|| ੴ ਸਤਿਗੁਰ ਪ੍ਰਸਾਦਿ  ||


 
ਇਕ ਦੂ ਜੀਭੌ ਲਖ ਹੋਹਿ ਲਖ ਹੋਵਹਿ ਲਖ ਵੀਸ ॥ ਲਖੁ ਲਖੁ ਗੇੜਾ ਆਖੀਅਹਿ ਏਕੁ ਨਾਮੁ ਜਗਦੀਸ ॥

ਏਤੁ ਰਾਹਿ ਪਤਿ ਪਵੜੀਆ ਚੜੀਐ ਹੋਇ ਇਕੀਸ ॥ ਸੁਣਿ ਗਲਾ ਆਕਾਸ ਕੀ ਕੀਟਾ ਆਈ ਰੀਸ ॥

ਨਾਨਕ ਨਦਰੀ ਪਾਈਐ ਕੂੜੀ ਕੂੜੈ ਠੀਸ ॥੩੨॥ 

                       ਅਰਥ   

ਜੇ ਇੱਕ ਜੀਭ ਤੋਂ ਲੱਖ ਜੀਭਾਂ ਹੋ ਜਾਣ, ਅਤੇ ਲੱਖ ਜੀਭਾਂ ਤੋਂ ਵੀਹ ਲੱਖ ਬਣ ਜਾਣ, (ਇਹਨਾਂ ਵੀਹ ਲੱਖ ਜੀਭਾਂ ਨਾਲ ਜੇ) ਅਕਾਲ ਪੁਰਖ ਦੇ ਇਕ ਨਾਮ ਨੂੰ ਇਕ ਇਕ ਲੱਖ ਵਾਰੀ ਆਖੀਏ (ਤਾਂ ਭੀ ਕੂੜੇ ਮਨੁੱਖ ਦੀ ਇਹ ਕੂੜੀ ਹੀ ਠੀਸ ਹੈ, ਭਾਵ, ਜੇ ਮਨੁੱਖ ਇਹ ਖ਼ਿਆਲ ਕਰੇ ਕਿ ਮੈਂ ਆਪਣੇ ਉੱਦਮ ਦੇ ਆਸਰੇ ਇਸ ਤਰ੍ਹਾਂ ਨਾਮ ਸਿਮਰ ਕੇ ਅਕਾਲ ਪੁਰਖ ਨੂੰ ਪਾ ਸਕਦਾ ਹਾਂ, ਤਾਂ ਇਹ ਝੂਠਾ ਅਹੰਕਾਰ ਹੈ) ।

ਇਸ ਰਸਤੇ ਵਿਚ (ਪਰਮਾਤਮਾ ਨਾਲੋਂ ਵਿੱਥ ਦੂਰ ਕਰਨ ਵਾਲੇ ਰਾਹ ਵਿਚ) ਅਕਾਲ ਪੁਰਖ ਨੂੰ ਮਿਲਣ ਵਾਸਤੇ ਜੋ ਪਉੜੀਆਂ ਹਨ, ਉਹਨਾਂ ਉੱਤੇ ਆਪਾ-ਭਾਵ ਗਵਾ ਕੇ ਹੀ ਚੜ੍ਹ ਸਕੀਦਾ ਹੈ। (ਲੱਖਾਂ ਜੀਭਾਂ ਨਾਲ ਭੀ ਗਿਣਤੀ ਦੇ ਸਿਮਰਨ ਨਾਲ ਕੁਝ ਨਹੀਂ ਬਣਦਾ। ਆਪਾ-ਭਾਵ ਦੂਰ ਕਰਨ ਤੋਂ ਬਿਨਾ ਇਹ ਗਿਣਤੀ ਦੇ ਪਾਠਾਂ ਵਾਲਾ ਉੱਦਮ ਇਉਂ ਹੈ, ਮਾਨੋ,) ਆਕਾਸ਼ ਦੀਆਂ ਗੱਲਾਂ ਸੁਣ ਕੇ ਕੀੜਿਆਂ ਨੂੰ ਭੀ ਇਹ ਰੀਸ ਆ ਗਈ ਹੈ (ਕਿ ਅਸੀਂ ਭੀ ਆਕਾਸ਼ ਤੇ ਅੱਪੜ ਜਾਈਏ) । 

ਹੇ ਨਾਨਕ! ਜੇ ਅਕਾਲ ਪੁਰਖ ਮਿਹਰ ਦੀ ਨਜ਼ਰ ਕਰੇ, ਤਾਂ ਹੀ ਉਸ ਨੂੰ ਮਿਲੀਦਾ ਹੈ, (ਨਹੀਂ ਤਾਂ) ਕੂੜੇ ਮਨੁੱਖ ਦੀ ਆਪਣੇ ਆਪ ਦੀ ਨਿਰੀ ਕੂੜੀ ਹੀ ਵਡਿਆਈ ਹੈ (ਕਿ ਮੈਂ ਸਿਮਰਨ ਕਰ ਰਿਹਾ ਹਾਂ) । 32। 


ਆਖਣਿ ਜੋਰੁ ਚੁਪੈ ਨਹ ਜੋਰੁ ॥ ਜੋਰੁ ਨ ਮੰਗਣਿ ਦੇਣਿ ਨ ਜੋਰੁ ॥ ਜੋਰੁ ਨ ਜੀਵਣਿ ਮਰਣਿ ਨਹ ਜੋਰੁ ॥ ਜੋਰੁ ਨ ਰਾਜਿ ਮਾਲਿ ਮਨਿ ਸੋਰੁ ॥

ਜੋਰੁ ਨ ਸੁਰਤੀ ਗਿਆਨਿ ਵੀਚਾਰਿ ॥ ਜੋਰੁ ਨ ਜੁਗਤੀ ਛੁਟੈ ਸੰਸਾਰੁ ॥ ਜਿਸੁ ਹਥਿ ਜੋਰੁ ਕਰਿ ਵੇਖੈ ਸੋਇ ॥ ਨਾਨਕ ਉਤਮੁ ਨੀਚੁ ਨ ਕੋਇ ॥੩੩॥    

                     ਅਰਥ 

ਬੋਲਣ ਵਿਚ ਤੇ ਚੁੱਪ ਰਹਿਣ ਵਿਚ ਭੀ ਸਾਡਾ ਕੋਈ ਆਪਣਾ ਇਖ਼ਤਿਆਰ ਨਹੀਂ ਹੈ। ਨਾ ਹੀ ਮੰਗਣ ਵਿਚ ਸਾਡੀ ਮਨ-ਮਰਜ਼ੀ ਚੱਲਦੀ ਹੈ ਅਤੇ ਨਾ ਹੀ ਦੇਣ ਵਿਚ। ਜੀਵਨ ਵਿਚ ਤੇ ਮਰਨ ਵਿਚ ਭੀ ਸਾਡੀ ਕੋਈ ਸਮਰਥਾ (ਕੰਮ ਨਹੀਂ ਦੇਂਦੀ) । ਇਸ ਰਾਜ ਤੇ ਮਾਲ ਦੇ ਪ੍ਰਾਪਤ ਕਰਨ ਵਿਚ ਭੀ ਸਾਡਾ ਕੋਈ ਜ਼ੋਰ ਨਹੀਂ ਚੱਲਦਾ (ਜਿਸ ਰਾਜ ਤੇ ਮਾਲ ਦੇ ਕਾਰਨ ਸਾਡੇ) ਮਨ ਵਿਚ ਫੂੰ-ਫਾਂ ਹੁੰਦੀ ਹੈ।

ਆਤਮਾਕ ਜਾਗ ਵਿਚ,ਗਿਆਨ ਵਿਚ ਅਤੇ ਵਿਚਾਰ ਵਿਚ ਰਹਿਣ ਦੀ ਭੀ ਸਾਡੀ ਸਮਰਥਾ ਨਹੀਂ ਹੈ। ਉਸ ਜੁਗਤੀ ਵਿਚ ਰਹਿਣ ਲਈ ਭੀ ਸਾਡਾ ਇਖ਼ਤਿਆਰ ਨਹੀਂ ਹੈ, ਜਿਸ ਕਰ ਕੇ ਜਨਮ ਮਰਨ ਮੁੱਕ ਜਾਂਦਾ ਹੈ। ਉਹੀ ਅਕਾਲ = ਪੁਰਖ ਰਚਨਾ ਰਚ ਕੇ (ਉਸ ਦੀ ਹਰ ਪਰਕਾਰ) ਸੰਭਾਲ ਕਰਦਾ ਹੈ, ਜਿਸ ਦੇ ਹੱਥ ਵਿਚ ਸਮਰੱਥਾ ਹੈ। ਹੇ ਨਾਨਕ! ਆਪਣੇ ਆਪ ਵਿਚ ਨਾਹ ਕੋਈ ਮਨੁੱਖ ਉੱਤਮ ਹੈ ਅਤੇ ਨਾਹ ਹੀ ਨੀਚ (ਭਾਵ, ਜੀਵਾਂ ਨੂੰ ਸਦਾਚਾਰੀ ਜਾਂ ਦੁਰਾਚਾਰੀ ਬਣਾਣ ਵਾਲਾ ਉਹ ਪ੍ਰਭੂ ਆਪ ਹੀ ਹੈ) (ਜੇ ਸਿਮਰਨ ਦੀ ਬਰਕਤਿ ਨਾਲ ਇਹ ਨਿਸਚਾ ਬਣ ਜਾਏ ਤਾਂ ਹੀ ਪਰਮਾਤਮਾਂ ਨਾਲੋਂ ਜੀਵ ਦੀ ਵਿੱਥ ਦੂਰ ਹੁੰਦੀ ਹੈ) । 33। 

ਜੇ ਤੁਸੀਂ ਪੋਸਟ ਪਸੰਦ ਕਰਦੇ ਹੋ, ਤਾਂ ਸ਼ੇਅਰ ਕਰੋ ਅਤੇ ਫਾਲੋ ਕਰੋ ਕਮੈਂਟ ਕਰੋ

        ਤੁਹਾਡਾ ਧੰਨਵਾਦ

---------------------------------------------------------------------------------------------

                         ||  ੴ सतिगुर प्रसादि ||


इक दू जीभौ लख होहि लख होवहि लख वीस ॥लखु लखु गेड़ा आखीअहि एकु नामु जगदीस ॥

एतु राहि पति पवड़ीआ चड़ीऐ होइ इकीस ॥सुणि गला आकास की कीटा आई रीस ॥

नानक नदरी पाईऐ कूड़ी कूड़ै ठीस ॥३२॥   

                    अर्थ 

यदि एक जीभ (जिहवा) से लाखों जीभें हो जाएं, और लाखों जीभों से बीस लाख बन जाएं, (इन बीस लाख जीभों से) अकाल-पुरख के एक नाम को एक-एक लाख बार कहें (तो भी झूठे मनुष्य की झूठी ही ठीस है, अर्थात, जो ये सोचे कि मैं अपनी मेहनत के बल पर इस तरह नाम स्मरण करके अकाल-पुरख को पा सकता हूँ, तो ये एक झूठा अहंकार है)।

इस रास्ते में (परमात्मा से दूरी दूर करने वाले राह में) अकाल-पुरख को मिलने के लिए जो सीढ़ीयां हैं, उन के ऊपर स्वैभाव गवा के ही चढ़ सकते हैं। (लाखों जीभों के साथ भी गिनती के स्मरण से कुछ नहीं बनता। अहम् भाव दूर करने के बिना इन गिनती के पाठों का उद्यम यूँ है, मानों) आकाश की बातें सुन के कीड़ियों को भी ये रीस आ गयी है (कि हम भी आकाश पर पहुँच जाएं)।

हे नानक! यदि अकाल-पुरख मेहर की नज़र करे, तभी उससे मिला जा सकता है, (वर्ना) झूठे मनुष्य की खुद की निरी झूठी ही वडियाई है (कि मैं स्मरण कर रहा हूँ)।33।


आखणि जोरु चुपै नह जोरु ॥ जोरु न मंगणि देणि न जोरु ॥ जोरु न जीवणि मरणि नह जोरु ॥ जोरु न राजि मालि मनि सोरु ॥

जोरु न सुरती गिआनि वीचारि ॥ जोरु न जुगती छुटै संसारु ॥ जिसु हथि जोरु करि वेखै सोइ ॥ नानक उतमु नीचु न कोइ ॥३३॥

                     अर्थ 

बोलने में और चुप रहने में भी हमारा कोई अपना इख्तियार नहीं है। ना ही मांगने में हमारी मन-मर्जी चलती है और ना ही देने में। जीने में और मरने में भी हमारी कोई ताकत (काम नहीं देती)। इस राज व वैभव की प्राप्ति में भी हमारा कोई जोर नहीं चलता (जिस राज माल की वजह से हमारे) मन में इतनी फूँ-फां होती है।

आत्मिक जागृति अवस्था में, ज्ञान में और विचार में रहने की भी हमारी स्मर्था नहीं है। उस जुगती में रहने के लिए भी हमारा इख्तियार नहीं है कि जिससे जनम मरण खत्म हो सके। वही अकाल-पुरख रचना रच के (उसकी हर प्रकार से) सम्भाल करता है, जिसके हाथ में स्मर्था है। हे नानक! अपने आप में ना कोई मनुष्य उत्तम है और ना ही नीच (भाव, जीवों को सदाचारी या दुराचारी बनाने वाला भी वह प्रभु स्वयं ही है) (अगर नाम जपने की बरकत से ये निश्चय बन जाए तो ही प्रमात्मा से जीव का फासला दूर होता है।33।

  यह पोस्ट अच्छा लगे तो शेयर और फॉलो जरूर करें

              धन्यवाद

--------------------------------------------------------------------------------

||  ik-oaNkaar satgur parsaad. ||



ik doo jeebhou lakh hohi lakh hoveh lakh vees.lakh lakh gayrhaa aakhee-ahi ayk naam jagdees.  

ayt raahi pat pavrhee-aa charhee-ai ho-ay ikees.sun galaa aakaas kee keetaa aa-ee rees. naanak nadree paa-ee-ai koorhee koorhai thees. ||32||

                                  Meaning

If I had 100,000 tongues, and these were then multiplied twenty times more, with each tongue, I would repeat, hundreds of thousands of times, the Name of the One, the Lord of the Universe. 

Along this path to our Husband Lord, we climb the steps of the ladder, and come to merge with Him. Hearing of the etheric realms, even worms long to come back home. O Nanak, by His Grace He is obtained. False are the boastings of the false. ||32||

 


aakhan jor chupai nah jor.jor na mangan dayn na jor.

jor na jeevan maran nah jor. jor na raaj maal man sor.

jor na surtee gi-aan veechaar. jor na jugtee chhutai sansaar.

 jis hath jor kar vaykhai so-ay.naanak utam neech na ko-ay. ||33||

                             Meaning 

 No power to speak, no power to keep silent.No power to beg, no power to give.

 No power to live, no power to die.No power to rule, with wealth and occult mental powers.

No power to gain intuitive understanding, spiritual wisdom and meditation.No power to find the way to escape from the world.

He alone has the Power in His Hands. He watches over all.O Nanak, no one is high or low. ||33||

If you like this post today, then do share and follow

 Thank you