|| ੴ ਸਤਿਗੁਰ ਪ੍ਰਸਾਦਿ  || 


ਪਾਤਾਲਾ ਪਾਤਾਲ ਲਖ ਆਗਾਸਾ ਆਗਾਸ ॥ ਓੜਕ ਓੜਕ ਭਾਲਿ ਥਕੇ ਵੇਦ ਕਹਨਿ ਇਕ ਵਾਤ ॥

 ਸਹਸ ਅਠਾਰਹ ਕਹਨਿ ਕਤੇਬਾ ਅਸੁਲੂ ਇਕੁ ਧਾਤੁ ॥ ਲੇਖਾ ਹੋਇ ਤ ਲਿਖੀਐ ਲੇਖੈ ਹੋਇ ਵਿਣਾਸੁ ॥

ਨਾਨਕ ਵਡਾ ਆਖੀਐ ਆਪੇ ਜਾਣੈ ਆਪੁ ॥੨੨॥ 

                          ਅਰਥ  

(ਸਾਰੇ) ਵੇਦ ਇੱਕ = ਜ਼ਬਾਨ ਹੋ ਕੇ ਆਖਦੇ ਹਨ, "ਪਾਤਾਲਾਂ ਦੇ ਹੇਠ ਹੋਰ ਲੱਖਾਂ ਪਾਤਾਲ ਹਨ ਅਤੇ ਆਕਾਸ਼ਾਂ ਦੇ ਉੱਤੇ ਹੋਰ ਲੱਖਾਂ ਆਕਾਸ਼ ਹਨ, (ਬੇਅੰਤ ਰਿਸ਼ੀ ਮੁਨੀ ਇਹਨਾਂ ਦੇ) ਅਖ਼ੀਰਲੇ ਬੰਨਿਆਂ ਦੀ ਭਾਲ ਕਰਕੇ ਥੱਕ ਗਏ ਹਨ, (ਪਰ ਲੱਭ ਨਹੀਂ ਸਕੇ) "।  

(ਮੁਸਲਮਾਨ ਤੇ ਈਸਾਈ ਆਦਿਕ ਦੀਆਂ ਚਾਰੇ) ਕਤੇਬਾਂ ਆਖਦੀਆਂ ਹਨ, "ਕੁੱਲ ਅਠਾਰਹ ਹਜ਼ਾਰ ਆਲਮ ਹਨ, ਜਿਨ੍ਹਾਂ ਦਾ ਮੁੱਢ ਇਕ ਅਕਾਲ ਪੁਰਖ ਹੈ"। (ਪਰ ਸੱਚੀ ਗੱਲ ਤਾਂ ਇਹ ਹੈ ਕਿ ਸ਼ਬਦ) 'ਹਜ਼ਾਰਾਂ' ਤੇ 'ਲੱਖਾਂ' ਭੀ ਕੁਦਰਤ ਦੀ ਗਿਣਤੀ ਵਿਚ ਵਰਤੇ ਨਹੀਂ ਜਾ ਸਕਦੇ, ਅਕਾਲ ਪੁਰਖ ਦੀ ਕੁਦਰਤ ਦਾ) ਲੇਖਾ ਤਦੋਂ ਹੀ ਲਿੱਖ ਸਕੀਦਾ ਹੈ, ਜੇ ਲੇਖਾ ਹੋ ਹੀ ਸਕੇ, (ਇਹ ਲੇਖਾ ਤਾਂ ਹੋ ਹੀ ਨਹੀਂ ਸਕਦਾ, ਲੇਖਾ ਕਰਦਿਆਂ ਕਰਦਿਆਂ) ਲੇਖੇ ਦਾ ਹੀ ਖ਼ਾਤਮਾ ਹੋ ਜਾਂਦਾ ਹੈ (ਗਿਣਤੀ ਦੇ ਹਿੰਦਸੇ ਹੀ ਮੁੱਕ ਜਾਂਦੇ ਹਨ) । 

ਹੇ ਨਾਨਕ! ਜਿਸ ਅਕਾਲ ਪੁਰਖ ਨੂੰ (ਸਾਰੇ ਜਗਤ ਵਿਚ) ਵੱਡਾ ਆਖਿਆ ਜਾ ਰਿਹਾ ਹੈ, ਉਹ ਆਪ ਹੀ ਆਪਣੇ ਆਪ ਨੂੰ ਜਾਣਦਾ ਹੈ (ਉਹ ਆਪਣੀ ਵਡਿਆਈ ਆਪ ਹੀ ਜਾਣਦਾ ਹੈ। 22।


ਸਾਲਾਹੀ ਸਾਲਾਹਿ ਏਤੀ ਸੁਰਤਿ ਨ ਪਾਈਆ ॥ ਨਦੀਆ ਅਤੈ ਵਾਹ ਪਵਹਿ ਸਮੁੰਦਿ ਨ ਜਾਣੀਅਹਿ ॥

ਸਮੁੰਦ ਸਾਹ ਸੁਲਤਾਨ ਗਿਰਹਾ ਸੇਤੀ ਮਾਲੁ ਧਨੁ ॥ ਕੀੜੀ ਤੁਲਿ ਨ ਹੋਵਨੀ ਜੇ ਤਿਸੁ ਮਨਹੁ ਨ ਵੀਸਰਹਿ ॥੨੩॥

                          ਅਰਥ

ਸਲਾਹੁਣ = ਜੋਗ ਅਕਾਲ ਪੁਰਖ ਦੀਆਂ ਵਡਿਆਈਆਂ ਆਖ ਆਖ ਕੇ ਕਿਸੇ ਮਨੁੱਖ ਨੇ ਇਤਨੀ ਸਮਝ ਨਹੀਂ ਪਾਈ ਕਿ ਅਕਾਲ ਪੁਰਖ ਕੇਡਾ ਵੱਡਾ ਹੈ, (ਸਿਫ਼ਤਿ-ਸਾਲਾਹ ਕਰਨ ਵਾਲੇ ਮਨੁੱਖ ਉਸ ਅਕਾਲ ਪੁਰਖ ਦੇ ਵਿਚੇ ਹੀ ਲੀਨ ਹੋ ਜਾਂਦੇ ਹਨ) । ਨਦੀਆਂ ਤੇ ਨਾਲੇ ਸਮੁੰਦਰ ਵਿਚ ਪੈਂਦੇ ਹਨ, (ਪਰ ਫਿਰ ਵੱਖਰੇ) ਉਹ ਪਛਾਣੇ ਨਹੀਂ ਜਾ ਸਕਦੇ (ਵਿਚੇ ਹੀ ਲੀਨ ਹੋ ਜਾਂਦੇ ਹਨ, ਤੇ ਸਮੁੰਦਰ ਦੀ ਥਾਹ ਨਹੀਂ ਪਾ ਸਕਦੇ) ।  

ਸਮੁੰਦਰਾਂ ਦੇ ਪਾਤਸ਼ਾਹ ਤੇ ਸੁਲਤਾਨ (ਜਿਨ੍ਹਾਂ ਦੇ ਖ਼ਜ਼ਾਨਿਆਂ ਵਿੱਚ) ਪਹਾੜ ਜੇਡੇ ਧਨ ਪਦਾਰਥਾਂ (ਦੇ ਢੇਰ ਹੋਣ) (ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨ ਵਾਲੇ ਦੀਆਂ ਨਜ਼ਰਾਂ ਵਿਚ) ਇਕ ਕੀੜੀ ਦੇ ਭੀ ਬਰਾਬਰ ਨਹੀਂ ਹੁੰਦੇ, ਜੇ (ਹੇ ਅਕਾਲ ਪੁਰਖ!) ਉਸ ਕੀੜੀ ਦੇ ਮਨ ਵਿਚੋਂ ਤੂੰ ਨਾਹ ਵਿਸਰ ਜਾਏਂ। 23। 

ਜੇ ਤੁਸੀਂ ਪੋਸਟ ਪਸੰਦ ਕਰਦੇ ਹੋ, ਤਾਂ ਸ਼ੇਅਰ ਕਰੋ ਅਤੇ ਫਾਲੋ ਕਰੋ ਕਮੈਂਟ ਕਰੋ

        ਤੁਹਾਡਾ ਧੰਨਵਾਦ

-----------------------------------------------------------------------------------------

                           ||  ੴ सतिगुर प्रसादि ||


पाताला पाताल लख आगासा आगास ॥ओड़क ओड़क भालि थके वेद कहनि इक वात ॥

सहस अठारह कहनि कतेबा असुलू इकु धातु ॥लेखा होइ त लिखीऐ लेखै होइ विणासु ॥

नानक वडा आखीऐ आपे जाणै आपु ॥२२॥   

              अर्थ 

(सारे) वेद एक जुबान हो के कहते हैं, “पातालों के नीचे और भी लाखों पाताल हैं और आकाशों के ऊपर और भी लाखों आकाश हैं (बेअंत ऋषी मुनी) जगत के आखिरी छोर को ढूँढढूँढ के थक गए हैं (पर ढूँढ नहीं सके)”। 

(मुसलमान व इसाई धर्म की चारों) कतेबें कहती हैं, “कुल अठारह हजार आलम हैं, जिनका आरंभ एक अकाल-पुरख है। (पर सच्ची बात तो ये है कि शब्द) ‘हजारों’ और ‘लाखों’ भी कुदरत की गिनती में इस्तेमाल नहीं किए ना सकते (अकाल-पुरख की कुदरत का) लेखा तभी लिखा जा सकता है जो लेखा संभव हो (ये लेखा तो हो ही नहीं सकता, लेखा करते करते) लेखे का ही खात्मा हो जाता है (गिनती के हिंदसे ही खत्म हो जाते हैं)।

हे नानक! जिस अकाल-पुरख को (सारे जगत में) बड़ा कहा जा रहा है, वह स्वयं ही अपने आप को जानता है (वह अपनी वडियाई स्वयं ही जानता है।22।


सालाही सालाहि एती सुरति न पाईआ ॥ नदीआ अतै वाह पवहि समुंदि न जाणीअहि ॥   

समुंद साह सुलतान गिरहा सेती मालु धनु ॥ कीड़ी तुलि न होवनी जे तिसु मनहु न वीसरहि ॥२३॥ 

              अर्थ 

सालाहने योग्य अकाल-पुरख की महानताओं का वर्णन कर करके किसी भी मनुष्य ने इतनी समझ नहीं पाई कि वो अंत पा सके कि अकाल-पुरख कितना बड़ा है (महिमा करने वाले मनुष्य उस अकाल-पुरख में ही लीन हो जाते हैं)। (जैसे) नदियां और नाले समुंदर में जा मिलते हैं (और फिर उनका अलग अस्तित्व नहीं रहता) और वह पहचाने नहीं जा सकते (बीच में ही लीन हो जाते हैं, और समुंदर की थाह नहीं पा सकते)। 

समुंद्रों के बादशाहों के सुल्तान (जिनके खजानों में) पहाड़ जितने धन-पदार्तों के (ढेर हों) (प्रभु की महिमा करने वाले की नजरों में) एक कीड़ी के भी बराबर नहीं होते, यदि (हे अकाल-पुरख!) उस कीड़ी के मन में से तू ना बिसर जाए।23।

यह पोस्ट अच्छा लगे तो शेयर और फॉलो जरूर करें

              धन्यवाद

-------------------------------------------------------------------------------

         ||  ik-oaNkaar satgur parsaad. ||


 

paataalaa paataal lakh aagaasaa aagaas. orhak orhak bhaal thakay vayd kahan ik vaat. 

sahas athaarah kahan kataybaa asuloo ik Dhaat.laykhaa ho-ay ta likee-ai laykhai ho-ay vinaas.

naanak vadaa aakhee-ai aapay jaanai aap. ||22|| 

                                 Meaning    

 There are nether worlds beneath nether worlds, and hundreds of thousands of heavenly worlds above.The Vedas say that you can search and search for them all, until you grow weary.

The scriptures say that there are 18,000 worlds, but in reality, there is only One Universe.If you try to write an account of this, you will surely finish yourself before you finish writing it.

O Nanak, call Him Great! He Himself knows Himself. ||22||


saalaahee saalaahi aytee surat na paa-ee-aa.nadee-aa atai vaah pavahi samund na jaanee-ahi.

samund saah sultaan girhaa saytee maal Dhan.keerhee tul na hovnee jay tis manhu na veesrahi. ||23||


                        Meaning   

  The praisers praise the Lord, but they do not obtain intuitive understanding -the streams and rivers flowing into the ocean do not know its vastness.

Even kings and emperors, with mountains of property and oceans of wealth - these are not even equal to an ant, who does not forget God. ||23||

If you like this post today, then do share and follow

 Thank you