|| ੴ ਸਤਿਗੁਰ ਪ੍ਰਸਾਦਿ  ||


ਭਰੀਐ ਹਥੁ ਪੈਰੁ ਤਨੁ ਦੇਹ ॥ ਪਾਣੀ ਧੋਤੈ ਉਤਰਸੁ ਖੇਹ ॥

ਮੂਤ ਪਲੀਤੀ ਕਪੜੁ ਹੋਇ ॥ ਦੇ ਸਾਬੂਣੁ ਲਈਐ ਓਹੁ ਧੋਇ ॥

ਭਰੀਐ ਮਤਿ ਪਾਪਾ ਕੈ ਸੰਗਿ ॥ ਓਹੁ ਧੋਪੈ ਨਾਵੈ ਕੈ ਰੰਗਿ ॥

ਪੁੰਨੀ ਪਾਪੀ ਆਖਣੁ ਨਾਹਿ ॥ ਕਰਿ ਕਰਿ ਕਰਣਾ ਲਿਖਿ ਲੈ ਜਾਹੁ ॥ ਆਪੇ ਬੀਜਿ ਆਪੇ ਹੀ ਖਾਹੁ ॥ ਨਾਨਕ ਹੁਕਮੀ ਆਵਹੁ ਜਾਹੁ ॥੨੦॥   

                    ਅਰਥ 

ਜੇ ਹੱਥ ਜਾਂ ਪੈਰ ਜਾਂ ਸਰੀਰ ਲਿੱਬੜ ਜਾਏ, ਤਾਂ ਪਾਣੀ ਨਾਲ ਧੋਤਿਆਂ ਉਹ ਮੈਲ ਉਤਰ ਜਾਂਦੀ ਹੈ। 

ਜੇ (ਕੋਈ) ਕੱਪੜਾ ਮੂਤਰ ਨਾਲ ਗੰਦਾ ਹੋ ਜਾਏ, ਤਾਂ ਸਾਬੁਣ ਲਾ ਕੇ ਉਸ ਨੂੰ ਧੋ ਲਈਦਾ ਹੈ। 

(ਪਰ) ਜੇ (ਮਨੁੱਖ ਦੀ) ਬੁੱਧੀ ਪਾਪਾਂ ਨਾਲ ਮਲੀਨ ਹੋ ਜਾਏ, ਤਾਂ ਉਹ ਪਾਪ ਅਕਾਲ ਪੁਰਖ ਦੇ ਨਾਮ ਵਿਚ ਪਿਆਰ ਕਰਨ ਨਾਲ ਹੀ ਧੋਇਆ ਜਾ ਸਕਦਾ ਹੈ। 

ਹੇ ਨਾਨਕ! 'ਪੰਨੀ' ਜਾਂ 'ਪਾਪ' ਨਿਰਾ ਨਾਮ ਹੀ ਨਹੀਂ ਹੈ (ਭਾਵ, ਨਿਰਾ ਕਹਿਣ-ਮਾਤਰ ਨਹੀਂ ਹੈ, ਸੱਚ-ਮੁੱਚ ਹੀ) ਤੂੰ ਜਿਹੋ ਜਿਹੇ ਕਰਮ ਕਰੇਂਗਾ ਤਿਹੋ ਜਿਹੇ ਸੰਸਕਾਰ ਆਪਣੇ ਅੰਦਰ ਉੱਕਰ ਕੇ ਨਾਲ ਲੈ ਜਾਹਿਂਗਾ। ਜੋ ਕੁਝ ਤੂੰ ਬੀਜੇਂਗਾ, ਉਸ ਦਾ ਫਲ ਆਪ ਹੀ ਖਾਹਿਂਗਾ। (ਆਪਣੇ ਬੀਜੇ ਅਨੁਸਾਰ) ਅਕਾਲ ਪੁਰਖ ਦੇ ਹੁਕਮ ਵਿਚ ਜਨਮ ਮਰਨ ਦੇ ਗੇੜ ਵਿਚ ਪਿਆ ਰਹੇਂਗਾ। 20। 


ਤੀਰਥੁ ਤਪੁ ਦਇਆ ਦਤੁ ਦਾਨੁ ॥ ਜੇ ਕੋ ਪਾਵੈ ਤਿਲ ਕਾ ਮਾਨੁ ॥

ਸੁਣਿਆ ਮੰਨਿਆ ਮਨਿ ਕੀਤਾ ਭਾਉ ॥ ਅੰਤਰਗਤਿ ਤੀਰਥਿ ਮਲਿ ਨਾਉ ॥

ਸਭਿ ਗੁਣ ਤੇਰੇ ਮੈ ਨਾਹੀ ਕੋਇ ॥ ਵਿਣੁ ਗੁਣ ਕੀਤੇ ਭਗਤਿ ਨ ਹੋਇ ॥ ਸੁਅਸਤਿ ਆਥਿ ਬਾਣੀ ਬਰਮਾਉ ॥ ਸਤਿ ਸੁਹਾਣੁ ਸਦਾ ਮਨਿ ਚਾਉ ॥

ਕਵਣੁ ਸੁ ਵੇਲਾ ਵਖਤੁ ਕਵਣੁ ਕਵਣ ਥਿਤਿ ਕਵਣੁ ਵਾਰੁ ॥ ਕਵਣਿ ਸਿ ਰੁਤੀ ਮਾਹੁ ਕਵਣੁ ਜਿਤੁ ਹੋਆ ਆਕਾਰੁ ॥

ਵੇਲ ਨ ਪਾਈਆ ਪੰਡਤੀ ਜਿ ਹੋਵੈ ਲੇਖੁ ਪੁਰਾਣੁ ॥ ਵਖਤੁ ਨ ਪਾਇਓ ਕਾਦੀਆ ਜਿ ਲਿਖਨਿ ਲੇਖੁ ਕੁਰਾਣੁ ॥

ਥਿਤਿ ਵਾਰੁ ਨਾ ਜੋਗੀ ਜਾਣੈ ਰੁਤਿ ਮਾਹੁ ਨਾ ਕੋਈ ॥ ਜਾ ਕਰਤਾ ਸਿਰਠੀ ਕਉ ਸਾਜੇ ਆਪੇ ਜਾਣੈ ਸੋਈ ॥

ਕਿਵ ਕਰਿ ਆਖਾ ਕਿਵ ਸਾਲਾਹੀ ਕਿਉ ਵਰਨੀ ਕਿਵ ਜਾਣਾ ॥ ਨਾਨਕ ਆਖਣਿ ਸਭੁ ਕੋ ਆਖੈ ਇਕ ਦੂ ਇਕੁ ਸਿਆਣਾ ॥

ਵਡਾ ਸਾਹਿਬੁ ਵਡੀ ਨਾਈ ਕੀਤਾ ਜਾ ਕਾ ਹੋਵੈ ॥ ਨਾਨਕ ਜੇ ਕੋ ਆਪੌ ਜਾਣੈ ਅਗੈ ਗਇਆ ਨ ਸੋਹੈ ॥੨੧॥

                                        ਅਰਥ

ਤੀਰਥ ਜਾਤ੍ਰਾ, ਤਪਾਂ ਦੀ ਸਾਧਨਾ, (ਜੀਆਂ ਤੇ) ਦਇਆ ਕਰਨੀ, ਦਿੱਤਾ ਹੋਇਆ ਦਾਨ-(ਇਹਨਾਂ ਕਰਮਾਂ ਦੇ ਵੱਟੇ) ਜੇ ਕਿਸੇ ਮਨੁੱਖ ਨੂੰ ਕੋਈ ਵਡਿਆਈ ਮਿਲ ਭੀ ਜਾਏ, ਤਾਂ ਰਤਾ-ਮਾਤਰ ਹੀ ਮਿਲਦੀ ਹੈ। 

(ਪਰ ਜਿਸ ਮਨੁੱਖ ਨੇ ਅਕਾਲ ਪੁਰਖ ਦੇ ਨਾਮ ਵਿਚ) ਸੁਰਤ ਜੋੜੀ ਹੈ, (ਜਿਸ ਦਾ ਮਨ ਨਾਮ ਵਿਚ) ਪਤੀਜ ਗਿਆ ਹੈ. (ਅਤੇ ਜਿਸ ਨੇ ਆਪਣੇ ਮਨ) ਵਿਚ (ਅਕਾਲ ਪੁਰਖ ਦਾ) ਪਿਆਰ ਜਮਾਇਆ ਹੈ, ਉਸ ਮਨੁੱਖ ਨੇ (ਮਾਨੋ) ਆਪਣੇ ਅੰਦਰਲੇ ਤੀਰਥ ਵਿਚ ਮਲ ਮਲ ਕੇ ਇਸ਼ਨਾਨ ਕਰ ਲਿਆ ਹੈ (ਭਾਵ, ਉਸ ਮਨੁੱਖ ਨੇ ਆਪਣੇ ਅੰਦਰ ਵੱਸ ਰਹੇ ਅਕਾਲ ਪੁਰਖ ਵਿਚ ਜੁੜ ਕੇ ਚੰਗੀ ਤਰ੍ਹਾਂ ਆਪਣੇ ਮਨ ਦੀ ਮੈਲ ਲਾਹ ਲਈ ਹੈ) । 

(ਹੇ ਅਕਾਲ ਪੁਰਖ!) ਜੇ ਤੂੰ (ਆਪ ਆਪਣੇ) ਗੁਣ (ਮੇਰੇ ਵਿਚ) ਪੈਦਾ ਨਾਹ ਕਰੇਂ ਤਾਂ ਮੈਥੋਂ ਤੇਰੀ ਭਗਤੀ ਨਹੀਂ ਹੋ ਸਕਦੀ। ਮੇਰੀ ਕੋਈ ਪਾਂਇਆਂ ਨਹੀਂ (ਕਿ ਮੈਂ ਤੇਰੇ ਗੁਣ ਗਾ ਸਕਾਂ) , ਇਹ ਸਭ ਤੇਰੀਆਂ ਹੀ ਵਡਿਆਈਆਂ ਹਨ। (ਹੇ ਨਿਰੰਕਾਰ!) ਤੇਰੀ ਸਦਾ ਜੈ ਹੋਵੇ! ਤੂੰ ਆਪ ਹੀ ਮਾਇਆ ਹੈਂ, ਤੂੰ ਆਪ ਹੀ ਬਾਣੀ ਹੈਂ, ਤੂੰ ਆਪ ਹੀ ਬ੍ਰਹਮਾ ਹੈਂ (ਭਾਵ, ਇਸ ਸ੍ਰਿਸ਼ਟੀ ਨੂੰ ਬਣਾਨ ਵਾਲੇ ਮਾਇਆ, ਬਾਣੀ ਜਾਂ ਬ੍ਰਹਮਾ ਤੈਥੋਂ ਵੱਖਰੀ ਹਸਤੀ ਵਾਲੇ ਨਹੀਂ ਹਨ, ਜੋ ਲੋਕਾਂ ਨੇ ਮੰਨ ਰੱਖੇ ਹਨ) , ਤੂੰ ਸਦਾ-ਥਿਰ ਹੈਂ, ਸੋਹਣਾ ਹੈਂ, ਤੇਰੇ ਮਨ ਵਿਚ ਸਦਾ ਖਿੜਾਉ ਹੈ, (ਤੂੰ ਹੀ ਜਗਤ ਰਚਣ ਵਾਲਾ ਹੈਂ, ਤੈਨੂੰ ਹੀ ਪਤਾ ਹੈ ਤੂੰ ਕਦੋਂ ਬਣਾਇਆ) । 

ਕਿਹੜਾ ਉਹ ਵੇਲਾ ਤੇ ਵਕਤ ਸੀ, ਕਿਹੜੀ ਥਿਤ ਸੀ, ਕਿਹੜਾ ਦਿਨ ਸੀ, ਕਿਹੜੀਆਂ ਉਹ ਰੁੱਤਾਂ ਸਨ ਅਤੇ ਕਿਹੜਾ ਉਹ ਮਹੀਨਾ ਸੀ, ਜਦੋਂ ਇਹ ਸੰਸਾਰ ਬਣਿਆ ਸੀ?

(ਕਦੋਂ ਇਹ ਸੰਸਾਰ ਬਣਿਆ?) ਉਸ ਸਮੇਂ ਦਾ ਪੰਡਤਾਂ ਨੂੰ ਭੀ ਪਤਾ ਨਾਹ ਲੱਗਾ, ਤਾਂ (ਇਸ ਮਜ਼ਮੂਨ ਉੱਤੇ ਭੀ) ਇਕ ਪੁਰਾਣ ਲਿਖਿਆ ਹੁੰਦਾ। ਉਸ ਸਮੇਂ ਦੀ ਕਾਜ਼ੀਆਂ ਨੂੰ ਖ਼ਬਰ ਨਾਹ ਲੱਗ ਸਕੀ, ਨਹੀਂ ਤਾਂ ਉਹ ਲੇਖ ਲਿਖ ਦੇਂਦੇ ਜਿਵੇਂ ਉਹਨਾਂ (ਆਇਤਾਂ ਇਕੱਠੀਆਂ ਕਰ ਕੇ) ਕੁਰਾਨ (ਲਿਖਿਆ ਸੀ) । 

ਮੈਂ ਕਿਸ ਤਰ੍ਹਾਂ (ਅਕਾਲ ਪੁਰਖ ਦੀ ਵਡਿਆਈ) ਦੱਸਾਂ, ਕਿਸ ਤਰ੍ਹਾਂ ਅਕਾਲ ਪੁਰਖ ਦੀ ਸਿਫਤਿ-ਸਾਲਾਹ ਕਰਾਂ, ਕਿਸ ਤਰ੍ਹਾਂ (ਅਕਾਲ ਪੁਰਖ ਦੀ ਵਡਿਆਈ) ਵਰਣਨ ਕਰਾਂ ਅਤੇ ਕਿਸ ਤਰ੍ਹਾਂ ਸਮਝ ਸਕਾਂ? ਹੇ ਨਾਨਕ! ਹਰੇਕ ਜੀਵ ਆਪਣੇ ਆਪ ਨੂੰ ਦੂਜੇ ਨਾਲੋਂ ਸਿਆਣਾ ਸਮਝ ਕੇ (ਅਕਾਲ ਪੁਰਖ ਦੀ ਵਡਿਆਈ) ਦੱਸਣ ਦਾ ਜਤਨ ਕਰਦਾ ਹੈ, (ਪਰ ਦੱਸ ਨਹੀਂ ਸਕਦਾ) । 

ਅਕਾਲ ਪੁਰਖ (ਸਭ ਤੋਂ) ਵੱਡਾ ਹੈ, ਉਸ ਦੀ ਵਡਿਆਈ ਉੱਚੀ ਹੈ। ਜੋ ਕੁਝ ਜਗਤ ਵਿਚ ਹੋ ਰਿਹਾ ਹੈ, ਉਸੇ ਦਾ ਕੀਤਾ ਹੋ ਰਿਹਾ ਹੈ। ਹੇ ਨਾਨਕ! ਜੇ ਕੋਈ ਮਨੁੱਖ ਆਪਣੀ ਅਕਲ ਦੇ ਆਸਰੇ (ਪ੍ਰਭੂ ਦੀ ਵਡਿਆਈ ਦਾ ਅੰਤ ਪਾਣ ਦਾ) ਜਤਨ ਕਰੇ, ਉਹ ਅਕਾਲ ਪੁਰਖ ਦੇ ਦਰ 'ਤੇ ਜਾ ਕੇ ਆਦਰ ਨਹੀਂ ਪਾਂਦਾ। 21। 

ਜੇ ਤੁਸੀਂ ਪੋਸਟ ਪਸੰਦ ਕਰਦੇ ਹੋ, ਤਾਂ ਸ਼ੇਅਰ ਕਰੋ ਅਤੇ ਫਾਲੋ ਕਰੋ ਕਮੈਂਟ ਕਰੋ

        ਤੁਹਾਡਾ ਧੰਨਵਾਦ

===================================================

                       

     ||  ੴ सतिगुर प्रसादि ||


भरीऐ हथु पैरु तनु देह ॥ पाणी धोतै उतरसु खेह ॥

मूत पलीती कपड़ु होइ ॥ दे साबूणु लईऐ ओहु धोइ ॥

भरीऐ मति पापा कै संगि ॥ ओहु धोपै नावै कै रंगि ॥

पुंनी पापी आखणु नाहि ॥ करि करि करणा लिखि लै जाहु ॥
आपे बीजि आपे ही खाहु ॥ नानक हुकमी आवहु जाहु ॥२०॥

                अर्थ  

अगर हाथ या पैर या शरीर मैला हो जाए, तो पानी से धोने से वह मैल उतर जाती है।

अगर (कोई) कपड़ा मूत्र से गंदा हो जाए, तो साबुन लगा के उसको धो लेते हैं।

(पर) यदि (मनुष्य की) बुद्धि पापों से मलीन हो जाए, तो वह पाप अकाल-पुरख के नाम में प्यार करने से ही धोया जा सकता है।

हे नानक! ‘पुनी’ या ‘पापी’ निरे नाम नहीं हैं (भाव, निरे कहने की बातें नहीं है, सच-मुच ही) जिस तरह के कर्म तू करेगा वैसे ही संस्कार अपने अंदर अंकुरित करके साथ ले कर अंकुरित करके ले कर जाएगा। जो कुछ तू खुद बीजेगा, उसका फल स्वयं ही खाएगा। (अपने बीजे मुताबिक) अकाल पुरख के हुक्म में जनम मरण के चक्कर में पड़ा रहेगा।20।


तीरथु तपु दइआ दतु दानु ॥ जे को पावै तिल का मानु ॥

सुणिआ मंनिआ मनि कीता भाउ ॥ अंतरगति तीरथि मलि नाउ ॥

सभि गुण तेरे मै नाही कोइ ॥ विणु गुण कीते भगति न होइ ॥
सुअसति आथि बाणी बरमाउ ॥ सति सुहाणु सदा मनि चाउ ॥

कवणु सु वेला वखतु कवणु कवण थिति कवणु वारु ॥
कवणि सि रुती माहु कवणु जितु होआ आकारु ॥

वेल न पाईआ पंडती जि होवै लेखु पुराणु ॥
वखतु न पाइओ कादीआ जि लिखनि लेखु कुराणु ॥

थिति वारु ना जोगी जाणै रुति माहु ना कोई ॥
जा करता सिरठी कउ साजे आपे जाणै सोई ॥

किव करि आखा किव सालाही किउ वरनी किव जाणा ॥
नानक आखणि सभु को आखै इक दू इकु सिआ णा ॥

वडा साहिबु वडी नाई कीता जा का होवै ॥
नानक जे को आपौ जाणै अगै गइआ न सोहै ॥२१॥

                   अर्थ 

 तीर्तों, यात्राएं, तपों की साधना, (जीवों पे) दया करनी, दिया हुआ दान- (इन कर्मों के बदले) अगर किसी मनुष्य को कोई आदर-सत्कार मिल भी जाए, तो वह नाम मात्र ही है।

(पर जिस मनुष्य ने अकाल-पुरख के नाम में) तवज्जो जोड़ी है, (जिस का मन नाम में) पतीज गया है, (और जिसने अपने मन) में (अकाल-पुरख का) प्यार पैदा किया है, उस मनुष्य ने (मानों) अपने भीतर के तीर्थ में मलमल के स्नान कर लिया है (भाव, उस मनुष्य ने अपने अंदर बस रहे अकाल-पुरख में जुड़ के अच्छी तरह अपने मन की मैल उतार ली है)।

(हे अकाल-पुरख!) अगर तू (स्वयं खुद) गुण (मेरे में) पैदा ना करें तो मुझसे तेरी भक्ति नहीं हो सकती। मेरी कोई बिसात नहीं है (कि मैं तेरे गुण गा सकूँ)। ये सब तेरी ही महानता है। (हे निरंकार!) तेरी सदा जै हो! तू स्वयं ही माया है। तू स्वयं ही वाणी है, तू सवयं ही ब्रह्मा है। (भाव, इस सृष्टि को बनाने वाली माया, वाणी या ब्रह्मा तुझसे अलग हस्ती वाले नहीं हैं, जो लोगों ने माने हुए हैं), तू सदा स्थिर हैं, सुंदर है, तेरा मन हमेशा प्रसन्नता से भरा हुआ है (तू ही जगत को रचने वाला है, तुम्ही को पता है कि इसे तुमने कब बनाया)।

वह कौन सा वक्त व समय था, कौन सी तिथि थी, कौन सा दिन था, कौन सी ऋतुऐं थीं और वह कौन सा महीना था, जब ये संसार बना था?

(कब ये संसार बना?) उस समय का पण्डितों को भी पता ना लगा, नहीं तो (इस मसले पे भी) एक पुराण लिखा होता। उस समय के काज़ियों को भी ख़बर ना लगी वर्ना वे भी लिख देते जैसे उन्होंने (आयतें इकट्ठी करके) कुरान (लिखी थी)।

(जब जगत बना था तब) कौन सी तिथि थी, (कौन सा) दिन वार था, ये बात कोई जोगी भी नहीं जानता। कोई मनुष्य नहीं (बता सकता) कि तब कौन सी ऋतु थी और कौन सा महीना था। जो निर्माता इस जगत को पैदा करता है, वह स्वयं ही जानता है (कि जगत कब रचा)।

मैं किस तरह (अकाल-पुरख की वडियाई) बताऊँ, किस तरह अकाल-पुरख की महिमा करूँ, किस तरह (अकाल-पुरख की बड़ाई) का वर्णन करूँ और किस तरह उसे समझ सकूँ? हे नानक! हरेक जीव अपने आप को दूसरे से ज्यादा समझदार समझ के (अकाल-पुरख की वडियाई) बताने का प्रयत्न करता है (पर बता नहीं सकता)।

अकाल-पुरख (सबसे) बड़ा है, उसकी बड़ाई ऊँची है। जो कुछ जगत में हो रहा है, उसीका किया ही हो रहा है। हे नानक! यदि कोई मनुष्य अपनी अक्ल के आसरे (प्रभु की वडियाई का अंत पाने का) प्रयत्न करे, वह अकाल-पुरख के दर पर जा के आदर मान नहीं पाता।21।

यह पोस्ट अच्छा लगे तो शेयर और फॉलो जरूर करें

              धन्यवाद

==============================================

     ||  ik-oaNkaar satgur parsaad. ||



bharee-ai hath pair tan dayh.paanee Dhotai utras khayh.

moot paleetee kaparh ho-ay.day saaboon la-ee-ai oh Dho-ay.

bharee-ai mat paapaa kai sang. oh Dhopai naavai kai rang.

punnee paapee aakhan naahi.kar kar karnaa likh lai jaahu.

aapay beej aapay hee khaahu. naanak hukmee aavhu jaahu. ||20||

                               Meaning  

When the hands and the feet and the body are dirty, water can wash away the dirt.

When the clothes are soiled and stained by urine, soap can wash them clean.

But when the intellect is stained and polluted by sin,it can only be cleansed by the Love of the Name.

Virtue and vice do not come by mere words; actions repeated, over and over again, are engraved on the soul.

You shall harvest what you plant.O Nanak, by the Hukam of God's Command, we come and go in reincarnation. ||20||


 

 

tirath tap da-i-aa dat daan.jay ko paavai til kaa maan.

suni-aa mani-aa man keetaa bhaa-o.antargat tirath mal naa-o.

 sabh gun tayray mai naahee ko-ay.vin gun keetay bhagat na ho-ay.

su-asat aath banee barmaa-o.sat suhaan sadaa man chaa-o.

kavan so vaylaa vakhat kavan kavan thit kavan vaar. 

 kavan se rutee maahu kavan jit ho-aa aakaar.

 vayl na paa-ee-aa pandtee je hovai laykh puraan.

vakhat na paa-i-o kaadee-aa je likhan laykh kuraan.thit vaar naa jogee jaanai rut maahu naa ko-ee.

jaa kartaa sirthee ka-o saajay aapay jaanai so-ee. kiv kar aakhaa kiv saalaahee ki-o varnee kiv jaanaa.

naanak aakhan sabh ko aakhai ik doo ik si-aanaa.vadaa saahib vadee naa-ee keetaa jaa kaa hovai.naanak jay ko aapou jaanai agai ga-i-aa na sohai. ||21||

                         Meaning  

Pilgrimages, austere discipline, compassion and charity-these, by themselves, bring only an iota of merit.

Listening and believing with love and humility in your mind, cleanse yourself with the Name, at the sacred shrine deep within.

All virtues are Yours, Lord, I have none at all. Without virtue, there is no devotional worship.

I bow to the Lord of the World, to His Word, to Brahma the Creator. He is Beautiful, True and Eternally Joyful. 

What was that time, and what was that moment? What was that day, and what was that date?

What was that season, and what was that month, when the Universe was created?  

The Pandits, the religious scholars, cannot find that time, even if it is written in the Puraanas.

That time is not known to the Qazis, who study the Koran. The day and the date are not known to the Yogis, nor is the month or the season.

The Creator who created this creation-only He Himself knows. How can we speak of Him? How can we praise Him? How can we describe Him? How can we know Him?

O Nanak, everyone speaks of Him, each one wiser than the rest. Great is the Master, Great is His Name. Whatever happens is according to His Will.O Nanak, one who claims to know everything shall not be decorated in the world hereafter. ||21||

If you like this post today, then do share and follow

 Thank you