|| ੴ ਸਤਿਗੁਰ ਪ੍ਰਸਾਦਿ  ||


 
ਏਕਾ ਮਾਈ ਜੁਗਤਿ ਵਿਆਈ ਤਿਨਿ ਚੇਲੇ ਪਰਵਾਣੁ ॥ ਇਕੁ ਸੰਸਾਰੀ ਇਕੁ ਭੰਡਾਰੀ ਇਕੁ ਲਾਏ ਦੀਬਾਣੁ ॥

ਜਿਵ ਤਿਸੁ ਭਾਵੈ ਤਿਵੈ ਚਲਾਵੈ ਜਿਵ ਹੋਵੈ ਫੁਰਮਾਣੁ ॥ ਓਹੁ ਵੇਖੈ ਓਨਾ ਨਦਰਿ ਨ ਆਵੈ ਬਹੁਤਾ ਏਹੁ ਵਿਡਾਣੁ ॥

ਆਦੇਸੁ ਤਿਸੈ ਆਦੇਸੁ ॥ ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥੩੦॥ 

                    ਅਰਥ  

(ਲੋਕਾਂ ਵਿਚ ਇਹ ਖ਼ਿਆਲ ਆਮ ਪ੍ਰਚੱਲਤ ਹੈ ਕਿ) ਇਕੱਲੀ ਮਾਇਆ (ਕਿਸੇ) ਜੁਗਤੀ ਨਾਲ ਪ੍ਰਸੂਤ ਹੋਈ ਤੇ ਪਰਤੱਖ ਤੌਰ 'ਤੇ ਉਸ ਦੇ ਤਿੰਨ ਪੁੱਤਰ ਜੰਮ ਪਏ। ਉਹਨਾਂ ਵਿਚੋਂ ਇਕ (ਬ੍ਰਹਮਾ) ਘਰਬਾਰੀ ਬਣ ਗਿਆ (ਭਾਵ, ਜੀਵ-ਜੰਤਾਂ ਨੂੰ ਪੈਦਾ ਕਰਨ ਲੱਗ ਪਿਆ) , ਇਕ (ਵਿਸ਼ਨੂੰ) ਭੰਡਾਰੇ ਦਾ ਮਾਲਕ ਬਣ ਗਿਆ (ਭਾਵ, ਜੀਵਾਂ ਨੂੰ ਰਿਜ਼ਕ ਅਪੜਾਣ ਦਾ ਕੰਮ ਕਰਨ ਲੱਗਾ) , ਅਤੇ ਇੱਕ (ਸ਼ਿਵ) ਕਚਹਿਰੀ ਲਾਉਂਦਾ ਹੈ (ਭਾਵ, ਜੀਵਾਂ ਨੂੰ ਸੰਘਾਰਦਾ ਹੈ)।

(ਪਰ ਅਸਲ ਗੱਲ ਇਹ ਹੈ ਕਿ) ਜਿਵੇਂ ਉਸ ਅਕਾਲ ਪੁਰਖ ਨੂੰ ਭਾਉਂਦਾ ਹੈ ਅਤੇ ਜਿਵੇਂ ਉਸ ਦਾ ਹੁਕਮ ਹੁੰਦਾ ਹੈ, ਤਿਵੇਂ ਹੀ ਉਹ ਆਪ ਸੰਸਾਰ ਦੀ ਕਾਰ ਚਲਾ ਰਿਹਾ ਹੈ, (ਇਹਨਾਂ ਬ੍ਰਹਮਾ, ਵਿਸ਼ਨੂੰ ਅਤੇ ਸ਼ਿਵ ਦੇ ਕੁਝ ਹੱਥ ਨਹੀਂ) । ਇਹ ਬੜਾ ਅਸਚਰਜ ਕੌਤਕ ਹੈ ਕਿ ਉਹ ਅਕਾਲ ਪੁਰਖ (ਸਭ ਜੀਵਾਂ ਨੂੰ) ਵੇਖ ਰਿਹਾ ਹੈ ਪਰ ਜੀਵਾਂ ਨੂੰ ਅਕਾਲ ਪੁਰਖ ਨਹੀਂ ਦਿੱਸਦਾ। 

(ਸੋ ਬ੍ਰਹਮਾ, ਵਿਸ਼ਨੂੰ, ਸ਼ਿਵ ਆਦਿਕ ਦੇ ਥਾਂ) ਕੇਵਲ ਉਸ (ਅਕਾਲ ਪੁਰਖ) ਨੂੰ ਪ੍ਰਣਾਮ ਕਰੋ ਜੋ (ਸਭ ਦਾ) ਮੁੱਢ ਹੈ, ਜੋ ਸ਼ੁੱਧ ਸਰੂਪ ਹੈ, ਜਿਸ ਦਾ ਕੋਈ ਮੁੱਢ ਨਹੀਂ (ਲੱਭ ਸਕਦਾ) , ਜੋ ਨਾਸ ਰਹਿਤ ਹੈ ਅਤੇ ਜੋ ਸਦਾ ਹੀ ਇਕੋ ਜਿਹਾ ਰਹਿੰਦਾ ਹੈ। (ਇਹੀ ਹੈ ਵਸੀਲਾ ਉਸ ਪ੍ਰਭੂ ਨਾਲੋਂ ਵਿੱਥ ਦੂਰ ਕਰਨ ਦਾ) । 30। 


ਆਸਣੁ ਲੋਇ ਲੋਇ ਭੰਡਾਰ ॥ ਜੋ ਕਿਛੁ ਪਾਇਆ ਸੁ ਏਕਾ ਵਾਰ ॥ ਕਰਿ ਕਰਿ ਵੇਖੈ ਸਿਰਜਣਹਾਰੁ ॥ ਨਾਨਕ ਸਚੇ ਕੀ ਸਾਚੀ ਕਾਰ ॥

ਆਦੇਸੁ ਤਿਸੈ ਆਦੇਸੁ ॥ ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥੩੧॥    

                    ਅਰਥ  

ਅਕਾਲ ਪੁਰਖ ਦੇ ਭੰਡਾਰਿਆਂ ਦਾ ਟਿਕਾਣਾ ਹਰੇਕ ਭਵਨ ਵਿਚ ਹੈ (ਭਾਵ, ਹਰੇਕ ਭਵਨ ਵਿਚ ਅਕਾਲ ਪੁਰਖ ਦੇ ਭੰਡਾਰੇ ਚੱਲ ਰਹੇ ਹਨ) । ਜੋ ਕੁਝ (ਅਕਾਲ ਪੁਰਖ ਨੇ ਉਹਨਾਂ ਭੰਡਾਰਿਆਂ ਵਿਚ) ਪਾਇਆ ਹੈ ਇਕੋ ਵਾਰੀ ਪਾ ਦਿੱਤਾ ਹੈ, (ਭਾਵ, ਉਸ ਦੇ ਭੰਡਾਰੇ ਸਦਾ ਅਖੁੱਟ ਹਨ) । ਸ੍ਰਿਸ਼ਟੀ ਨੂੰ ਪੈਦਾ ਕਰਨ ਵਾਲਾ ਅਕਾਲ ਪੁਰਖ (ਜੀਵਾਂ ਨੂੰ) ਪੈਦਾ ਕਰ ਕੇ (ਉਹਨਾਂ ਦੀ) ਸੰਭਾਲ ਕਰ ਰਿਹਾ ਹੈ। ਹੇ ਨਾਨਕ! ਸਦਾ-ਥਿਰ ਰਹਿਣ ਵਾਲੇ (ਅਕਾਲ ਪੁਰਖ) ਦੀ (ਸ੍ਰਿਸ਼ਟੀ ਦੀ ਸੰਭਾਂਲ ਵਾਲੀ) ਇਹ ਕਾਰ ਸਦਾ ਅਟੱਲ ਹੈ (ਉਕਾਈ ਤੋਂ ਖ਼ਾਲੀ ਹੈ) ।  

(ਸੋ) ਕੇਵਲ ਉਸ (ਅਕਾਲ ਪੁਰਖ) ਨੂੰ ਪ੍ਰਣਾਮ ਕਰੋ ਜੋ (ਸਭ ਦਾ) ਮੁੱਢ ਹੈ, ਜੋ ਸੁੱਧ-ਸਰੂਪ ਹੈ, ਜਿਸ ਦਾ ਕੋਈ ਮੁੱਢ ਨਹੀਂ (ਲੱਭ ਸਕਦਾ) , ਜੋ ਨਾਸ-ਰਹਿਤ ਹੈ ਅਤੇ ਜੋ ਸਦਾ ਹੀ ਇਕੋ ਜਿਹਾ ਰਹਿੰਦਾ ਹੈ (ਇਹੀ ਹੈ ਤਰੀਕਾ, ਜਿਸ ਨਾਲ ਉਸ ਪ੍ਰਭੂ ਨਾਲੋਂ ਵਿੱਥ ਮਿਟ ਸਕਦੀ ਹੈ) । 31। 

ਜੇ ਤੁਸੀਂ ਪੋਸਟ ਪਸੰਦ ਕਰਦੇ ਹੋ, ਤਾਂ ਸ਼ੇਅਰ ਕਰੋ ਅਤੇ ਫਾਲੋ ਕਰੋ ਕਮੈਂਟ ਕਰੋ

        ਤੁਹਾਡਾ ਧੰਨਵਾਦ

-------------------------------------------------------------------------------------------

                     ||  ੴ सतिगुर प्रसादि ||


एका माई जुगति विआई तिनि चेले परवाणु ॥
इकु संसारी इकु भंडारी इकु लाए दीबाणु ॥

जिव तिसु भावै तिवै चलावै जिव होवै फुरमाणु ॥
ओहु वेखै ओना नदरि न आवै बहुता एहु विडाणु ॥

आदेसु तिसै आदेसु ॥
आदि अनीलु अनादि अनाहति जुगु जुगु एको वेसु ॥३०॥
 
 
 

              अर्थ  

(लोगों में ये ख़्याल आम प्रचलित है कि) अकेली माया (किसी) जुगति (युक्ति) से गर्भवती हुई और प्रत्यक्ष तौर पे उसके तीन पुत्र पैदा हो गए। उनमें से एक (ब्रह्मा) घरबारी बन गया (भाव, जीव-जन्तुओं को पैदा करने लग पड़ा), एक (विष्णु) भण्डारे का मालिक बन गया (भाव, जीवों को रिजक पहुँचाने का काम करने लगा), और एक (शिव) कचहरी लगाता है (भाव, जीवों को संहारता है)।

(पर असल में बात ये है कि) जिस तरह उस अकाल-पुरख को ठीक लगता है और जैसे उसका हुक्म होता है, वैसे ही वह संसार की (कार) कार्यवाही चला रहा है, (इन ब्रह्मा, विष्णु और शिव के हाथ में कुछ नहीं)। ये बड़ा आश्चर्य जनक चमत्कार है कि वह अकाल-पुरख (सभी जीवों को) देख रहा है, पर जीवों को अकाल-पुरख नहीं दिखाई देता।

(सो, ब्रह्मा, विष्णु और शिव आदि की जगह) केवल उस को (अकाल-पुरख) प्रणाम करो, जो (सब का) आरम्भ है, जो शुद्ध-स्वरूप है, जिसका कोई अंत नहीं (ढूँढ सकता), जो नाश रहित है और जो सदैव एक जैसा ही रहता है (यही है तरीका उस प्रभु से दूरी दूर करने का)।30।


आसणु लोइ लोइ भंडार ॥ जो किछु पाइआ सु एका वार ॥
करि करि वेखै सिरजणहारु ॥ नानक सचे की साची कार ॥

आदेसु तिसै आदेसु ॥
आदि अनीलु अनादि अनाहति जुगु जुगु एको वेसु ॥३१॥
 
 
 
 
 
 

                           अर्थ 

अकाल-पुरख के भण्डारों का ठिकाना हरेक भवन में है (भाव, हरेक भवन में अकाल-पुरख के भण्डारे चल रहे हैं)। जो कुछ (अकाल-पुरख ने उन भण्डारों में) डाला है, एक बार में ही डाल दिया है (भाव, उसके भण्डारे सदा अतुट हैं)। सृष्टि को पैदा करने वाला अकाल-पुरख (जीवों को) पैदा करके (उनकी) सम्भाल कर रहा है। हे नानक! सदा स्थिर रहने वाले (अकाल-पुरख) की (सृष्टि की संभाल वाली) यह कार सदा अटल है।

(सो) केवल उस को (अकाल-पुरख) प्रणाम करो, जो (सब का) आरम्भ है, जो शुद्ध-स्वरूप है, जिसका कोई अंत नहीं (ढूँढ सकता), जो नाश रहित है और जो सदैव एक जैसा ही रहता है (यही है तरीका उस प्रभु से दूरी मिट सकती है)।31।

यह पोस्ट अच्छा लगे तो शेयर और फॉलो जरूर करें

              धन्यवाद

----------------------------------------------------------------------------

||  ik-oaNkaar satgur parsaad. ||


aykaa maa-ee jugat vi-aa-ee tin chaylay parvaan.ik sansaaree ik bhandaaree ik laa-ay deebaan.

 jiv tis bhaavai tivai chalaavai jiv hovai furmaan.oh vaykhai onaa nadar na aavai bahutaa ayhu vidaan.

aadays tisai aadays.aad aneel anaad anaahat jug jug ayko vays. ||30||

                              Meaning      

 The One Divine Mother conceived and gave birth to the three deities. One, the Creator of the World; One, the Sustainer; and One, the Destroyer.

He makes things happen according to the Pleasure of His Will. Such is His Celestial Order. He watches over all, but none see Him. How wonderful this is!

I bow to Him, I humbly bow.The Primal One, the Pure Light, without beginning, without end. Throughout all the ages, He is One and the Same. ||30||


 

 aasan lo-ay lo-ay bhandaar.jo kichh paa-i-aa so aykaa vaar.

kar kar vaykhai sirjanhaar.naanak sachay kee saachee kaar.

aadays tisai aadays.aad aneel anaad anaahat jug jug ayko vays. ||31||

                                Meaning      

 On world after world are His Seats of Authority and His Storehouses.Whatever was put into them, was put there once and for all.

Having created the creation, the Creator Lord watches over it.O Nanak, True is the Creation of the True Lord.

I bow to Him, I humbly bow.The Primal One, the Pure Light, without beginning, without end. Throughout all the ages, He is One and the Same. ||31||

If you like this post today, then do share and follow

 Thank you