|| ੴ सतिगुर प्रसादि ||
आसा महला १
तितु सरवरड़ै भईले निवासा पाणी पावकु तिनहि कीआ ॥ पंकजु मोह पगु नही चालै हम देखा तह डूबीअले ॥१॥
मन एकु न चेतसि मूड़ मना ॥ हरि बिसरत तेरे गुण गलिआ ॥१॥ रहाउ॥
ना हउ जती सती नही पड़िआ मूरख मुगधा जनमु भइआ ॥ प्रणवति नानक तिन की सरणा जिन तू नाही वीसरिआ ॥२॥३॥
अर्थ
(हे भाई! हम जीवों का) उस भयानक (संसार) सरोवर में बसेरा है (जिसमे) उस प्रभु ने खुद ही पानी (की जगह तृष्णा की) आग पैदा की है (और उस भयानक शरीर में) जो मोह का कीचड़ है (उसमें जीवों का) पैर नहीं चल सकता है (जीव मोह के कीचड़ में फंसे हुए हैं)। हमारे सामने ही (अनेको जीव मोह के कीचड़ में फंस के) उस (तृष्णारूपी आग के अथाह समुंदर में) डूबते जा रहे है।1।
हे मन! हे मूर्ख मन! तू एक परमात्मा को याद नहीं करता। तू ज्यों ज्यों प्रमात्मा को विसारता जा रहा है, तेरे (अंदर से) गुण घटते जा रहे हैं।1। रहाउ।
(हे प्रभु!) ना मैं जती हूँ, ना मैं सती हूँ, ना ही मैं पढ़ा हुआ हूँ। मेरा जीवन तो मूर्खों-बेसमझों वाला बना हुआ है (भाव, जत, सत और विद्या इस तृष्णा की आग और मोह के कीचड़ में गिरने से बचा नहीं सकते। यदि मनुष्य प्रभु को भुला दे तो जत, सत, विद्या के होते हुए भी मनुष्य की जिंदगी महांमूर्खों वाली ही होती है)। सो, नानक विनती करता है: (कि हे प्रभु! मुझे) उन (गुरमुखों) की शरण में (रख), जिनको तू नहीं भूला (जिनको तेरी याद नहीं भूली)।2।3।
आसा महला ५
भई परापति मानुख देहुरीआ ॥ गोबिंद मिलण की इह तेरी बरीआ ॥ अवरि काज तेरै कितै न काम ॥ मिलु साधसंगति भजु केवल नाम ॥१॥
सरंजामि लागु भवजल तरन कै ॥ जनमु ब्रिथा जात रंगि माइआ कै ॥१॥ रहाउ॥
जपु तपु संजमु धरमु न कमाइआ ॥ सेवा साध न जानिआ हरि राइआ ॥ कहु नानक हम नीच करमा ॥ सरणि परे की राखहु सरमा ॥२॥४॥
अर्थ
(हे भाई!) तुझे सुंदर मानव शरीर मिला है। परमेश्वर को मिलने का तेरे लिए यही मौका है। (यदि ईश्वर को मिलने का कोई प्रयत्न ना किया, तो) और सारे काम तेरे किसी भी अर्थ नहीं। (ये काम तेरी जीवात्मा को कोई लाभ नहीं पहुँचाएंगे)। (इस वास्ते) साधु-संगत में (भी) मिल बैठा कर। (साधु-संगत में बैठ के भी) सिर्फ परमेश्वर का नाम स्मरण किया कर (साधु-संगत में बैठने का भी तभी लाभ है अगर वहाँ तू परमात्मा की महिमा में जुड़े)।1।
(हे भाई!) संसार समुन्द्र से पार लांघने की भी कोशिश में लग। (सिर्फ) माया के प्यार में मानव जन्म व्यर्थ जा रहा है। १। रहाउ।
(हे भाई!) तू प्रभु का स्मरण नहीं करता (प्रभु से मिलने के लिए सेवा आदि कोई) उद्यम नहीं करता, मन को विकारों की ओर से रोकने का कोई यत्न नहीं करता - तू (ऐसा कोई) धर्म नहीं कमाता। ना तूने गुरु की सेवा की, ना तूने मालिक प्रभु का नाम जपना ही किया। हे नानक! (परमेश्वर के दर पे अरदास कर, और) कह - (हे प्रभु!) हम जीव मंद-कर्मी हैं (तेरी शरण पड़े हैं) शरण पड़े की लज्जा रखो।2।4।
यह पोस्ट अच्छा लगे तो शेयर और फॉलो जरूर करें
धन्यवाद
-------------------------------------------------------------------------------
|| ik-oaNkaar satgur parsaad ||
aasaa mehlaa 1
tit saravrarhai bha-eelay nivaasaa paanee paavak tineh kee-aa. pankaj moh pag nahee chaalai ham daykhaa tah doobee-alay. ||1||
man ayk na chaytas moorh manaa. har bisrat tayray gun gali-aa. ||1|| rahaa-o.
naa ha-o jatee satee nahee parhi-aa moorakh mugDhaa janam bha-i-aa. paranvat naanak tin kee sarnaa jin too naahee veesri-aa. ||2||3||
Meaning
In that pool, people have made their homes, but the water there is as hot as fire! In the swamp of emotional attachment, their feet cannot move. I have seen them drowning there. ||1||
In your mind, you do not remember the One Lord-you fool! You have forgotten the Lord; your virtues shall wither away. ||1||Pause||
I am not celibate, nor truthful, nor scholarly. I was born foolish and ignorant into this world. Prays Nanak, I seek the Sanctuary of those who have not forgotten You, O Lord! ||2||3||
aasaa mehlaa 5
bha-ee paraapat maanukh dayhuree-aa.gobind milan kee ih tayree baree-aa. avar kaaj tayrai kitai na kaam. mil saaDhsangat bhaj kayval naam. ||1||
saraNjaam laag bhavjal taran kai. janam baritha jaat rang maa-i-aa kai. ||1|| rahaa-o.
jap tap sanjam Dharam na kamaa-i-aa.sayvaa saaDh na jaani-aa har raa-i-aa. kaho naanak ham neech karammaa. saran paray kee raakho sarmaa. ||2||4||
Meaning
This human body has been given to you.This is your chance to meet the Lord of the Universe. Nothing else will work. Join the Saadh Sangat, the Company of the Holy; vibrate and meditate on the Jewel of the Naam. ||1||
Make every effort to cross over this terrifying world-ocean. You are squandering this life uselessly in the love of Maya. ||1||Pause||
I have not practiced meditation, self-discipline, self-restraint or righteous living. I have not served the Holy; I have not acknowledged the Lord, my King. Says Nanak, my actions are contemptible! O Lord, I seek Your Sanctuary; please, preserve my honor! ||2||4||
If you like this post today, then do share and follow
Thank you






Post a Comment
Post a Comment