|| ੴ ਸਤਿਗੁਰ ਪ੍ਰਸਾਦਿ  ||


ਅੰਤੁ ਨ ਸਿਫਤੀ ਕਹਣਿ ਨ ਅੰਤੁ ॥ ਅੰਤੁ ਨ ਕਰਣੈ ਦੇਣਿ ਨ ਅੰਤੁ ॥ ਅੰਤੁ ਨ ਵੇਖਣਿ ਸੁਣਣਿ ਨ ਅੰਤੁ ॥ ਅੰਤੁ ਨ ਜਾਪੈ ਕਿਆ ਮਨਿ ਮੰਤੁ ॥

ਅੰਤੁ ਨ ਜਾਪੈ ਕੀਤਾ ਆਕਾਰੁ ॥ ਅੰਤੁ ਨ ਜਾਪੈ ਪਾਰਾਵਾਰੁ ॥

ਅੰਤ ਕਾਰਣਿ ਕੇਤੇ ਬਿਲਲਾਹਿ ॥ ਤਾ ਕੇ ਅੰਤ ਨ ਪਾਏ ਜਾਹਿ ॥

ਏਹੁ ਅੰਤੁ ਨ ਜਾਣੈ ਕੋਇ ॥ ਬਹੁਤਾ ਕਹੀਐ ਬਹੁਤਾ ਹੋਇ ॥

ਵਡਾ ਸਾਹਿਬੁ ਊਚਾ ਥਾਉ ॥ ਊਚੇ ਉਪਰਿ ਊਚਾ ਨਾਉ ॥ ਏਵਡੁ ਊਚਾ ਹੋਵੈ ਕੋਇ ॥ ਤਿਸੁ ਊਚੇ ਕਉ ਜਾਣੈ ਸੋਇ ॥

ਜੇਵਡੁ ਆਪਿ ਜਾਣੈ ਆਪਿ ਆਪਿ ॥ ਨਾਨਕ ਨਦਰੀ ਕਰਮੀ ਦਾਤਿ ॥੨੪॥

                              ਅਰਥ      

(ਅਕਾਲ ਪੁਰਖ ਦੇ) ਗੁਣਾਂ ਦਾ ਕੋਈ ਹੱਦ-ਬੰਨਾ ਨਹੀਂ ਹੈ, ਗਿਣਨ ਨਾਲ ਭੀ (ਗੁਣਾਂ ਦਾ) ਅੰਤ ਨਹੀਂ ਪੈ ਸਕਦਾ। (ਗਿਣੇ ਨਹੀਂ ਜਾ ਸਕਦੇ) । ਅਕਾਲ ਪੁਰਖ ਦੀ ਰਚਨਾ ਤੇ ਦਾਤਾਂ ਦਾ ਅੰਤ ਨਹੀਂ ਪੈ ਸਕਦਾ। ਵੇਖਣ ਤੇ ਸੁਣਨ ਨਾਲ ਭੀ ਉਸ ਦੇ ਗੁਣਾਂ ਦਾ ਪਾਰ ਨਹੀਂ ਪਾ ਸਕੀਦਾ। ਉਸ ਅਕਾਲ ਪੁਰਖ ਦੇ ਮਨ ਵਿਚ ਕਿਹੜੀ ਸਲਾਹ ਹੈ-ਇਸ ਗੱਲ ਦਾ ਭੀ ਅੰਤ ਨਹੀਂ ਪਾਇਆ ਜਾ ਸਕਦਾ।   

 ਅਕਾਲ ਪੁਰਖ ਨੇ ਇਹ ਜਗਤ (ਜੋ ਦਿੱਸ ਰਿਹਾ ਹੈ) ਬਣਾਇਆ ਹੈ, ਪਰ ਇਸ ਦਾ ਅਖ਼ੀਰ, ਇਸ ਦਾ ਉਰਲਾ ਤੇ ਪਾਰਲਾ ਬੰਨਾ ਕੋਈ ਨਹੀਂ ਦਿੱਸਦਾ। 

ਕਈ ਮਨੁੱਖ ਅਕਾਲ ਪੁਰਖ ਦਾ ਹੱਦ-ਬੰਨਾ ਲੱਭਣ ਲਈ ਤਰਲੈ ਲੈ ਰਹੇ ਸਨ, ਪਰ ਉਸ ਦੇ ਹੱਦ-ਬੰਨੇ ਲੱਭੇ ਨਹੀਂ ਜਾ ਸਕਦੇ।  

(ਅਕਾਲ ਪੁਰਖ ਦੇ ਗੁਣਾਂ ਦਾ) ਇਹ ਹੱਦ-ਬੰਨਾ (ਜਿਸ ਦੀ ਬੇਅੰਤ ਜੀਵ ਭਾਲ ਕਰ ਰਹੇ ਹਨ) ਕੋਈ ਮਨੁੱਖ ਨਹੀਂ ਪਾ ਸਕਦਾ। ਜਿਉਂ ਜਿਉਂ ਇਹ ਗੱਲ ਆਖੀ ਜਾਵੀਏ ਕਿ ਉਹ ਵੱਡਾ ਹੈ, ਤਿਉਂ ਤਿਉਂ ਉਹ ਹੋਰ ਵੱਡਾ, ਹੋਰ ਵੱਡਾ ਪਰਤੀਤ ਹੋਣ ਲੱਗ ਪੈਂਦਾ ਹੈ। 

ਅਕਾਲ ਪੁਰੱਖ ਵੱਡਾ ਹੈ, ਉਸ ਦਾ ਟਿਕਾਣਾ ਉੱਚਾ ਹੈ। ਉਸ ਦਾ ਨਾਮਣਾ ਭੀ ਉੱਚਾ ਹੈ। ਜੇ ਕੋਈ ਹੋਰ ਉਸ ਜੇਡਾ ਵੱਡਾ ਹੋਵੇ, ਉਹ ਹੀ ਉਸ ਉੱਚੇ ਅਕਾਲ ਪੁਰਖ ਨੂੰ ਸਮਝ ਸਕਦਾ ਹੈ (ਕਿ ਉਹ ਕੇਡਾ ਵੱਡਾ ਹੈ) । 

ਅਕਾਲ ਪੁਰਖ ਆਪ ਹੀ ਜਾਣਦਾ ਹੈ ਕਿ ਉਹ ਆਪ ਕੇਡਾ ਵੱਡਾ ਹੈ। ਹੇ ਨਾਨਕ! (ਹਰੇਕ) ਦਾਤ ਮਿਹਰ ਦੀ ਨਜ਼ਰ ਕਰਨ ਵਾਲੇ ਅਕਾਲ ਪੁਰਖ ਦੀ ਬਖ਼ਸ਼ਸ਼ ਨਾਲ ਮਿਲਦੀ ਹੈ। 24।


 
ਬਹੁਤਾ ਕਰਮੁ ਲਿਖਿਆ ਨਾ ਜਾਇ ॥ ਵਡਾ ਦਾਤਾ ਤਿਲੁ ਨ ਤਮਾਇ ॥

ਕੇਤੇ ਮੰਗਹਿ ਜੋਧ ਅਪਾਰ ॥ ਕੇਤਿਆ ਗਣਤ ਨਹੀ ਵੀਚਾਰੁ ॥ ਕੇਤੇ ਖਪਿ ਤੁਟਹਿ ਵੇਕਾਰ ॥

ਕੇਤੇ ਲੈ ਲੈ ਮੁਕਰੁ ਪਾਹਿ ॥ ਕੇਤੇ ਮੂਰਖ ਖਾਹੀ ਖਾਹਿ ॥

ਕੇਤਿਆ ਦੂਖ ਭੂਖ ਸਦ ਮਾਰ ॥ ਏਹਿ ਭਿ ਦਾਤਿ ਤੇਰੀ ਦਾਤਾਰ ॥

ਬੰਦਿ ਖਲਾਸੀ ਭਾਣੈ ਹੋਇ ॥ ਹੋਰੁ ਆਖਿ ਨ ਸਕੈ ਕੋਇ ॥

ਜੇ ਕੋ ਖਾਇਕੁ ਆਖਣਿ ਪਾਇ ॥ ਓਹੁ ਜਾਣੈ ਜੇਤੀਆ ਮੁਹਿ ਖਾਇ ॥

ਆਪੇ ਜਾਣੈ ਆਪੇ ਦੇਇ ॥ ਆਖਹਿ ਸਿ ਭਿ ਕੇਈ ਕੇਇ ॥

ਜਿਸ ਨੋ ਬਖਸੇ ਸਿਫਤਿ ਸਾਲਾਹ ॥ ਨਾਨਕ ਪਾਤਿਸਾਹੀ ਪਾਤਿਸਾਹੁ ॥੨੫॥

                            ਅਰਥ

ਅਕਾਲ ਪੁਰਖ ਬੜੀਆਂ ਦਾਤਾਂ ਦੇਣ ਵਾਲਾ ਹੈ, ਉਸ ਨੂੰ ਰਤਾ ਭੀ ਲਾਲਚ ਨਹੀਂ। ਉਸ ਦੀ ਬਖ਼ਸ਼ਸ਼ ਏਡੀ ਵੱਡੀ ਹੈ ਕਿ ਲਿਖਣ ਵਿਚ ਲਿਆਂਦੀ ਨਹੀਂ ਜਾ ਸਕਦੀ। 

ਬੇਅੰਤ ਸੂਰਮੇ ਅਤੇ ਕਈ ਹੋਰ ਅਜਿਹੇ, ਜਿਨ੍ਹਾਂ ਦੀ ਗਿਣਤੀ 'ਤੇ ਵਿਚਾਰ ਨਹੀਂ ਹੋ ਸਕਦੀ, (ਅਕਾਲ ਪੁਰਖ ਦੇ ਦਰ 'ਤੇ) ਮੰਗ ਰਹੇ ਹਨ, ਕਈ ਜੀਵ (ਉਸ ਦੀਆਂ ਦਾਤਾਂ ਵਰਤ ਕੇ) ਵਿਕਾਰਾਂ ਵਿਚ (ਹੀ) ਖਪ ਖਪ ਕੇ ਨਾਸ ਹੁੰਦੇ ਹਨ। 

ਬੇਅੰਤ ਜੀਵ (ਅਕਾਲ ਪੁਰਖ ਦੇ ਦਰ ਤੋਂ ਪਦਾਰਥ) ਪਰਾਪਤ ਕਰ ਕੇ ਮੁਕਰ ਪੈਂਦੇ ਹਨ (ਭਾਵ, ਕਦੇ ਸ਼ੁਕਰ ਵਿਚ ਆ ਕੇ ਇਹ ਨਹੀ ਆਖਦੇ ਕਿ ਸਭ ਪਦਾਰਥ ਪ੍ਰਭੂ ਆਪ ਦੇ ਰਿਹਾ ਹੈ) । ਅਨੇਕਾਂ ਮੂਰਖ (ਪਦਾਰਥ ਲੈ ਕੇ) ਖਾਹੀ ਹੀ ਜਾਂਦੇ ਹਨ (ਪਰ ਦਾਤਾਰ ਨੂੰ ਚੇਤੇ ਨਹੀਂ ਰੱਖਦੇ) । 

ਅਨੇਕਾਂ ਜੀਵਾਂ ਨੂੰ ਸਦਾ ਮਾਰ, ਕਲੇਸ਼ ਅਤੇ ਭੁਖ (ਹੀ ਭਾਗਾਂ ਵਿਚ ਲਿਖੇ ਹਨ) । (ਪਰ) ਹੇ ਦੇਣਹਾਰ ਅਕਾਲ ਪੁਰਖ! ਇਹ ਭੀ ਤੇਰੀ ਬਖ਼ਸ਼ਸ਼ ਹੀ ਹੈ (ਕਿਉਂਕਿ ਇਹਨਾਂ ਦੁੱਖਾਂ ਕਲੇਸ਼ਾਂ ਦੇ ਕਾਰਨ ਹੀ ਮਨੁੱਖ ਨੂੰ ਰਜ਼ਾ ਵਿਚ ਤੁਰਨ ਦੀ ਸਮਝ ਪੈਂਦੀ ਹੈ) । 

ਤੇ (ਮਾਇਆ ਦੇ ਮੋਹ ਰੂਪ) ਬੰਧਨ ਤੋਂ ਛੁਟਕਾਰਾ ਅਕਾਲ ਪੁਰਖ ਦੀ ਰਜ਼ਾ ਵਿਚ ਤੁਰਿਆਂ ਹੀ ਹੁੰਦਾ ਹੈ। ਰਜ਼ਾ ਤੋਂ ਬਿਨਾ ਕੋਈ ਹੋਰ ਤਰੀਕਾ ਕੋਈ ਮਨੁੱਖ ਨਹੀਂ ਦੱਸ ਸਕਦਾ (ਭਾਵ, ਕੋਈ ਮਨੁੱਖ ਨਹੀਂ ਦੱਸ ਸਕਦਾ ਕਿ ਰਜ਼ਾ ਵਿਚ ਤੁਰਨ ਤੋਂ ਬਿਨਾ ਮੋਹ ਤੋਂ ਛੁਟਕਾਰੇ ਦਾ ਕੋਈ ਹੋਰ ਵਸੀਲਾ ਭੀ ਹੋ ਸਕਦਾ ਹੈ) । 

(ਪਰ) ਜੇ ਕੋਈ ਮੂਰਖ (ਮਾਇਆ ਦੇ ਮੋਹ ਤੋਂ ਛੁਟਕਾਰੇ ਦਾ ਕੋਈ ਹੋਰ ਵਸੀਲਾ) ਦੱਸਣ ਦਾ ਜਤਨ ਕਰੇ ਤਾਂ ਉਹੀ ਜਾਣਦਾ ਹੈ ਜਿਤਨੀਆਂ ਚੋਟਾਂ ਉਹ (ਇਸ ਮੂਰਖਤਾ ਦੇ ਕਾਰਨ) ਆਪਣੇ ਮੂੰਹ ਉੱਤੇ ਖਾਂਦਾ ਹੈ (ਭਾਵ, 'ਕੂੜ' ਤੋਂ ਬਚਣ ਲਈ ਇਕੋ ਹੀ ਤਰੀਕਾ ਹੈ ਕਿ ਮਨੁੱਖ ਰਜ਼ਾ ਵਿਚ ਤੁਰੇ। ਪਰ ਜੇ ਕੋਈ ਮੂਰਖ ਕੋਈ ਹੋਰ ਤਰੀਕਾ ਭਾਲਦਾ ਹੈ ਤਾਂ ਇਸ 'ਕੂੜ' ਤੋਂ ਬਚਣ ਦੇ ਥਾਂ ਸਗੋਂ ਵਧੀਕ ਦੁਖੀ ਹੁੰਦਾ ਹੈ) । 

(ਸਾਰੇ ਨ-ਸ਼ੁਕਰੇ ਹੀ ਨਹੀਂ ਹਨ) ਅਨੇਕਾਂ ਮਨੁੱਖ ਇਹ ਗੱਲ ਭੀ ਆਖਦੇ ਹਨ ਕਿ ਅਕਾਲ ਪੁਰਖ ਆਪ ਹੀ (ਜੀਵਾਂ ਦੀਆਂ ਲੋੜਾਂ) ਜਾਣਦਾ ਹੈ ਤੇ ਆਪ ਹੀ (ਦਾਤਾਂ) ਦੇਂਦਾ ਹੈ। 

ਹੇ ਨਾਨਕ! ਜਿਸ ਮਨੁੱਖ ਨੂੰ ਅਕਾਲ ਪੁਰਖ ਆਪਣੀ ਸਿਫ਼ਤਿ-ਸਾਲਾਹ ਬਖਸ਼ਦਾ ਹੈ, ਉਹ ਪਾਤਸ਼ਾਹਾਂ ਦਾ ਪਾਤਸ਼ਾਹ (ਬਣ ਜਾਂਦਾ) ਹੈ (ਸਿਫ਼ਤਿ-ਸਾਲਾਹ ਹੀ ਸਭ ਤੋਂ ਉੱਚੀ ਦਾਤਿ ਹੈ) । 25। 

ਜੇ ਤੁਸੀਂ ਪੋਸਟ ਪਸੰਦ ਕਰਦੇ ਹੋ, ਤਾਂ ਸ਼ੇਅਰ ਕਰੋ ਅਤੇ ਫਾਲੋ ਕਰੋ ਕਮੈਂਟ ਕਰੋ

        ਤੁਹਾਡਾ ਧੰਨਵਾਦ

------------------------------------------------------------------------------------------

            ||  ੴ सतिगुर प्रसादि ||


अंतु न सिफती कहणि न अंतु ॥ अंतु न करणै देणि न अंतु ॥
अंतु न वेखणि सुणणि न अंतु ॥ अंतु न जापै किआ मनि मंतु ॥

अंतु न जापै कीता आकारु ॥ अंतु न जापै पारावारु ॥

अंत कारणि केते बिललाहि ॥ ता के अंत न पाए जाहि ॥

एहु अंतु न जाणै कोइ ॥ बहुता कहीऐ बहुता होइ ॥

वडा साहिबु ऊचा थाउ ॥ ऊचे उपरि ऊचा नाउ ॥
एवडु ऊचा होवै कोइ ॥ तिसु ऊचे कउ जाणै सोइ ॥

जेवडु आपि जाणै आपि आपि ॥ नानक नदरी करमी दाति ॥२४॥     

            अर्थ   

(अकाल-पुरख के) गुणों की कोई हद-बंदी, सीमा नहीं है, गिनने से भी (गुणों का) अंत नहीं पाया जा सकता। (गिने नहीं जा सकते)। अकाल-पुरख की रचना और दातों का अंत नहीं पाया जा सकता। देखने और सुनने से भी उसके गुणों का पार नहीं पा सकते। उस अकाल-पुरख के मन में क्या सलाह हैइस बात का अंत भी नहीं पाया जा सकता। 

अकाल-पुरख ने यह जगत (जो दिखाई दे रहा है) बनाया है, पर इस का आखीर, इसके इसपार-उसपार का छोर दिखाई नहीं देता। 

कई मनुष्य अकाल-पुरख की हदें, सीमाएं तलाशने में व्याकुल हो रहे हैं, पर वे उस की सीमांओं को नहीं ढूँढ सकते।

(अकाल पुरख के गुणों का) इन सीमाओं को (जिसकी बेअंत जीव तलाश में लगे हुए हैं) कोई मनुष्य नहीं पा सकता। ज्यों ज्यों ये बात कहते जाएं कि वह बड़ा है, त्यों त्यों वह और भी बड़ा, और भी बेअंत प्रतीत होने लग पड़ता है।

अकाल-पुरख बहुत बड़ा है, उसका ठिकाना ऊँचा है। उसकी शोहरत भी ऊँची है। अगर कोई और उसके जितना बड़ा हो, वह ही उस ऊचे अकाल-पुरख को समझ सकता है (कि वह कितना बड़ा है)।

अकाल-पुरख स्वयं ही जानता है कि वह खुद कितना बड़ा है। हे नानक! (हरेक) दात, मिहर की नज़र करने वाले अकाल पुरख की बख़्शिश से ही मिलती है।24।


बहुता करमु लिखिआ ना जाइ ॥ वडा दाता तिलु न तमाइ ॥

केते मंगहि जोध अपार ॥ केतिआ गणत नही वीचारु ॥ केते खपि तुटहि वेकार ॥

केते लै लै मुकरु पाहि ॥ केते मूरख खाही खाहि ॥  

केतिआ दूख भूख सद मार ॥ एहि भि दाति तेरी दातार ॥

बंदि खलासी भाणै होइ ॥ होरु आखि न सकै कोइ ॥

जे को खाइकु आखणि पाइ ॥ ओहु जाणै जेतीआ मुहि खाइ ॥

आपे जाणै आपे देइ ॥ आखहि सि भि केई केइ ॥

जिस नो बखसे सिफति सालाह ॥ नानक पातिसाही पातिसाहु ॥२५॥     

              अर्थ 

अकाल-पुरख बहुत सी दातें देने वाला है, उसे तिलमात्र भी लालच नहीं है। उसकी बख्शिश इतनी बड़ी है कि लिखने में नहीं लाई जा सकती। 

बेअंत शूरवीर व कई और ऐसे, जिनकी गिनती पे विचार नहीं हो सकती, (अकाल-पुरख के दर पे) मांग रहे हैं। कई जीव (उसकी दातें बरत के) विकारों में ही खप खप नाश हो रहे हैं।

बेअंत जीव (अकाल-पुरख के दर से पदार्थ) प्राप्त कर के मुकर जाते हैं (भाव, कभी शुक्राने में आ के ये नहीं कहते कि सभ पदार्थ प्रभु स्वयं दे रहा है)। अनेक मूर्ख (पदार्थ ले कर) खाए ही जाते हैं (पर दातार को याद नहीं रखते)।

अनेक ही जीवों को सदैव मार, कष्ट व भूख (ही भाग्य में लिखे हैं)। (पर) हे देनहार अकाल-पुरख! ये भी तेरी बख्शिश ही है (क्योंकि, इन दुखों, कष्टों के कारण ही मनुष्य को रजा में चलने की समझ पड़ती है)।

और (माया के मोह रूप) बंधन से छुटकारा अकाल-पुरख की रज़ा में चलने से ही होता है। रज़ा के बग़ैर कोई और तरीका कोई मनुष्य नहीं बता सकता (भाव, कोई मनुष्य नहीं बता सकता कि ईश्वर की रज़ा में चलने के अलावा मोह से छुटकारे का और कोई तरीका भी हो सकता है)।

(पर) यदि कोई मनुष्य (माया से छुटकारे का और कोई साधन) बताने का प्रयत्न करे तो वही जानता है जितनी चोटें वह (इस मूर्खता के कारण) अपने मुंह पे खाता है (भाव, ‘झूठ’ से बचने का एक ही तरीका है कि मानव रजा में चले। पर अगर कोई मूर्ख कोई और तरीका ढूँढता है तो इस ‘झूठ’ से बचने की बजाए बलिक ज्यादा दुखी होता है)।

(सारे ना-शुक्रे ही नहीं हैं) अनेकां लोग ये बात भी कहते हैं कि अकाल-पुरख स्वयं ही (जीवों की जरूरतों को) जानता है तथा स्वयं ही (दातें) देता है।

हे नानक! जिस मनुष्य को अकाल-पुरख अपनी महिमा की बख्शिश करता है, वह बादशाहों का बादशाह बन जाता है। (महिमा ही सब से ऊँची दात है)।25।

यह पोस्ट अच्छा लगे तो शेयर और फॉलो जरूर करें

              धन्यवाद

--------------------------------------------------------------------------------

||  ik-oaNkaar satgur parsaad. ||

 


ant na siftee kahan na ant. ant na karnai dayn na ant. 

ant na vaykhan sunan na ant.ant na jaapai ki-aa man mant.

 ant na jaapai keetaa aakaar. ant na jaapai paaraavaar.

ant kaaran kaytay billaahi.taa kay ant na paa-ay jaahi.

ayhu ant na jaanai ko-ay. bahutaa kahee-ai bahutaa ho-ay.

 vadaa saahib oochaa thaa-o.oochay upar oochaa naa-o.

ayvad oochaa hovai ko-ay.tis oochay ka-o jaanai so-ay.

jayvad aap jaanai aap aap. naanak nadree karmee daat. ||24|| 

                        Meaning     

 Endless are His Praises, endless are those who speak them. Endless are His Actions, endless are His Gifts.

Endless is His Vision, endless is His Hearing. His limits cannot be perceived. What is the Mystery of His Mind?

The limits of the created universe cannot be perceived.Its limits here and beyond cannot be perceived.

Many struggle to know His limits, but His limits cannot be found.

No one can know these limits. The more you say about them, the more there still remains to be said.
Great is the Master, High is His Heavenly Home.Highest of the High, above all is His Name.

Only one as Great and as High as God can know His Lofty and Exalted State.

 Only He Himself is that Great. He Himself knows Himself. O Nanak, by His Glance of Grace, He bestows His Blessings. ||24||


 


bahutaa karam likhi-aa naa jaa-ay.vadaa daataa til na tamaa-ay.

kaytay mangahi joDh apaar. kayti-aa ganat nahee veechaar.

kaytay khap tutahi vaykaar. kaytay lai lai mukar paahi.

kaytay moorakh khaahee khaahi. kayti-aa dookh bhookh sad maar.

ayhi bhe daat tayree daataar. band khalaasee bhaanai ho-ay.

hor aakh na sakai ko-ay.jay ko khaa-ik aakhan paa-ay.

oh jaanai jaytee-aa muhi khaa-ay. aapay jaanai aapay day-ay.

aakhahi se bhe kay-ee kay-ay.jis no bakhsay sifat saalaah.naanak paatisaahee paatisaahu. ||25||

                            Meaning   

 His Blessings are so abundant that there can be no written account of them.The Great Giver does not hold back anything.

There are so many great, heroic warriors begging at the Door of the Infinite Lord. So many contemplate and dwell upon Him, that they cannot be counted.

So many waste away to death engaged in corruption.So many take and take again, and then deny receiving.

So many foolish consumers keep on consuming. So many endure distress, deprivation and constant abuse.

Even these are Your Gifts, O Great Giver! Liberation from bondage comes only by Your Will.

No one else has any say in this. If some fool should presume to say that he does,

he shall learn, and feel the effects of his folly.He Himself knows, He Himself gives.

Few, very few are those who acknowledge this.One who is blessed to sing the Praises of the Lord,O Nanak, is the king of kings. ||25||

If you like this post today, then do share and follow

 Thank you