|| ੴ ਸਤਿਗੁਰ ਪ੍ਰਸਾਦਿ  ||


 ਪੰਚ ਪਰਵਾਣ ਪੰਚ ਪਰਧਾਨੁ ॥ ਪੰਚੇ ਪਾਵਹਿ ਦਰਗਹਿ ਮਾਨੁ ॥ ਪੰਚੇ ਸੋਹਹਿ ਦਰਿ ਰਾਜਾਨੁ ॥ ਪੰਚਾ ਕਾ ਗੁਰੁ ਏਕੁ ਧਿਆਨੁ ॥

ਜੇ ਕੋ ਕਹੈ ਕਰੈ ਵੀਚਾਰੁ ॥ ਕਰਤੇ ਕੈ ਕਰਣੈ ਨਾਹੀ ਸੁਮਾਰੁ ॥

ਧੌਲੁ ਧਰਮੁ ਦਇਆ ਕਾ ਪੂਤੁ ॥ ਸੰਤੋਖੁ ਥਾਪਿ ਰਖਿਆ ਜਿਨਿ ਸੂਤਿ ॥ ਜੇ ਕੋ ਬੁਝੈ ਹੋਵੈ ਸਚਿਆਰੁ ॥ ਧਵਲੈ ਉਪਰਿ ਕੇਤਾ ਭਾਰੁ ॥ ਧਰਤੀ ਹੋਰੁ ਪਰੈ ਹੋਰੁ ਹੋਰੁ ॥ ਤਿਸ ਤੇ ਭਾਰੁ ਤਲੈ ਕਵਣੁ ਜੋਰੁ ॥

ਜੀਅ ਜਾਤਿ ਰੰਗਾ ਕੇ ਨਾਵ ॥ ਸਭਨਾ ਲਿਖਿਆ ਵੁੜੀ ਕਲਾਮ ॥ ਏਹੁ ਲੇਖਾ ਲਿਖਿ ਜਾਣੈ ਕੋਇ ॥ ਲੇਖਾ ਲਿਖਿਆ ਕੇਤਾ ਹੋਇ ॥ ਕੇਤਾ ਤਾਣੁ ਸੁਆਲਿਹੁ ਰੂਪੁ ॥ ਕੇਤੀ ਦਾਤਿ ਜਾਣੈ ਕੌਣੁ ਕੂਤੁ ॥ ਕੀਤਾ ਪਸਾਉ ਏਕੋ ਕਵਾਉ ॥ ਤਿਸ ਤੇ ਹੋਏ ਲਖ ਦਰੀਆਉ ॥

ਕੁਦਰਤਿ ਕਵਣ ਕਹਾ ਵੀਚਾਰੁ ॥ ਵਾਰਿਆ ਨ ਜਾਵਾ ਏਕ ਵਾਰ ॥ ਜੋ ਤੁਧੁ ਭਾਵੈ ਸਾਈ ਭਲੀ ਕਾਰ ॥ ਤੂ ਸਦਾ ਸਲਾਮਤਿ ਨਿਰੰਕਾਰ ॥੧੬॥   

           ਅਰਥ 

ਜਿਨ੍ਹਾਂ ਮਨੁੱਖਾਂ ਦੀ ਸੁਰਤ ਨਾਮ ਵਿਚ ਜੁੜੀ ਰਹਿੰਦੀ ਹੈ ਤੇ ਜਿਨ੍ਹਾਂ ਦੇ ਅੰਦਰ ਪ੍ਰਭੂ ਵਾਸਤੇ ਲਗਨ ਬਣ ਜਾਂਦੀ ਹੈ ਉਹੀ ਮਨੁੱਖ (ਇੱਥੇ ਜਗਤ ਵਿਚ) ਮੰਨੇ-ਪ੍ਰਮੰਨੇ ਰਹਿੰਦੇ ਹਨ ਅਤੇ ਸਭ ਦੇ ਆਗੂ ਹੁੰਦੇ ਹਨ, ਅਕਾਲ ਪੁਰਖ ਦੀ ਦਰਗਾਹ ਵਿਚ ਭੀ ਉਹ ਪੰਚ ਜਨ ਹੀ ਆਦਰ ਪਾਂਦੇ ਹਨ। ਰਾਜ-ਦਰਬਾਰਾਂ ਵਿਚ ਭੀ ਉਹ ਪਂਚ ਜਨ ਹੀ ਸੋਭਦੇ ਹਨ। ਇਹਨਾਂ ਪੰਚ ਜਨਾਂ ਦੀ ਸੁਰਤ ਦਾ ਨਿਸ਼ਾਨਾ ਕੇਵਲ ਇਕ ਗੁਰੂ ਹੀ ਹੈ (ਭਾਵ, ਇਹਨਾਂ ਦੀ ਸੁਰਤਿ ਗੁਰ-ਸ਼ਬਦ ਵਿਚ ਹੀ ਰਹਿਂਦੀ ਹੈ, ਗੁਰ-ਸ਼ਬਦ ਵਿਚ ਜੁੜੇ ਰਹਿੰਦਾ ਹੀ ਇਹਨਾਂ ਦਾ ਅਸਲ ਨਿਸ਼ਾਨਾ ਹੈ) ।  

(ਪਰ ਗੁਰ-ਸ਼ਬਦ ਵਿਚ ਜੁੜੇ ਰਹਿਣ ਦਾ ਇਹ ਸਿੱਟਾ ਨਹੀਂ ਨਿਕਲ ਸਕਦਾ ਕਿ ਕੋਈ ਮਨੁੱਖ ਪ੍ਰਭੂ ਦੀ ਰਚੀ ਸਿਸ਼੍ਰਟੀ ਦਾ ਅੰਤ ਪਾ ਸਕੇ) ਅਕਾਲ-ਪੁਰਖ ਦੀ ਕੁਦਰਤਿ ਦਾ ਕੋਈ ਲੇਖਾ ਹੀ ਨਹੀਂ (ਭਾਵ, ਅੰਤ ਨਹੀਂ ਪੈ ਸਕਦਾ) , ਭਾਵੇਂ ਕੋਈ ਕਥਨ ਕਰ ਵੇਖੇ ਤੇ ਵਿਚਾਰ ਕਰ ਲਏ (ਪਰਮਾਤਮਾ ਤੇ ਉਸ ਦੀ ਕੁਦਰਤਿ ਦਾ ਅੰਤ ਲੱਭਣਾ ਮਨੁੱਖ ਦੀ ਜ਼ਿੰਦਗੀ ਦਾ ਮਨੋਰਥ ਹੋ ਹੀ ਨਹੀਂ ਸਕਦਾ) । 

(ਅਕਾਲ ਪੁਰਖ ਦਾ) ਧਰਮ-ਰੂਪੀ ਬੱਝਵਾਂ ਨੀਯਮ ਹੀ ਬਲਦ ਹੈ (ਜੋ ਸ੍ਰਿਸ਼ਟੀ ਨੂੰ ਕਾਇਮ ਰੱਖ ਰਿਹਾ ਹੈ) । (ਇਹ ਧਰਮ) ਦਇਆ ਦਾ ਪੁੱਤਰ ਹੈ (ਭਾਵ, ਅਕਾਲ ਪੁਰਖ ਨੇ ਆਪਣੀ ਮਿਹਰ ਕਰ ਕੇ ਸ੍ਰਿਸ਼ਟੀ ਨੂੰ ਟਿਕਾ ਰੱਖਣ ਲਈ 'ਧਰਮ'-ਰੂਪ ਨੀਯਮ ਬਣਾ ਦਿੱਤਾ ਹੈ) । ਇਸ ਧਰਮ ਨੇ ਆਪਣੀ ਮਰਯਾਦਾ ਅਨੁਸਾਰ ਸੰਤੋਖੁ ਨੂੰ ਜਨਮ ਦੇ ਦਿੱਤਾ ਹੈ। ਜੇ ਕੋਈ ਮਨੁੱਖ (ਇਸ ਉਪਰ-ਦੱਸੀ ਵਿਚਾਰ ਨੂੰ) ਸਮਝ ਲਏ, ਤਾਂ ਉਹ ਇਸ ਯੋਗ ਹੋ ਜਾਂਦਾ ਹੈ ਕਿ ਉਸ ਦੇ ਅੰਦਰ ਅਕਾਲ ਪੁਰਖ ਦਾ ਪਰਕਾਸ਼ ਹੋ ਜਾਏ। (ਨਹੀਂ ਤਾਂ, ਖ਼ਿਆਲ ਤਾਂ ਕਰੋ ਕਿ) ਬਲਦ ਉੱਤੇ ਧਰਤੀ ਦਾ ਕਿਤਨਾ ਕੁ ਬੇਅੰਤ ਭਾਰ ਹੈ (ਉਹ ਵਿਚਾਰਾ ਇਤਨੇ ਭਾਰ ਨੂੰ ਚੁੱਕ ਕਿਵੇਂ ਸਕਦਾ ਹੈ?) , (ਦੂਜੀ ਵਿਚਾਰ ਹੋਰ ਹੈ ਕਿ ਜੇ ਧਰਤੀ ਦੇ ਹੇਠ ਬਲਦ ਹੈ, ਉਸ ਬਲਦ ਨੂੰ ਸਹਾਰਾ ਦੇਣ ਲਈ ਹੇਠ ਹੋਰ ਧਰਤੀ ਹੋਈ, ਉਸ) ਧਰਤੀ ਦੇ ਹੋਰ ਬਲਦ, ਉਸ ਤੋਂ ਹੇਠਾਂ (ਧਰਤੀ ਦੇ ਹੇਠ) ਹੋਰ ਬਲਦ, ਫੇਰ ਹੋਰ ਬਲਦ, (ਇਸੇ ਤਰ੍ਹਾਂ ਅਖ਼ੀਰਲੇ) ਬਲਦ ਤੋਂ ਭਾਰ (ਸਹਾਰਨ ਲਈ ਉਸ ਦੇ) ਹੇਠ ਕਿਹੜਾ ਆਸਰਾ ਹੋਵੇਗਾ?

(ਸ੍ਰਿਸ਼ਟੀ ਵਿਚ) ਕਈ ਜ਼ਾਤਾਂ ਦੇ, ਕਈ ਕਿਸਮਾਂ ਦੇ ਅਤੇ ਕਈ ਨਾਵਾਂ ਦੇ ਜੀਵ ਹਨ। ਇਹਨਾਂ ਸਭਨਾਂ ਨੇ ਇਕ-ਤਾਰ ਚਲਦੀ ਕਲਮ ਨਾਲ (ਅਕਾਲ ਪੁਰਖ ਦੀ ਕੁਦਰਤ ਦਾ) ਲੇਖਾ ਲਿਖਿਆ ਹੈ (ਪਰ) ਕੋਈ ਵਿਰਲਾ ਮਨੁੱਖ ਇਹ ਲੇਖਾ ਲਿਖਣਾ ਜਾਣਦਾ ਹੈ (ਭਾਵ, ਪਰਮਾਤਮਾ ਦੀ ਕੁਦਰਤ ਦਾ ਅੰਤ ਕੋਈ ਭੀ ਜੀਵ ਖਾ ਨਹੀਂ ਸਕਦਾ। (ਜੇ) ਲੇਖਾ ਲਿਖਿਆ (ਭੀ ਜਾਏ ਤਾਂ ਇਹ ਅੰਦਾਜ਼ਾ ਨਹੀਂ ਲੱਗ ਸਕਦਾ ਕਿ ਲੇਖਾ) ਕੇਡਾ ਵੱਡਾ ਹੋ ਜਾਏ। ਅਕਾਲ ਪੁਰਖ ਦਾ ਬੇਅੰਤ ਬਲ ਹੈ, ਬੇਅੰਤ ਸੁੰਦਰ ਰੂਪ ਹੈ, ਬੇਅੰਤ ਉਸ ਦੀ ਦਾਤ ਹੈ-ਇਸ ਦਾ ਕੌਣ ਅੰਦਾਜ਼ਾ ਲਾ ਸਕਦਾ ਹੈ? (ਅਕਾਲ ਪੁਰਖ ਨੇ) ਆਪਣੇ ਹੁਕਮ ਨਾਲ ਸਾਰਾ ਸੰਸਾਰ ਬਣਾ ਦਿੱਤਾ, ਉਸ ਹੁਕਮ ਨਾਲ (ਹੀ ਜ਼ਿੰਦਗੀ ਦੇ) ਲੱਖਾਂ ਦਰੀਆ ਬਣ ਗਏ।    

ਭਾਗਾਂ ਵਾਲੇ ਹਨ ਉਹ ਮਨੁੱਖ ਜਿਨ੍ਹਾਂ ਨੇ ਗੁਰੂ ਦੇ ਦੱਸੇ ਹੋਏ ਰਾਹ ਨੂੰ ਆਪਣੇ ਜੀਵਨ ਦਾ ਮਨੋਰਥ ਬਣਾਇਆ ਹੈ, ਜਿਨ੍ਹਾਂ ਨੇ ਨਾਮ ਵਿਚ ਸੁਰਤ ਜੋੜੀ ਹੈ ਤੇ ਜਿਨ੍ਹਾਂ ਨੇ ਪਰਮਾਤਮਾ ਨਾਲ ਪਿਆਰ ਦਾ ਰਿਸ਼ਤਾ ਗੰਢਿਆ ਹੈ। ਇਸ ਰਾਹ 'ਤੇ ਤੁਰ ਕੇ ਪ੍ਰਭੂ ਦੀ ਰਜ਼ਾ ਵਿਚ ਰਹਿਣਾ ਹੀ ਉਹਨਾਂ ਨੂੰ ਭਾਉਂਦਾ ਹੈ। ਇਹ ਨਾਮ ਸਿਮਰਨ-ਰੂਪ 'ਧਰਮ' ਉਹਨਾਂ ਦੀ ਜ਼ਿੰਦਗੀ ਦਾ ਸਹਾਰਾ ਬਣਦਾ ਹੈ, ਜਿਸ ਕਰਕੇ ਉਹ ਸੰਤੋਖ ਵਾਲਾ ਜੀਵਨ ਬਿਤਾਂਦੇ ਹਨ।

ਪਰ ਗੁਰੂ ਦੇ ਦੱਸੇ ਹੋਏ ਰਾਹ ਉੱਤੇ ਤੁਰਨ ਦਾ ਇਹ ਸਿੱਟਾ ਨਹੀਂ ਨਿਕਲ ਸਕਦਾ ਕਿ ਕੋਈ ਮਨੁੱਖ ਪ੍ਰਭੂ ਦੀ ਰਚੀ ਸ੍ਰਿਸ਼ਟੀ ਦਾ ਅੰਤ ਪਾ ਸਕੇ। ਇਧਰ ਤਾਂ ਜਿਉਂ ਜਿਉਂ ਵਧੀਕ ਡੂੰਘਾਈ ਵਿਚ ਜਾਉਗੇ, ਤਿਊਂ ਤਿਉਂ ਇਹ ਸ੍ਰਿਸ਼ਟੀ ਹੋਰ ਬੇਅੰਤ ਜਾਪੇਗੀ। ਅਸਲ ਵਿਚ ਅਜਿਹੇ ਕੋਝੇ ਜਤਨ ਦਾ ਹੀ ਨਤੀਜਾ ਸੀ ਕਿ ਆਮ ਲੋਕਾਂ ਨੇ ਇਹ ਮਿਥ ਲਿਆ ਕਿ ਅਸਾਡੀ ਧਰਤੀ ਨੂੰ ਇਕ ਬੌਲਦ ਨੇ ਚੁੱਕਿਆ ਹੋਇਆ ਹੈ। ਪਰਮਾਤਮਾ ਤੇ ਉਸ ਦੀ ਕੁਦਰਤਿ ਦਾ ਅੰਤ ਲੱਭਣਾ ਮਨੁੱਖ ਦੀ ਜ਼ਿੰਦਗੀ ਦਾ ਮਨੋਰਥ ਬਣ ਹੀ ਨਹੀਂ ਸਕਦਾ।16। 


ਅਸੰਖ ਜਪ ਅਸੰਖ ਭਾਉ ॥ ਅਸੰਖ ਪੂਜਾ ਅਸੰਖ ਤਪ ਤਾਉ ॥

ਅਸੰਖ ਗਰੰਥ ਮੁਖਿ ਵੇਦ ਪਾਠ ॥ ਅਸੰਖ ਜੋਗ ਮਨਿ ਰਹਹਿ ਉਦਾਸ ॥

ਅਸੰਖ ਭਗਤ ਗੁਣ ਗਿਆਨ ਵੀਚਾਰ ॥ ਅਸੰਖ ਸਤੀ ਅਸੰਖ ਦਾਤਾਰ ॥

ਅਸੰਖ ਸੂਰ ਮੁਹ ਭਖ ਸਾਰ ॥ ਅਸੰਖ ਮੋਨਿ ਲਿਵ ਲਾਇ ਤਾਰ ॥

ਕੁਦਰਤਿ ਕਵਣ ਕਹਾ ਵੀਚਾਰੁ ॥ ਵਾਰਿਆ ਨ ਜਾਵਾ ਏਕ ਵਾਰ ॥ ਜੋ ਤੁਧੁ ਭਾਵੈ ਸਾਈ ਭਲੀ ਕਾਰ ॥ ਤੂ ਸਦਾ ਸਲਾਮਤਿ ਨਿਰੰਕਾਰ ॥੧੭॥    

             ਅਰਥ


(ਅਕਾਲ ਪੁਰਖ ਦੀ ਰਚਨਾ ਵਿਚ) ਅਨਗਿਣਤ ਜੀਵ ਜਪ ਕਰਦੇ ਹਨ, ਬੇਅੰਤ ਜੀਵ (ਹੋਰਨਾਂ ਨਾਲ) ਪਿਆਰ (ਦਾ ਵਰਤਾਉ) ਕਰ ਰਹੇ ਹਨ। ਕਈ ਜੀਵ ਪੂਜਾ ਕਰ ਰਹੇ ਹਨ। ਅਤੇ ਅਨਗਿਣਤ ਹੀ ਜੀਵ ਤਪ ਸਾਧ ਕਰ ਰਹੇ ਹਨ।

ਬੇਅੰਤ ਜੀਵ ਵੇਦਾਂ ਅਤੇ ਹੋਰ ਧਾਰਮਿਕ ਪੁਸਤਕਾਂ ਦੇ ਪਾਠ ਮੂੰਹ ਨਾਲ ਕਰ ਰਹੇ ਹਨ। ਜੋਗ ਦੇ ਸਾਧਨ ਕਰਨ ਵਾਲੇ ਬੇਅੰਤ ਮਨੁੱਖ ਆਪਣੇ ਮਨ ਵਿਚ (ਮਾਇਆ ਵਲੋ) ਉਪਰਾਮ ਰਹਿੰਦੇ ਹਨ।  

(ਅਕਾਲ ਪੁਰਖ ਦੀ ਕੁਦਰਤਿ ਵਿਚ) ਅਣਗਿਣਤ ਭਗਤ ਹਨ, ਜੋ ਅਕਾਲ ਪੁਰਖ ਦੇ ਗੁਣਾਂ ਅਤੇ ਗਿਆਨ ਦੀ ਵਿਚਾਰ ਕਰ ਰਹੇ ਹਨ, ਅਨੇਕਾਂ ਹੀ ਦਾਨੀ ਤੇ ਦਾਤੇ ਹਨ। 

(ਅਕਾਲ ਪੁਰਖ ਦੀ ਰਚਨਾ ਵਿਚ) ਬੇਅੰਤ ਸੂਰਮੇ ਹਨ ਜੋ ਆਪਣੇ ਮੂੰਹਾਂ ਉੱਤੇ (ਭਾਵ ਸਨਮੁਖ ਹੋ ਕੇ) ਸ਼ਾਸਤ੍ਰਾਂ ਦੇ ਵਾਰ ਸਹਿੰਦੇ ਹਨ, ਅਨੇਕਾਂ ਮੋਨੀ ਹਨ, ਜੋ ਇਕ-ਰਸ ਬ੍ਰਿਤੀ ਜੋੜ ਕੇ ਬੈਠ ਰਹੇ ਹਨ। 

ਮੇਰੀ ਕੀਹ ਤਾਕਤ ਹੈ ਕਿ ਕਰਤਾਰ ਦੀ ਕੁਦਰਤਿ ਦੀ ਵਿਚਾਰ ਕਰ ਸਕਾਂ? (ਹੇ ਅਕਾਲ ਪੁਰਖ!) ਮੈਂ ਤਾਂ ਤੇਰੇ ਉੱਤੋਂ ਇਕ ਵਾਰੀ ਭੀ ਸਦਕੇ ਹੋਣ ਜੋਗਾ ਨਹੀਂ ਹਾਂ (ਭਾਵ, ਮੇਰੀ ਹਸਤੀ ਬਹੁਤ ਹੀ ਤੁੱਛ ਹੈ) ਹੇ ਨਿਰੰਕਾਰ! ਤੂੰ ਸਦਾ ਅਟੱਲ ਰਹਿਣ ਵਾਲਾ ਹੈਂ, ਜੋ ਤੈਨੂੰ ਚੰਗਾ ਲਗਦਾ ਹੈ ਉਹੀ ਕੰਮ ਭਲਾ ਹੈ (ਭਾਵ, ਤੇਰੀ ਰਜ਼ਾ ਵਿਚ ਰਹਿਣਾ ਹੀ ਠੀਕ ਹੈ) ।17। 

ਜੇ ਤੁਸੀਂ ਪੋਸਟ ਪਸੰਦ ਕਰਦੇ ਹੋ, ਤਾਂ ਸ਼ੇਅਰ ਕਰੋ ਅਤੇ ਫਾਲੋ ਕਰੋ ਕਮੈਂਟ ਕਰੋ

        ਤੁਹਾਡਾ ਧੰਨਵਾਦ

-------------------------------------------------------------------------------------------

        ||  ੴ सतिगुर प्रसादि ||


 पंच परवाण पंच परधानु ॥ पंचे पावहि दरगहि मानु ॥
पंचे सोहहि दरि राजानु ॥ पंचा का गुरु एकु धिआनु ॥

जे को कहै करै वीचारु ॥ करते कै करणै नाही सुमारु ॥

धौलु धरमु दइआ का पूतु ॥ संतोखु थापि रखिआ जिनि सूति ॥
जे को बुझै होवै सचिआरु ॥ धवलै उपरि केता भारु ॥
धरती होरु परै होरु होरु ॥ तिस ते भारु तलै कवणु जोरु ॥

जीअ जाति रंगा के नाव ॥ सभना लिखिआ वुड़ी कलाम ॥
एहु लेखा लिखि जाणै कोइ ॥ लेखा लिखिआ केता होइ ॥
केता ताणु सुआलिहु रूपु ॥ केती दाति जाणै कौणु कूतु ॥
कीता पसाउ एको कवाउ ॥ तिस ते होए लख दरीआउ ॥

कुदरति कवण कहा वीचारु ॥ वारिआ न जावा एक वार ॥
जो तुधु भावै साई भली कार ॥ तू सदा सलामति निरंकार ॥१६॥
 

             अर्थ  

जिस लोगों की तवज्जो नाम में जुड़ी रहती है और जिनके अंदर प्रभु के वास्ते लगन बन जाती है वही मनुष्य (यहां जगत में) मशहूर होते हैं और सभी के नायक होते हैं। अकाल-पुरख के दरबार में भी वही पंच जन मान सम्मान पाते हैं। राज-दरबारों में भी वह पंच जन ही शोभनीय हैं। इन पंच जनों की तवज्जो का निशाना केवल एक गुरु ही है (भाव, इनकी तवज्जो गुरु-शबद में ही रहती है, गुरु-शबद में जुड़े रहना ही इनका असल निशाना है)। 

(पर गुरु-शबद में जुड़े रहने का ये नतीजा नहीं निकल सकता कि कोई मनुष्य प्रभु की रची सृष्टि का अंत पा सके) अकाल-पुरख की कुदरत का कोई लेखा नहीं (भाव, अंत नहीं पाया जा सकता), चाहे कोई भी कहि के देखे या विचार कर ले (प्रमात्मा व उसकी कुदरत का अंत ढूँढना मनुष्य की जिंदगी का उद्देश्य हो ही नहीं सकता)।

(अकाल-पुरख का) धर्म रूपी अटल नियम ही बैल है (जो सृष्टि को कायम रख रहा है)। (ये धरम) दया का पुत्र है (भाव, अकाल-पुरख ने अपनी मेहर करके सृष्टि को टिकाए रखने के लिए ‘धरम’ रूप नियम बना दिया है)। इस धरम ने अपनी मर्यादा अनुसार संतोष को जन्म दिया है। यदि कोई मनुष्य (ऊपर दिए हुए विचारों को) समझ ले तो वह इस योग्य हो जाता है कि उसके अंदर अकाल-पुरख का प्रकाश हो जाए। (वरना, सोच के तो देखो कि) बैल पे धरती का कितना बेअंत भार है (वह बेचारा इतने भार को कैसे उठा सकता है?), (दूसरी बात ये भी है कि अगर धरती के नीचे बैल है, उस बैल को सहारा देने के लिए नीचे और धरती हुई, उस) धरती के और बैल, उसके नीचे (धरती के नीचे) और बैल, फिर और बैल, (इसी तरह आखिरी) बैल के भार का सहारा बनने के लिए और कौन सा आसरा होगा?

(सृष्टि में) कई जातियों के, कई किस्मों के और कई नामों के जीव हैं। इन सब का एक तार चलती कलम से (अकाल-पुरख की कुदरत का) लेखा लिखा गया है। (पर) कोई विरला मनुष्य ही ये लेखा लिखना जानता है। (भाव, परमात्मा की कुदरत का अंत कोई भी जीव नहीं पा सकता)। (यदि) लेखा लिख (भी लिया जाए, तो ये अंदाजा नहीं लग सकता कि लेखा) कितना बड़ा हो जाए। अकाल-पुरख का बेअंत बल है, बेअंत सुंदर रूप है, बेअंत उसकी दात है; इसका कौन अंदाजा लगा सकता है? (अकाल-पुरख ने) अपने हुक्म के अनुसार ही सारा संसार बना दिया, उसके हुक्म से ही (जिंदगी के) लाखों दरिया बन गए।

(सो) मेरी क्या ताकत है कि (करते की कुदरत की) विचार कर सकूँ? (हे अकाल-पुरख!) मैं तो आप पर एक बार भी सदके होने के काबिल नहीं हूँ (अर्थात मेरी हस्ती बहुत ही तुच्छ है)। हे निरंकार! तू सदा अटल रहने वाला है जो आपको अच्छा लगता है वही काम भला है (भाव तेरी रज़ा में रहना ही ठीक है)।16।


असंख जप असंख भाउ ॥ असंख पूजा असंख तप ताउ ॥

असंख गरंथ मुखि वेद पाठ ॥ असंख जोग मनि रहहि उदास ॥

असंख भगत गुण गिआन वीचार ॥ असंख सती असंख दातार ॥

असंख सूर मुह भख सार ॥ असंख मोनि लिव लाइ तार ॥

कुदरति कवण कहा वीचारु ॥ वारिआ न जावा एक वार ॥
जो तुधु भावै साई भली कार ॥ तू सदा सलामति निरंकार ॥१७॥
 
 
 
   

                      अर्थ

(अकाल-पुरख की रचना में) अनगिनत जीव तप करते हैं, बेअंत जीव (औरों के साथ) प्यार (का बरताव) कर रहे हैं। कई जीव पूजा कर रहे हैं। और अनगिनत जीव तप साधना कर रहे हैं। 

बेअंत जीव वेदों व और धार्मिक पुस्तकोंके पाठ मुंह से कर रहे हैंयोग साधना करने वाले बेअंत मनुष्य अपने मन में (माया की ओर से) उपराम रहते हैं।

(अकाल-पुरख की कुदरत में) अनगिनत भक्त हैं, जो अकाल-पुरख के गुणों और ज्ञान की विचार कर रहे है, अनेक ही दानी व दाते हैं।

(अकाल-पुरख की रचना में) बेअंत शूरवीर हैं जो अपने मुँह पे (भाव, सनमुख हो के) शास्त्रों के वार सहन करते हैं, अनेक मौनी हैं, जो निरंतर बिर्ती जोड़ के बैठे हैं।

मेरी क्या ताकत है कि मैं करते की कुदरत की विचार कर सकूँ? (हे अकाल-पुरख!) मैं तो आप पर एक बार भी सदके होने के लायक नहीं हूँ (भाव मेंरी हस्ती बहुत तुच्छ है)। हे निरंकार! तू सदा अटल रहने वाला है, जो तुझे ठीक लगता है वही काम भला है (भाव, तेरी रजा में रहना ही ठीक है)।17।

यह पोस्ट अच्छा लगे तो शेयर और फॉलो जरूर करें

धन्यवाद

--------------------------------------------------------------------------  || ik-oaNkaar satgur parsaad. ||


 


panch parvaan panch parDhaan.panchay paavahi dargahi maan.

panchay sohahi dar raajaan.panchaa kaa gur ayk Dhi-aan.

jay ko kahai karai veechaar.kartay kai karnai naahee sumaar.

 Dhoul Dharam da-i-aa kaa poot.santokh thaap rakhi-aa jin soot.

jay ko bujhai hovai sachiaar.Dhavlai upar kaytaa bhaar.

Dhartee hor parai hor hor. tis tay bhaar talai kavan jor.

jee-a jaat rangaa kay naav.sabhnaa likhi-aa vurhee kalaam.


ayhu laykhaa likh jaanai ko-ay.laykhaa likhi-aa kaytaa ho-ay.  

 kaytaa taan su-aalihu roop.kaytee daat jaanai koun koot. 

 keetaa pasaa-o ayko kavaa-o.tis tay ho-ay lakh daree-aa-o.

 kudrat kavan kahaa veechaar.vaari-aa na jaavaa ayk vaar. 

 jo tuDh bhaavai saa-ee bhalee kaar.too sadaa salaamat nirankaar. ||16||

                              Meaning   

  The chosen ones, the self-elect, are accepted and approved.The chosen ones are honored in the Court of the Lord.

The chosen ones look beautiful in the courts of kings.The chosen ones meditate single-mindedly on the Guru.

No matter how much anyone tries to explain and describe them,the actions of the Creator cannot be counted.

The mythical bull is Dharma, the son of compassion;this is what patiently holds the earth in its place.

One who understands this becomes truthful.What a great load there is on the bull!

So many worlds beyond this world-so very many! What power holds them, and supports their weight?

The names and the colors of the assorted species of beings were all inscribed by the Ever-flowing Pen of God.

Who knows how to write this account? Just imagine what a huge scroll it would take!

 What power! What fascinating beauty! And what gifts! Who can know their extent?

 You created the vast expanse of the Universe with One Word! Hundreds of thousands of rivers began to flow.

How can Your Creative Potency be described? I cannot even once be a sacrifice to You.

Whatever pleases You is the only good done, You, Eternal and Formless One! ||16||



asaNkh jap asaNkh bhaa-o.asaNkh poojaa asaNkh tap taa-o. 

asaNkh garanth mukh vayd paath.asaNkh jog man rahahi udaas.

 asaNkh bhagat gun gi-aan veechaar.asaNkh satee asaNkh daataar.

asaNkh soor muh bhakh saar.asaNkh mon liv laa-ay taar.

kudrat kavan kahaa veechaar. vaari-aa na jaavaa ayk vaar.

jo tuDh bhaavai saa-ee bhalee kaar. too sadaa salaamat nirankaar. ||17|| 

                                    Meaning    

 Countless meditations, countless loves. Countless worship services, countless austere disciplines.

Countless scriptures, and ritual recitations of the Vedas. Countless Yogis, whose minds remain detached from the world.

Countless devotees contemplate the Wisdom and Virtues of the Lord. Countless the holy, countless the givers.

Countless heroic spiritual warriors, who bear the brunt of the attack in battle (who with their mouths eat steel). Countless silent sages, vibrating the String of His Love.

How can Your Creative Potency be described? I cannot even once be a sacrifice to You.

Whatever pleases You is the only good done,You, Eternal and Formless One. ||17||

If you like this post today, then do share and follow

 Thank you