|| ੴ ਸਤਿਗੁਰ ਪ੍ਰਸਾਦਿ  ||


ਗਿਆਨ ਖੰਡ ਮਹਿ ਗਿਆਨੁ ਪਰਚੰਡੁ ॥ ਤਿਥੈ ਨਾਦ ਬਿਨੋਦ ਕੋਡ ਅਨੰਦੁ ॥

ਸਰਮ ਖੰਡ ਕੀ ਬਾਣੀ ਰੂਪੁ ॥ ਤਿਥੈ ਘਾੜਤਿ ਘੜੀਐ ਬਹੁਤੁ ਅਨੂਪੁ ॥

ਤਾ ਕੀਆ ਗਲਾ ਕਥੀਆ ਨਾ ਜਾਹਿ ॥ ਜੇ ਕੋ ਕਹੈ ਪਿਛੈ ਪਛੁਤਾਇ ॥

ਤਿਥੈ ਘੜੀਐ ਸੁਰਤਿ ਮਤਿ ਮਨਿ ਬੁਧਿ ॥ ਤਿਥੈ ਘੜੀਐ ਸੁਰਾ ਸਿਧਾ ਕੀ ਸੁਧਿ ॥੩੬॥   

                                ਅਰਥ  

ਗਿਆਨ ਖੰਡ ਵਿਚ (ਭਾਵ, ਮਨੁੱਖ ਦੀ ਗਿਆਨ ਅਵਸਥਾ ਵਿਚ) ਗਿਆਨ ਹੀ ਬਲਵਾਨ ਹੁੰਦਾ ਹੈ। ਇਸ ਅਵਸਥਾ ਵਿਚ (ਮਾਨੋ) ਸਭ ਰਾਗਾਂ, ਤਮਾਸ਼ਿਆਂ ਤੇ ਕੌਤਕਾਂ ਦਾ ਸੁਆਦ ਆ ਜਾਂਦਾ ਹੈ।

ਉੱਦਮ ਅਵਸਥਾ ਦੀ ਬਨਾਵਟ ਸੁੰਦਰਤਾ ਹੈ (ਭਾਵ, ਇਸ ਅਵਸਥਾ ਵਿਚ ਆ ਕੇ ਮਨ ਦਿਨੋ ਦਿਨ ਸੋਹਣਾ ਬਣਨਾ ਸ਼ੁਰੂ ਹੋ ਜਾਂਦਾ ਹੈ) । ਇਸ ਅਵਸਥਾ ਵਿਚ (ਨਵੀਂ) ਘਾੜਤ ਦੇ ਕਾਰਨ ਮਨ ਬਹੁਤ ਸੋਹਣਾ ਘੜਿਆ ਜਾਂਦਾ ਹੈ।

ਉਸ ਅਵਸਥਾ ਦੀਆਂ ਗੱਲਾਂ ਬਿਆਨ ਨਹੀਂ ਕੀਤੀਆਂ ਜਾ ਸਕਦੀਆਂ। ਜੇ ਕੋਈ ਮਨੁੱਖ ਬਿਆਨ ਕਰਦਾ ਹੈ, ਤਾਂ ਪਿੱਛੋਂ ਪਛੁਤਾਉਂਦਾ ਹੈ (ਕਿਉਂਕਿ ਉਹ ਬਿਆਨ ਕਰਨ ਦੇ ਅਸਮਰਥ ਰਹਿੰਦਾ ਹੈ) । 

ਉਸ ਮਿਹਨਤ ਵਾਲੀ ਅਵਸਥਾ ਵਿਚ ਮਨੁੱਖ ਦੀ ਸੁਰਤਿ ਤੇ ਮਤ ਘੜੀ ਜਾਂਦੀ ਹੈ, (ਭਾਵ, ਸੁਰਤ ਤੇ ਮਤ ਉੱਚੀ ਹੋ ਜਾਂਦੀ ਹੈ) ਅਤੇ ਮਨ ਵਿਚ ਜਾਗ੍ਰਤ ਪੈਦਾ ਹੋ ਜਾਂਦੀ ਹੈ। ਸਰਮ ਖੰਡ ਵਿਚ ਦੇਵਤਿਆਂ ਤੇ ਸਿੱਧਾਂ ਵਾਲੀ ਅਕਲ (ਮਨੁੱਖ ਦੇ ਅੰਦਰ) ਬਣ ਜਾਂਦੀ ਹੈ। 36। 


ਕਰਮ ਖੰਡ ਕੀ ਬਾਣੀ ਜੋਰੁ ॥ ਤਿਥੈ ਹੋਰੁ ਨ ਕੋਈ ਹੋਰੁ ॥ ਤਿਥੈ ਜੋਧ ਮਹਾਬਲ ਸੂਰ ॥ ਤਿਨ ਮਹਿ ਰਾਮੁ ਰਹਿਆ ਭਰਪੂਰ ॥

ਤਿਥੈ ਸੀਤੋ ਸੀਤਾ ਮਹਿਮਾ ਮਾਹਿ ॥ ਤਾ ਕੇ ਰੂਪ ਨ ਕਥਨੇ ਜਾਹਿ ॥ ਨਾ ਓਹਿ ਮਰਹਿ ਨ ਠਾਗੇ ਜਾਹਿ ॥ ਜਿਨ ਕੈ ਰਾਮੁ ਵਸੈ ਮਨ ਮਾਹਿ ॥

ਤਿਥੈ ਭਗਤ ਵਸਹਿ ਕੇ ਲੋਅ ॥ ਕਰਹਿ ਅਨੰਦੁ ਸਚਾ ਮਨਿ ਸੋਇ ॥

ਸਚ ਖੰਡਿ ਵਸੈ ਨਿਰੰਕਾਰੁ ॥ ਕਰਿ ਕਰਿ ਵੇਖੈ ਨਦਰਿ ਨਿਹਾਲ ॥

ਤਿਥੈ ਖੰਡ ਮੰਡਲ ਵਰਭੰਡ ॥ ਜੇ ਕੋ ਕਥੈ ਤ ਅੰਤ ਨ ਅੰਤ ॥ ਤਿਥੈ ਲੋਅ ਲੋਅ ਆਕਾਰ ॥ ਜਿਵ ਜਿਵ ਹੁਕਮੁ ਤਿਵੈ ਤਿਵ ਕਾਰ ॥ ਵੇਖੈ ਵਿਗਸੈ ਕਰਿ ਵੀਚਾਰੁ ॥ ਨਾਨਕ ਕਥਨਾ ਕਰੜਾ ਸਾਰੁ ॥੩੭॥   

                                  ਅਰਥ  

ਬਖ਼ਸ਼ਸ਼ ਵਾਲੀ ਅਵਸਥਾ ਦੀ ਬਨਾਵਟ ਬਲ ਹੈ, (ਭਾਵ, ਜਦੋਂ ਮਨੁੱਖ ਉੱਤੇ ਅਕਾਲ ਪੁਰਖ ਦੀ ਮਿਹਰ ਦੀ ਨਜ਼ਰ ਹੁੰਦੀ ਹੈ, ਤਾਂ ਉਸ ਦੇ ਅੰਦਰ ਅਜਿਹਾ ਬਲ ਪੈਦਾ ਹੁੰਦਾ ਹੈ ਕਿ ਵਿਸ਼ੇ-ਵਿਕਾਰ ਉਸ ਉੱੰਤੇ ਆਪਣਾ ਪਰਭਾਵ ਨਹੀਂ ਪਾ ਸਕਦੇ) , ਕਿਉਂਕਿ ਉਸ ਅਵਸਥਾ ਵਿਚ (ਮਨੁੱਖ ਦੇ ਅੰਦਰ) ਅਕਾਲ ਪੁਰਖ ਤੋਂ ਬਿਨਾ ਕੋਈ ਦੂਜਾ ਉੱਕਾ ਹੀ ਨਹੀਂ ਰਹਿੰਦਾ। ਉਸ ਅਵਸਥਾ ਵਿਚ(ਜੋ ਮਨੁੱਖ ਹਨ ਉਹ) ਜੋਧੇ, ਮਹਾਂਬਲੀ ਤੇ ਸੂਰਮੇ ਹਨ, ਉਹਨਾਂ ਦੇ ਰੋਮ ਰੋਮ ਵਿਚ ਅਕਾਲ ਪੁਰਖ ਵੱਸ ਰਿਹਾ ਹੈ।

ਉਸ (ਬਖ਼ਸ਼ਸ਼) ਅਵਸਥਾ ਵਿਚ ਅੱਪੜੇ ਹੋਏ ਮਨੁੱਖਾਂ ਦਾ ਮਨ ਨਿਰੋਲ ਅਕਾਲ ਪੁਰਖ ਦੀ ਵਡਿਆਈ ਵਿਚ ਪਰੋਤਾ ਰਹਿੰਦਾ ਹੈ, (ਉਹਨਾਂ ਦੇ ਸਰੀਰ ਅਜਿਹੇ ਕੰਚਨ ਦੀ ਵੰਨੀ ਵਾਲੇ ਹੋ ਜਾਂਦੇ ਹਨ ਕਿ) ਉਹਨਾਂ ਦੇ ਸੋਹਣੇ ਰੂਪ ਵਰਣਨ ਨਹੀਂ ਕੀਤੇ ਜਾ ਸਕਦੇ (ਉਹਨਾਂ ਦੇ ਮੂੰਹ ਉੱਤੇ ਨੂਰ ਹੀ ਨੂਰ ਲਿਸ਼ਕਦਾ ਹੈ) । (ਇਸ ਅਵਸਥਾ ਵਿਚ) ਜਿਨ੍ਹਾਂ ਦੇ ਮਨ ਵਿਚ ਅਕਾਲ ਪੁਰਖ ਵੱਸਦਾ ਹੈ, ਉਹ ਆਤਮਕ ਮੌਤ ਨਹੀਂ ਮਰਦੇ ਤੇ ਮਾਇਆ ਉਹਨਾਂ ਨੂੰ ਠੱਗ ਨਹੀਂ ਸਕਦੀ। 

ਉਸ ਅਵਸਥਾ ਵਿਚ ਕਈ ਭਵਣਾਂ ਦੇ ਭਗਤ ਜਨ ਵੱਸਦੇ ਹਨ, ਜੋ ਸਦਾ ਖਿੜੇ ਰਹਿੰਦੇ ਹਨ, (ਕਿਉਂਕਿ) ਉਹ ਸੱਚਾ ਅਕਾਲ ਪੁਰਖ ਉਹਨਾਂ ਦੇ ਮਨ ਵਿਚ (ਮੌਜੂਦ) ਹੈ। 

ਸੱਚ ਖੰਡ ਵਿਚ (ਭਾਵ,ਅਕਾਲ ਪੁਰਖ ਨਾਲ ਇੱਕ ਰੂਪ ਹੋਣ ਵਾਲੀ ਅਵਸਥਾ ਵਿਚ) ਮਨੁੱਖ ਦੇ ਅੰਦਰ ਉਹ ਅਕਾਲ ਪੁਰਖ ਆਪ ਹੀ ਵੱਸਦਾ ਹੈ, ਜੋ ਸ੍ਰਿਸ਼ਟੀ ਨੂੰ ਰਚ ਰਚ ਕੇ ਮਿਹਰ ਦੀ ਨਜ਼ਰ ਨਾਲ ਉਸ ਦੀ ਸੰਭਾਲ ਕਰਦਾ ਹੈ। 

ਉਸ ਅਵਸਥਾ ਵਿਚ (ਭਾਵ, ਅਕਾਲ ਪੁਰਖ ਨਾਲ ਇੱਕ-ਰੂਪ ਹੋਣ ਵਾਲੀ ਅਵਸਥਾ ਵਿਚ) ਮਨੁੱਖ ਨੂੰ ਬੇਅੰਤ ਖੰਡ, ਮੰਡਲ ਤੇ ਬੇਅੰਤ ਬ੍ਰਹਿਮੰਡ (ਦਿੱਸਦੇ ਹਨ, ਇਤਨੇ ਬੇਅੰਤ ਕਿ) ਜੇ ਕੋਈ ਮਨੁੱਖ ਇਸ ਦਾ ਕਥਨ ਕਰਨ ਲੱਗੇ, ਤਾਂ ਉਹਨਾਂ ਦੇ ਓੜਕ ਨਹੀਂ ਪੈ ਸਕਦੇ। ਉਸ ਅਵਸਥਾ ਵਿਚ ਬੇਅੰਤ ਭਵਣ ਤੇ ਅਕਾਰ ਦਿੱਸਦੇ ਹਨ (ਜਿਨ੍ਯ੍ਯਾਂ ਸਭਨਾਂ ਵਿਚ) ੇ ਉਸੇ ਤਰ੍ਯ੍ਯਾਂ ਕਾਰ ਚੱਲ ਰਹੀ ਹੈ ਜਿਵੇਂ ਅਕਾਲ ਪੁਰਖ ਦਾ ਹੁਕਮ ਹੁੰਦਾ ਹੈ (ਭਾਵ, ਇਸ ਅਵਸਥਾ ਵਿਚ ਅੱਪੜ ਕੇ ਮਨੁੱਖ ਨੂੰ ਹਰ ਥਾਂ ਅਕਾਲ ਪੁਰਖ ਦੀ ਰਜ਼ਾ ਵਰਤਦੀ ਦਿੱਸਦੀ ਹੈ) । (ਉਸ ਨੂੰ ਪਰਤੱਖ ਦਿਸੱਦਾ ਹੈ ਕਿ) ਅਕਾਲ ਪੁਰਖ ਵੀਚਾਰ ਕਰਕੇ (ਸਭ ਜੀਵਾਂ ਦੀ) ਸੰਭਾਲ ਕਰਦਾ ਹੈ ਤੇ ਖੁਸ਼ ਹੁੰਦਾ ਹੈ। ਹੇ ਨਾਨਕ! ਇਸ ਅਵਸਥਾ ਦਾ ਕਥਨ ਕਰਨਾ ਬਹੁਤ ਹੀ ਔਖਾ ਹੈ (ਭਾਵ, ਇਹ ਅਵਸਥਾ ਬਿਆਨ ਨਹੀਂ ਹੋ ਸਕਦੀ, ਅਨੁਭਵ ਹੀ ਕੀਤੀ ਜਾ ਸਕਦੀ ਹੈ) । 37। 

ਜੇ ਤੁਸੀਂ ਪੋਸਟ ਪਸੰਦ ਕਰਦੇ ਹੋ, ਤਾਂ ਸ਼ੇਅਰ ਕਰੋ ਅਤੇ ਫਾਲੋ ਕਰੋ ਕਮੈਂਟ ਕਰੋ

        ਤੁਹਾਡਾ ਧੰਨਵਾਦ

------------------------------------------------------------------------------------------

                      ||  ੴ सतिगुर प्रसादि ||


गिआन खंड महि गिआनु परचंडु ॥ तिथै नाद बिनोद कोड अनंदु ॥

सरम खंड की बाणी रूपु ॥ तिथै घाड़ति घड़ीऐ बहुतु अनूपु ॥

ता कीआ गला कथीआ ना जाहि ॥ जे को कहै पिछै पछुताइ ॥

तिथै घड़ीऐ सुरति मति मनि बुधि ॥ तिथै घड़ीऐ सुरा सिधा की सुधि ॥३६॥    

                      अर्थ  

ज्ञानखण्ड में (भाव मनुष्य की ज्ञान अवस्था में) ज्ञान ही बलवान होता है। इस अवस्था में (मानों) सभी रागों, तमाशों व चमत्कारों का आनन्द आ जाता है। 

श्रम अवस्था की बनावट सुंदरता है (भाव, इस अवस्था में आ के मन दिनों दिन खूबसूरत बनना शुरू हो जाता है)। इस अवस्था में (नई) घाढ़त के कारण मन बहुत सुंदर घढ़ा जाता है। 

उस अवस्था की बातें ब्यान नहीं की जा सकतीं। यदि कोई मनुष्य बयान करता है, तो बाद में पछताता है (क्योंकि वह बयान करने से अस्मर्थ रहता है)।

उस मेहनत वाली अवस्था में मनुष्य की तवज्जो और मति घढ़ी जाती है, (भाव, श्रुति और मति ऊँची हो जाती है) और मन में जागृति पैदा हो जाती है। श्रम खण्ड में देवताओं और सिद्धों वाली बुद्धि (मनुष्य के भीतर) बन जाती है।36।


करम खंड की बाणी जोरु ॥ तिथै होरु न कोई होरु ॥
तिथै जोध महाबल सूर ॥ तिन महि रामु रहिआ भरपूर ॥

तिथै सीतो सीता महिमा माहि ॥ ता के रूप न कथने जाहि ॥
ना ओहि मरहि न ठागे जाहि ॥ जिन कै रामु वसै मन माहि ॥

तिथै भगत वसहि के लोअ ॥ करहि अनंदु सचा मनि सोइ ॥

सच खंडि वसै निरंकारु ॥ करि करि वेखै नदरि निहाल ॥

तिथै खंड मंडल वरभंड ॥ जे को कथै त अंत न अंत ॥
तिथै लोअ लोअ आकार ॥ जिव जिव हुकमु तिवै तिव कार ॥
वेखै विगसै करि वीचारु ॥ नानक कथना करड़ा सारु ॥३७॥

                     अर्थ  

बख्शिश, रहिमत वाली अवस्था की बनावट बल है, (भाव, जब मनुष्य पर अकाल-पुरख की मेहर की नज़र होती है, तो उसके अंदर ऐसा बल पैदा होता है कि विषय-विकार उस पर अपना प्रभाव नहीं डाल सकते), क्योंकि उस अवस्था में (मनुष्य के अंदर) अकाल-पुरख के बिना और कोई दूसरा बिल्कुल नहीं रहता। उस अवस्था में (जो मनुष्य हैं वह) योद्धे, महांबली व सूरमें हैं, उन के रोम रोम में अकाल-पुरख बस रहा है।

उस (बख्शिश) अवस्था में पहुँचे हुए मनुष्य का मन पूरी तरह से अकाल-पुरख की वडिआईमें परोया रहता है, (उनके शरीर ऐसे कंचन सी चमक वाले हो जाते हैं कि) उनके सुंदर रूप का वर्णननहीं किया जा सकता। (उनके मुख पर नूर ही नूर लिशकारे मारता है)। (इस अवस्था में) मन में अकाल-पुरख बसता है, वे आत्मिक मौत नहीं मरतेऔर माया उनको ठग नहीं सकती।

उस अवस्था में कई भवनों के भक्तजन बसते हैं, जो सदा प्रसन्न रहते हैं, (क्योंकि) वह सच्चा अकाल पुरख उनके मन में (मौजूद) है।

सच खंड में (भाव, अकाल-पुरख के साथ एकरूप होने वाली अवस्था में) मनुष्य के अंदर वह अकाल-पुरख खुद ही बसता है, जो सृष्टि को रच रच के मेहर की नजर से उसकी संभाल करता है।

उस अवस्था में (भाव, अकाल-पुरख के साथ एकरूप होने वाली अवस्था में) मनुष्य को बेअंत खण्ड, मण्डल व बेअंत ब्रह्मिण्ड (दिखाई देते हैं, इतने बेअंत कि) यदि कोई मनुष्य उनका कथन करने लगे, तो उसकी कमी नहीं पड़ सकती,कभी ना खत्म होने वाला सिलसिला। उस अवस्था में बेअंत भवन तथा आकार दिखाई देते हैं (जिस सभी में) उसी तरह कार-व्यवहार चल रहा है जिस तरह अकाल-पुरख का हुक्म होता है (भाव, इस अवस्था में पहुँच के मनुष्य को हर जगह अकाल-पुरख की रजा वर्तती दिखती है)। (उसको प्रत्यक्ष दिखाई देता है कि) अकाल-पुरख विचार करके (सभ जीवों की) संभाल करता है और खुश होता है। हे नानक! इस अवस्था का कथन करना बहुत मुश्किल है (भाव, ये अवस्था बयान नहीं हो सकती, अनुभव ही की जा सकती है बस!)।37।

यह पोस्ट अच्छा लगे तो शेयर और फॉलो जरूर करें

              धन्यवाद

--------------------------------------------------------------------------------

||  ik-oaNkaar satgur parsaad. ||



gi-aan khand meh gi-aan parchand.tithai naad binod kod anand.

 saram khand kee banee roop.tithai ghaarhat gharhee-ai bahut anoop.

 taa kee-aa galaa kathee-aa naa jaahi.jay ko kahai pichhai pachhutaa-ay.

 tithai gharhee-ai surat mat man buDh.tithai gharhee-ai suraa siDhaa kee suDh. ||36||

                             Meaning  

 In the realm of wisdom, spiritual wisdom reigns supreme. The Sound-current of the Naad vibrates there, amidst the sounds and the sights of bliss.

In the realm of humility, the Word is Beauty. Forms of incomparable beauty are fashioned there.

These things cannot be described.One who tries to speak of these shall regret the attempt.

The intuitive consciousness, intellect and understanding of the mind are shaped there.The consciousness of the spiritual warriors and the Siddhas, the beings of spiritual perfection, are shaped there. ||36||



karam khand kee banee jor.tithai hor na ko-ee hor.tithai joDh mahaabal soor.tin meh raam rahi-aa bharpoor.

tithai seeto seetaa mahimaa maahi.taa kay roop na kathnay jaahi.naa ohi mareh na thaagay jaahi.jin kai raam vasai man maahi.

tithai bhagat vaseh kay lo-a.karahi anand sachaa man so-ay.sach khand vasai nirankaar.

kar kar vaykhai nadar nihaal. tithai khand mandal varbhand.jay ko kathai ta ant na ant. tithai lo-a lo-a aakaar

jiv jiv hukam tivai tiv kaar.vaykhai vigsai kar veechaar.naanak kathnaa karrhaa saar. ||37||

 
                            Meaning  

In the realm of karma, the Word is Power.No one else dwells there, except the warriors of great power, the spiritual heroes.They are totally fulfilled, imbued with the Lord's Essence.

Myriads of Sitas are there, cool and calm in their majestic glory.Their beauty cannot be described. Neither death nor deception comes to those, within whose minds the Lord abides.

The devotees of many worlds dwell there.They celebrate; their minds are imbued with the True Lord. In the realm of Truth, the Formless Lord abides.

Having created the creation, He watches over it. By His Glance of Grace, He bestows happiness.There are planets, solar systems and galaxies. If one speaks of them, there is no limit, no end.There are worlds upon worlds of His Creation.

As He commands, so they exist.He watches over all, and contemplating the creation, He rejoices.O Nanak, to describe this is as hard as steel! ||37||

 If you like this post today, then do share and follow

 Thank you