|| ੴ ਸਤਿਗੁਰ ਪ੍ਰਸਾਦਿ  ||


ਮੰਨੇ ਕੀ ਗਤਿ ਕਹੀ ਨ ਜਾਇ ॥ ਜੇ ਕੋ ਕਹੈ ਪਿਛੈ ਪਛੁਤਾਇ ॥ ਕਾਗਦਿ ਕਲਮ ਨ ਲਿਖਣਹਾਰੁ ॥ ਮੰਨੇ ਕਾ ਬਹਿ ਕਰਨਿ ਵੀਚਾਰੁ ॥ ਐਸਾ ਨਾਮੁ ਨਿਰੰਜਨੁ ਹੋਇ ॥ ਜੇ ਕੋ ਮੰਨਿ ਜਾਣੈ ਮਨਿ ਕੋਇ ॥੧੨॥

                               ਅਰਥ:

ਉਸ ਮਨੁੱਖ ਦੀ (ਉੱਚੀ) ਆਤਮਕ ਅਵਸਥਾ ਦੱਸੀ ਨਹੀਂ ਜਾ ਸਕਦੀ, ਜਿਸ ਨੇ (ਅਕਾਲ ਪੁਰਖ ਦੇ ਨਾਮ ਨੂੰ) ਮੰਨ ਲਿਆ ਹੈ, (ਭਾਵ, ਜਿਸ ਦੀ ਲਗਨ ਨਾਮ ਵਿਚ ਲੱਗ ਗਈ ਹੈ) । ਜੇ ਕੋਈ ਮਨੁੱਖ ਬਿਆਨ ਕਰੇ ਭੀ, ਤਾਂ ਉਹ ਪਿਛੋਂ ਪਛਤਾਉਂਦਾ ਹੈ (ਕਿ ਮੈਂ ਹੋਛਾ ਜਤਨ ਕੀਤਾ ਹੈ) । (ਮਨੁੱਖ) ਰਲ ਕੇ (ਨਾਮ ਵਿਚ) ਪਤੀਜੇ ਹੋਏ ਦੀ ਆਤਮਕ ਅਵਸਥਾ ਦਾ ਅੰਦਾਜ਼ਾ ਲਾਂਦੇ ਹਨ, ਪਰ ਕਾਗਜ਼ ਉੱਤੇ ਕਲਮ ਨਾਲ ਕੋਈ ਮਨੁੱਖ ਲਿਖਣ ਦੇ ਸਮਰੱਥ ਨਹੀਂ ਹੈ। ਅਕਾਲ ਪੁਰਖ ਦਾ ਨਾਮ ਬਹੁਤ (ਉੱਚਾ) ਹੈ ਤੇ ਮਾਇਆ ਦੇ ਪਰਭਾਵ ਤੋਂ ਪਰੇ ਹੈ, (ਇਸ ਵਿਚ ਜੁੜਨ ਵਾਲਾ ਭੀ ਉੱਚੀ ਆਤਮਕ ਅਵਸਥਾ ਵਾਲਾ ਹੋ ਜਾਂਦਾ ਹੈ, ਪਰ ਇਹ ਗੱਲ ਤਾਂ ਹੀ ਸਮਝ ਵਿੱਚ ਆਉਂਦੀ ਹੈ) ਜੇ ਕੋਈ ਮਨੁੱਖ ਆਪਣੇ ਅੰਦਰ ਲਗਨ ਲਾ ਕੇ ਵੇਖੇ।12।  

ਮੰਨੈ ਸੁਰਤਿ ਹੋਵੈ ਮਨਿ ਬੁਧਿ ॥ ਮੰਨੈ ਸਗਲ ਭਵਣ ਕੀ ਸੁਧਿ ॥ ਮੰਨੈ ਮੁਹਿ ਚੋਟਾ ਨਾ ਖਾਇ ॥ ਮੰਨੈ ਜਮ ਕੈ ਸਾਥਿ ਨ ਜਾਇ ॥ ਐਸਾ ਨਾਮੁ ਨਿਰੰਜਨੁ ਹੋਇ ॥ ਜੇ ਕੋ ਮੰਨਿ ਜਾਣੈ ਮਨਿ ਕੋਇ ॥੧੩॥ 

                          ਅਰਥ 

ਜੇ ਮਨੁੱਖ ਦੇ ਮਨ ਵਿਚ ਪ੍ਰਭੂ ਦੇ ਨਾਮ ਦੀ ਲਗਨ ਲੱਗ ਜਾਏ, ਤਾਂ ਉਸ ਦੀ ਸੁਰਤਿ ਉੱਚੀ ਹੋ ਜਾਂਦੀ ਹੈ, ਉਸ ਦੇ ਮਨ ਵਿਚ ਜਾਗ੍ਰਤ ਆ ਜਾਂਦੀ ਹੈ, (ਭਾਵ, ਮਾਇਆ ਵਿਚ ਸੁੱਤਾ ਮਨ ਜਾਗ ਪੈਂਦਾ ਹੈ) ਸਾਰੇ ਭਵਨਾਂ ਦੀ ਉਸ ਨੂੰ ਸੋਝੀ ਹੋ ਜਾਂਦੀ ਹੈ (ਕਿ ਹਰ ਥਾਂ ਪ੍ਰਭੂ ਵਿਆਪਕ ਹੈ) ਉਹ ਮਨੁੱਖ (ਸੰਸਾਰ ਦੇ ਵਿਕਾਰਾਂ ਦੀਆਂ) ਸੱਟਾਂ ਮੂੰਹ ਉੱਤੇ ਨਹੀਂ ਖਾਦਾ (ਭਾਵ, ਸੰਸਾਰਕ ਵਿਕਾਰ ਉਸ ਉੱਤੇ ਦਬਾ ਨਹੀਂ ਪਾ ਸਕਦੇ) , ਅਤੇ ਜਮਾਂ ਨਾਲ ਉਸ ਨੂੰ ਵਾਹ ਨਹੀਂ ਪੈਂਦਾ (ਭਾਵ, ਉਹ ਜਨਮ ਮਰਨ ਦੇ ਗੇੜ ਵਿਚੋਂ ਬਚ ਜਾਂਦਾ ਹੈ) । ਅਕਾਲ ਪੁਰਖ ਦਾ ਨਾਮ, ਜੋ ਮਾਇਆ ਦੇ ਪਰਭਾਵ ਤੋਂ ਪਰੇ ਹੈ, ਇੱਡਾ (ਉੱਚਾ) ਹੈ (ਕਿ ਇਸ ਵਿਚ ਜੁੜਨ ਵਾਲਾ ਭੀ ਉੱਚੀ ਆਤਮਕ ਅਵਸਥਾ ਵਾਲਾ ਹੋ ਜਾਂਦਾ ਹੈ, ਪਰ ਇਹ ਗੱਲ ਤਾਂ ਹੀ ਸਮਝ ਵਿਚ ਆਉਂਦੀ ਹੈ) , ਜੇ ਕੋਈ ਮਨੁੱਖ ਆਪਣੇ ਮਨ ਵਿਚ ਹਰਿ-ਨਾਮ ਦੀ ਲਗਨ ਪੈਦਾ ਕਰ ਲਏ।13।  


ਮੰਨੈ ਮਾਰਗਿ ਠਾਕ ਨ ਪਾਇ ॥ ਮੰਨੈ ਪਤਿ ਸਿਉ ਪਰਗਟੁ ਜਾਇ ॥ ਮੰਨੈ ਮਗੁ ਨ ਚਲੈ ਪੰਥੁ ॥ ਮੰਨੈ ਧਰਮ ਸੇਤੀ ਸਨਬੰਧੁ ॥ ਐਸਾ ਨਾਮੁ ਨਿਰੰਜਨੁ ਹੋਇ ॥ ਜੇ ਕੋ ਮੰਨਿ ਜਾਣੈ ਮਨਿ ਕੋਇ ॥੧੪॥ 

                             ਅਰਥ

ਜੇ ਮਨੁੱਖ ਦਾ ਮਨ ਨਾਮ ਵਿਚ ਪਤੀਜ ਜਾਏ ਤਾਂ ਜ਼ਿਦੰਗੀ ਦੇ ਸਫ਼ਰ ਵਿਚ ਵਿਚਾਰ ਆਦਿਕ ਦੀ ਕੋਈ ਰੋਕ ਨਹੀਂ ਪੈਂਦੀ, ਉਹ (ਸੰਸਾਰ ਵਿਚ) ਸ਼ੋਭਾ ਖੱਟ ਕੇ ਇੱਜ਼ਤ ਨਾਲ ਜਾਂਦਾ ਹੈ। ਉਸ ਮਨੁੱਖ ਦਾ ਧਰਮ ਨਾਲ (ਸਿੱਧਾ) ਜੋੜ ਬਣ ਜਾਂਦਾ ਹੈ, ਉਹ ਫਿਰ (ਦੁਨੀਆਂ ਦੇ ਵੱਖੋ-ਵੱਖਰੇ ਮਜ਼ਹਬਾਂ ਦੇ ਦੱਸੇ) ਰਸਤਿਆਂ 'ਤੇ ਨਹੀਂ ਤੁਰਦਾ (ਭਾਵ, ਉਸ ਦੇ ਅੰਦਰ ਇਹ ਵਿਖੇਪਤਾ ਨਹੀਂ ਰਹਿੰਦੀ ਕਿ ਇਹ ਰਸਤਾ ਚੰਗਾ ਹੈ ਤੇ ਇਹ ਮੰਦਾ ਹੈ) । ਅਕਾਲ ਪੁਰਖ ਦਾ ਨਾਮ ਜੋ ਮਾਇਆ ਦੇ ਪ੍ਰਭਾਵ ਤੋਂ ਪਰ੍ਹੇ ਹੈ, ਏਡਾ (ਉੱਚਾ) ਹੈ, (ਕਿ ਇਸ ਵਿਚ ਜੁੜਨ ਵਾਲਾ ਭੀ ਉੱਚੀ ਆਤਮਕ ਅਵਸਥਾ ਵਾਲਾ ਹੋ ਜਾਂਦਾ ਹੈ, ਪਰ ਇਹ ਗੱਲ ਤਾਂ ਹੀ ਸਮਝ ਵਿਚ ਆਉਂਦੀ ਹੈ) ਜੇ ਕੋਈ ਮਨੁੱਖ ਆਪਣੇ ਮਨ ਵਿਚ ਹਰਿ-ਨਾਮ ਦੀ ਲਗਨ ਪੈਦਾ ਕਰ ਲਏ।14।  

ਮੰਨੈ ਪਾਵਹਿ ਮੋਖੁ ਦੁਆਰੁ ॥ ਮੰਨੈ ਪਰਵਾਰੈ ਸਾਧਾਰੁ ॥ ਮੰਨੈ ਤਰੈ ਤਾਰੇ ਗੁਰੁ ਸਿਖ ॥ ਮੰਨੈ ਨਾਨਕ ਭਵਹਿ ਨ ਭਿਖ ॥ ਐਸਾ ਨਾਮੁ ਨਿਰੰਜਨੁ ਹੋਇ ॥ ਜੇ ਕੋ ਮੰਨਿ ਜਾਣੈ ਮਨਿ ਕੋਇ ॥੧੫॥  

                             ਅਰਥ 

ਜੇ ਮਨ ਵਿਚ ਪ੍ਰਭੂ ਦੇ ਨਾਮ ਦੀ ਲਗਨ ਲੱਗ ਜਾਏ, ਤਾਂ (ਮਨੁੱਖ) 'ਕੂੜ' ਤੋਂ ਖ਼ਲਾਸੀ ਪਾਣ ਦਾ ਰਾਹ ਲੱਭ ਲੈਂਦੇ ਹਨ। (ਇਹੋ ਜਿਹਾ ਮਨੁੱਖ) ਆਪਣੇ ਪਰਵਾਰ ਨੂੰ ਭੀ (ਅਕਾਲ ਪੁਰਖ ਦੀ) ਟੇਕ ਦ੍ਰਿੜ੍ਹ ਕਰਾਉਂਦਾ ਹੈ। ਨਾਮ ਵਿਚ ਮਨ ਪਤੀਜਣ ਕਰਕੇ ਹੀ, ਸਤਿਗੁਰੂ (ਭੀ ਆਪ ਸੰਸਾਰ-ਸਾਗਰ ਤੋਂ) ਪਾਰ ਲੰਘ ਜਾਂਦਾ ਹੈ ਤੇ ਸਿੱਖਾਂ ਨੂੰ ਪਾਰ ਲੰਘਾਉਂਦਾ ਹੈ। ਨਾਮ ਵਿਚ ਮਨ ਜੁੜਨ ਕਰ ਕੇ, ਹੇ ਨਾਨਕ! ਮਨੁੱਖ ਧਿਰ ਧਿਰ ਦੀ ਮੁਥਾਜੀ ਨਹੀਂ ਕਰਦੇ ਫਿਰਦੇ। ਅਕਾਲ ਪੁਰਖ ਦਾ ਨਾਮ, ਜੋ ਮਾਇਆ ਦੇ ਪਰਭਾਵ ਤੋਂ ਪਰੇ ਹੈ, ਏਡਾ (ਉੱਚਾ) ਹੈ (ਕਿ ਇਸ ਵਿਚ ਜੁੜਨ ਵਾਲਾ ਭੀ ਉੱਚੇ ਜੀਵਨ ਵਾਲਾ ਹੋ ਜਾਂਦਾ ਹੈ, ਪਰ ਇਹ ਗੱਲ ਤਾਂ ਹੀ ਸਮਝ ਵਿਚ ਆਉਂਦੀ ਹੈ) , ਜੇ ਕੋਈ ਮਨੁੱਖ ਆਪਣੇ ਮਨ ਵਿਚ ਹਰਿ-ਨਾਮ ਦੀ ਲਗਨ ਪੈਦਾ ਕਰੇ।15।  

ਜੇ ਤੁਸੀਂ ਪੋਸਟ ਪਸੰਦ ਕਰਦੇ ਹੋ, ਤਾਂ ਸ਼ੇਅਰ ਕਰੋ ਅਤੇ ਫਾਲੋ ਕਰੋ ਕਮੈਂਟ ਕਰੋ

        ਤੁਹਾਡਾ ਧੰਨਵਾਦ

--------------------------------------------------------------------------------------

                         ||  ੴ सतिगुर प्रसादि ||


मंने की गति कही न जाइ ॥ जे को कहै पिछै पछुताइ ॥
कागदि कलम न लिखणहारु ॥ मंने का बहि करनि वीचारु ॥
ऐसा नामु निरंजनु होइ ॥ जे को मंनि जाणै मनि कोइ ॥१२॥
 

                      अर्थ

उस मनुष्य की (ऊँची) आत्मिक अवस्था बयान नहीं की जा सकती, जिसने (अकाल-पुरख के नाम को) मान लिया है, (भाव, जिसकी लगन नाम में लग गई है)। यदि कोई मनुष्य वर्णन करे भी, तो वह पीछे पछताता है (कि मैंने होछा प्रयत्न किया है)। (मनुष्य) मिल के नाम में पतीजी हुई आत्मिक अवस्था का अंदाजा लगाते हैं, पर कागज पर कलम से कोई मनुष्य लिखने में समर्थ नहीं है। अकाल-पुरख का नाम बहुत (ऊँचा) है और माया के प्रभाव से परे है, (इसमें जुड़ने वाला भी उच्च आत्मिक अवस्था वाला हो जाता है, पर ये बात तभी समझ में आतीं है) जब कोई मनुष्य अपने अंदर लगन लगा के झाँके।12। 

मंनै सुरति होवै मनि बुधि ॥ मंनै सगल भवण की सुधि ॥
मंनै मुहि चोटा ना खाइ ॥ मंनै जम कै साथि न जाइ ॥
ऐसा नामु निरंजनु होइ ॥ जे को मंनि जाणै मनि कोइ ॥१३॥
 

                        अर्थ 

यदि मनुष्य के मन में प्रभु के नाम की लगन लग जाए, तो उसकी अक़्ल ऊँची हो जाती है, उसके मन में जागृति आ जाती है (भाव, माया में सोया मनुष्य जाग जाता है) सभी भवनों/लोकों की उसको समझ आ जाती है (कि हर जगह ईश्वर व्यापक है)। वह मनुष्य (संसार के विकारों की) चोटें मुँह पे नहीं खाता (अर्थात, सांसारिक विकार उस पर दबाव नहीं डाल सकते) और यमों से उसका वास्ता नहीं पड़ता (भाव, वह जन्म-मृत्यु के चक्कर में से बच जाता है)। अकाल-पुरख का नाम जो माया के प्रभाव से परे है इतना (ऊँचा) है (कि इस में जुड़ने वाला भी उच्च आत्मिक अवस्था वाला हो जाता है, पर ये बात तभी समझ में आती है) जब कोई मनुष्य अपने मन में हरि नाम की लगन पैदा कर ले।13। 


मंनै मारगि ठाक न पाइ ॥ मंनै पति सिउ परगटु जाइ ॥
मंनै मगु न चलै पंथु ॥ मंनै धरम सेती सनबंधु ॥
ऐसा नामु निरंजनु होइ ॥ जे को मंनि जाणै मनि कोइ ॥१४॥
 

                     अर्थ  

जिस मनुष्य का मन नाम में पतीज जाए तो जिंदगी के सफर में विकारों की कोई रोक नहीं पड़ती, वह (संसार से) शोभा कमा के इज्जत के साथ जाता है। उस मनुष्य का धर्म के साथ (सीधा) जोड़ बन जाता है, वह फिर (दुनिया के विभिन्न मजहबों के बताए) रास्तों पे नहीं चलता (भाव, उसके अंदर ये द्वंद नहीं रहता कि ये रास्ता ठीक है और ये गलत है)। अकाल पुरख का नाम जो माया के प्रभाव से परे है इतना (ऊंचा) है (कि इस में जुड़ने वाला भी उच्च आत्मिक अवस्था वाला हो जाता है) पर ये बात तभी समझ में आती है) जब कोई मनुष्य अपने मन में हरि नाम की लगन पैदा कर ले।14। 

मंनै पावहि मोखु दुआरु ॥ मंनै परवारै साधारु ॥
मंनै तरै तारे गुरु सिख ॥ मंनै नानक भवहि न भिख ॥
ऐसा नामु निरंजनु होइ ॥ जे को मंनि जाणै मनि कोइ ॥१५॥
 

                  अर्थ 

यदि मन में प्रभु के नाम की लगन लग जाए तो (मनुष्य) ‘झूठ’ से छुटकारा पाने का रास्ता ढूँढ लेता है। (ऐसा मनुष्य) अपने परिवार को भी (अकाल-पुरख की) टेक दृढ़ करवाता है। नाम में मन पतीजने से ही, सत्गुरू (भी स्वयं संसार सागर से) पार लांघ जाता है और सिखों को पार कर देता है। नाम में मन जुड़ने से ही, हे नानक! मनुष्य हरेक की मुथाजगी नहीं करते फिरते। अकाल-पुरख का नाम, जो माया के प्रभाव से परे है, इतना (ऊंचा) है (कि इस में जुड़ने वाला भी उच्च जीवन वाला हो जाता है पर ये बात तभी समझ में आती है) जब कोई मनुष्य अपने मन में हरि नाम की लगन पैदा कर ले।15। 

यह पोस्ट अच्छा लगे तो शेयर और फॉलो जरूर करें

धन्यवाद

--------------------------------------------------------------------------------

                ||  ik-oaNkaar satgur parsaad. ||



mannay kee gat kahee na jaa-ay.jay ko kahai pichhai pachhutaa-ay. 

kaagad kalam na likhanhaar.mannay kaa bahi karan veechaar.

 aisaa naam niranjan ho-ay.jay ko man jaanai man ko-ay. ||12||

                         Meaning  

 The state of the faithful cannot be described.One who tries to describe this shall regret the attempt.

No paper, no pen, no scribe can record the state of the faithful.

Such is the Name of the Immaculate Lord.Only one who has faith comes to know such a state of mind. ||12||


mannai surat hovai man buDh.mannai sagal bhavan kee suDh. 

 mannai muhi chotaa naa khaa-ay.mannai jam kai saath na jaa-ay.

 aisaa naam niranjan ho-ay.jay ko man jaanai man ko-ay. ||13||

                                   Meaning  

 The faithful have intuitive awareness and intelligence.The faithful know about all worlds and realms.

The faithful shall never be struck across the face.The faithful do not have to go with the Messenger of Death.

Such is the Name of the Immaculate Lord.Only one who has faith comes to know such a state of mind. ||13||


 


mannai maarag thaak na paa-ay.mannai pat si-o pargat jaa-ay. 

 mannai mag na chalai panth.mannai Dharam saytee san-banDh.

 aisaa naam niranjan ho-ay.jay ko man jaanai man ko-ay. ||14||

                            Meaning  

The path of the faithful shall never be blocked.The faithful shall depart with honor and fame. 

The faithful do not follow empty religious rituals.The faithful are firmly bound to the Dharma.

Such is the Name of the Immaculate Lord.Only one who has faith comes to know such a state of mind. ||14||


mannai paavahi mokh du-aar.mannai parvaarai saaDhaar. 

mannai tarai taaray gur sikh.mannai naanak bhavahi na bhikh.

 aisaa naam niranjan ho-ay.jay ko man jaanai man ko-ay. ||15||

                      Meaning  

 The faithful find the Door of Liberation.The faithful uplift and redeem their family and relations.

The faithful are saved, and carried across with the Sikhs of the Guru.The faithful, O Nanak, do not wander around begging.

Such is the Name of the Immaculate Lord.Only one who has faith comes to know such a state of mind. ||15||