|| ੴ ਸਤਿਗੁਰ ਪ੍ਰਸਾਦਿ  ||


ਅਸੰਖ ਮੂਰਖ ਅੰਧ ਘੋਰ ॥ ਅਸੰਖ ਚੋਰ ਹਰਾਮਖੋਰ ॥ ਅਸੰਖ ਅਮਰ ਕਰਿ ਜਾਹਿ ਜੋਰ ॥

ਅਸੰਖ ਗਲਵਢ ਹਤਿਆ ਕਮਾਹਿ ॥ ਅਸੰਖ ਪਾਪੀ ਪਾਪੁ ਕਰਿ ਜਾਹਿ ॥

ਅਸੰਖ ਕੂੜਿਆਰ ਕੂੜੇ ਫਿਰਾਹਿ ॥ ਅਸੰਖ ਮਲੇਛ ਮਲੁ ਭਖਿ ਖਾਹਿ ॥

ਅਸੰਖ ਨਿੰਦਕ ਸਿਰਿ ਕਰਹਿ ਭਾਰੁ ॥ ਨਾਨਕੁ ਨੀਚੁ ਕਹੈ ਵੀਚਾਰੁ ॥

ਵਾਰਿਆ ਨ ਜਾਵਾ ਏਕ ਵਾਰ ॥ ਜੋ ਤੁਧੁ ਭਾਵੈ ਸਾਈ ਭਲੀ ਕਾਰ ॥ ਤੂ ਸਦਾ ਸਲਾਮਤਿ ਨਿਰੰਕਾਰ ॥੧੮॥

                           ਅਰਥ

(ਨਿਰੰਕਾਰ ਦੀ ਰਚੀ ਹੋਈ ਸ੍ਰਿਸ਼ਟੀ ਵਿਚ) ਅਨੇਕਾਂ ਹੀ ਮਹਾਂ ਮੂਰਖ ਹਨ, ਅਨੇਕਾਂ ਹੀ ਚੋਰ ਹਨ, ਜੋ ਪਰਾਇਆ ਮਾਲ (ਚੁਰਾ ਚੁਰਾ ਕੇ) ਵਰਤ ਰਹੇ ਹਨ ਅਤੇ ਅਨੇਕਾਂ ਹੀ ਇਹੋ ਜਿਹੇ ਮਨੁੱਖ ਹਨ, ਜੋ (ਦੂਜਿਆਂ ਉੱਤੇ) ਹੁਕਮ ਤੇ ਵਧੀਕੀਆਂ ਕਰ ਕਰ ਕੇ (ਅੰਤ ਨੂੰ ਇਸ ਸੰਸਾਰ ਤੋਂ) ਚਲੇ ਜਾਂਦੇ ਹਨ।  

ਅਨੇਕਾਂ ਹੀ ਖ਼ੂਨੀ ਮਨੁੱਖ ਲੋਕਾਂ ਦੇ ਗਲ ਵੱਢ ਰਹੇ ਹਨ ਅਤੇ ਅਨੇਕਾਂ ਹੀ ਪਾਪੀ ਮਨੁੱਖ ਪਾਪ ਕਮਾ ਕੇ (ਆਖ਼ਰ) ਇਸ ਦੁਨੀਆ ਤੋਂ ਤੁਰ ਜਾਂਦੇ ਹਨ।

ਅਨੇਕਾਂ ਹੀ ਝੂਠ ਬੋਲਣ ਦੇ ਸੁਭਾਉ ਵਾਲੇ ਮਨੁੱਖ ਝੂਠ ਵਿਚ ਹੀ ਰੁੱਝੇ ਪਏ ਹਨ ਅਤੇ ਅਨੇਕਾਂ ਹੀ ਖੋਟੀ ਬੁੱਧੀ ਵਾਲੇ ਮਨੁੱਖ ਮਲ (ਭਾਵ, ਅਖਾਜ) ਹੀ ਖਾਈ ਜਾ ਰਹੇ ਹਨ। 

ਅਨੇਕਾਂ ਹੀ ਨਿਦੰਕ (ਨਿੰਦਾ ਕਰ ਕੇ) ਆਪਣੇ ਸਿਰ ਉੱਤੇ (ਨਿੰਦਿਆ ਦਾ) ਭਾਰ ਚੁੱਕ ਰਹੇ ਹਨ। (ਹੇ ਨਿਰੰਕਾਰ! ਅਨੇਕਾਂ ਹੋਰ ਜੀਵ ਕਈ ਹੋਰ ਕੁਕਰਮਾਂ ਵਿਚ ਫਸੇ ਹੋਣਗੇ, ਮੇਰੀ ਕੀਹ ਤਾਕਤ ਹੈ ਕਿ ਤੇਰੀ ਕੁਦਰਤਿ ਦੀ ਪੂਰਨ ਵਿਚਾਰ ਕਰ ਸਕਾਂ? ਨਾਨਕ ਵਿਚਾਰਾ (ਤਾਂ) ਇਹ (ਉਪਰਲੀ ਤੁੱਛ ਜਿਹੀ) ਵਿਚਾਰ ਪੇਸ਼ ਕਰਦਾ ਹੈ।

(ਹੇ ਅਕਾਲ ਪੁਰਖ!) ਮੈਂ ਤਾਂ ਤੇਰੇ ਉੱਤੇਂ ਇਕ ਵਾਰੀ ਭੀ ਸਦਕੇ ਹੋਣ ਜੋਗਾ ਨਹੀਂ ਹਾਂ (ਭਾਵ, ਮੈਂ ਤੇਰੀ ਬੇਅੰਤ ਕੁਦਰਤਿ ਦੀ ਪੂਰਨ ਵਿਚਾਰ ਕਰਨ ਜੋਗਾ ਨਹੀਂ ਹਾਂ) । ਹੇ ਨਿਰੰਕਾਰ! ਤੂੰ ਸਦਾ-ਥਿਰ ਰਹਿਣ ਵਾਲਾ ਹੈਂ। ਜੋ ਤੈਨੂੰ ਚੰਗਾ ਲੱਗਦਾ ਹੈ, ਉਹੀ ਕੰਮ ਭਲਾ ਹੈ (ਭਾਵ, ਤੇਰੀ ਰਜ਼ਾ ਵਿਚ ਹੀ ਰਹਿਣਾ ਠੀਕ ਹੈ; ਤੇਰੀ ਸਿਫ਼ਤਿ-ਸਾਲਾਹ ਕਰ ਕੇ ਅਸਾਂ ਜੀਵਾਂ ਲਈ ਇਹੀ ਭਲੀ ਗੱਲ ਹੈ ਕਿ ਤੇਰੀ ਰਜ਼ਾ ਵਿਚ ਰਹੀਏ) । 18 |


ਅਸੰਖ ਨਾਵ ਅਸੰਖ ਥਾਵ ॥ ਅਗੰਮ ਅਗੰਮ ਅਸੰਖ ਲੋਅ ॥ ਅਸੰਖ ਕਹਹਿ ਸਿਰਿ ਭਾਰੁ ਹੋਇ ॥

ਅਖਰੀ ਨਾਮੁ ਅਖਰੀ ਸਾਲਾਹ ॥ ਅਖਰੀ ਗਿਆਨੁ ਗੀਤ ਗੁਣ ਗਾਹ ॥ ਅਖਰੀ ਲਿਖਣੁ ਬੋਲਣੁ ਬਾਣਿ ॥ 

ਅਖਰਾ ਸਿਰਿ ਸੰਜੋਗੁ ਵਖਾਣਿ ॥ ਜਿਨਿ ਏਹਿ ਲਿਖੇ ਤਿਸੁ ਸਿਰਿ ਨਾਹਿ ॥ ਜਿਵ ਫੁਰਮਾਏ ਤਿਵ ਤਿਵ ਪਾਹਿ ॥

ਜੇਤਾ ਕੀਤਾ ਤੇਤਾ ਨਾਉ ॥ ਵਿਣੁ ਨਾਵੈ ਨਾਹੀ ਕੋ ਥਾਉ ॥

ਕੁਦਰਤਿ ਕਵਣ ਕਹਾ ਵੀਚਾਰੁ ॥ ਵਾਰਿਆ ਨ ਜਾਵਾ ਏਕ ਵਾਰ ॥ ਜੋ ਤੁਧੁ ਭਾਵੈ ਸਾਈ ਭਲੀ ਕਾਰ ॥ ਤੂ ਸਦਾ ਸਲਾਮਤਿ ਨਿਰੰਕਾਰ ॥੧੯॥ 

                      ਅਰਥ 

(ਕੁਦਰਤਿ ਦੇ ਅਨੇਕ ਜੀਵਾਂ ਤੇ ਹੋਰ ਬੇਅੰਤ ਪਦਾਰਥਾਂ ਦੇ) ਅਸੰਖਾਂ ਹੀ ਨਾਮ ਹਨ ਤੇ ਅਸੰਖਾਂ ਹੀ (ਉਹਨਾਂ ਦੇ) ਥਾਂ ਟਿਕਾਣੇ ਹਨ। (ਕੁਦਰਤਿ ਵਿਚ) ਅਸੰਖਾਂ ਹੀ ਭਵਣ ਹਨ ਜਿਨ੍ਹਾਂ ਤਕ ਮਨੁੱਖ ਦੀ ਪਹੁੰਚ ਹੀ ਨਹੀਂ ਹੋ ਸਕਦੀ। (ਪਰ ਜੋ ਮਨੁੱਖ ਕੁਦਰਤਿ ਦਾ ਲੇਖਾ ਕਰਨ ਵਾਸਤੇ ਸ਼ਬਦ) 'ਅਸੰਖ' (ਭੀ) ਆਖਦੇ ਹਨ, (ਉਹਨਾਂ ਦੇ) ਸਿਰ ਉੱਤੇ ਭੀ ਭਾਰ ਹੁੰਦਾ ਹੈ (ਭਾਵ, ਉਹ ਭੀ ਭੁੱਲ ਕਰਦੇ ਹਨ, 'ਅਸੰਖ' ਸ਼ਬਦ ਭੀ ਕਾਫੀ ਨਹੀਂ ਹੈ) ।

(ਭਾਵੇਂ ਅਕਾਲ ਪੁਰਖ ਦੀ ਕੁਦਰਤਿ ਦਾ ਲੇਖਾ ਲਫ਼ਜ਼ 'ਅਸੰਖ' ਤਾਂ ਕਿਤੇ ਰਿਹਾ, ਕੋਈ ਭੀ ਸ਼ਬਦ ਕਾਫ਼ੀ ਨਹੀਂ ਹੈ, ਪਰ) ਅਕਾਲ ਪੁਰਖ ਦਾ ਨਾਮ ਭੀ ਅੱਖਰਾਂ ਦੀ ਰਾਹੀਂ ਹੀ (ਲਿਆ ਜਾ ਸਕਦਾ ਹੈ) , ਉਸ ਦੀ ਸਿਫ਼ਿਤ-ਸਾਲਾਹ ਭੀ ਅੱਖਰਾਂ ਦੀ ਰਾਹੀਂ ਹੀ ਕੀਤੀ ਜਾ ਸਕਦੀ ਹੈ। ਅਕਾਲ ਪੁਰਖ ਦਾ ਗਿਆਨ ਭੀ ਅੱਖਰਾਂ ਦੀ ਰਾਹੀਂ ਹੀ (ਵਿਚਾਰਿਆ ਜਾ ਸਕਦਾ ਹੈ) । ਅੱਖਰਾਂ ਦੀ ਰਾਹੀਂ ਹੀ ਉਸਦੇ ਗੀਤ ਅਤੇ ਗੁਣਾਂ ਦਾ ਵਾਕਫ਼ ਹੋ ਸਕੀਦਾ ਹੈ। ਬੋਲੀ ਦਾ ਲਿਖਣਾ ਤੇ ਬੋਣਾ ਭੀ ਅੱਖਰਾਂ ਦੀ ਰਾਹੀਂ ਹੀ ਦੱਸਿਆ ਜਾ ਸਕਦਾ ਹੈ। (ਇਸ ਕਰਕੇ ਸ਼ਬਦ 'ਅਸੰਖ' ਵਰਤਿਆ ਗਿਆ ਹੈ, ਉਂਝ) ਜਿਸ ਅਕਾਲ ਪੁਰਖ ਨੇ (ਜੀਵਾਂ ਦੇ ਸੰਜੋਗ ਦੇ) ਇਹ ਅੱਖਰ ਲਿਖੇ ਹਨ, ਉਸ ਦੇ ਸਿਰ ਉੱਤੇ ਕੋਈ ਲੇਖ ਕਹੀਂ ਹੈ (ਭਾਵ, ਕੋਈ ਮਨੁੱਖ ਉਸ ਅਕਾਲ ਪੁਰਖ ਦਾ ਲੇਖਾ ਨਹੀਂ ਕਰ ਸਕਦਾ) । ਜਿਸ ਜਿਸ ਤਰ੍ਹਾਂ ਉਹ ਅਕਾਲ ਪੁਰਖ ਹੁਕਮ ਕਰਦਾ ਹੈ ਉਸੇ ਤਰ੍ਹਾਂ (ਜੀਵ ਆਪਣੇ ਸੰਜੋਗ) ਭੋਗਦੇ ਹਨ। 

ਇਹ ਸਾਰਾ ਸੰਸਾਰ, ਜੋ ਅਕਾਲ ਪੁਰਖ ਨੇ ਬਣਾਇਆ ਹੈ, ਇਹ ਉਸ ਦਾ ਸਰੂਪ ਹੈ ('ਇਹੁ ਵਿਸੁ ਸੰਸਾਰੁ ਤੁਮ ਦੇਖਦੇ, ਇਹੁ ਹਰਿ ਕਾ ਰੂਪੁ ਹੈ, ਹਰਿ ਰੂਪੁ ਨਦਰੀ ਆਇਆ') । ਕੋਈ ਥਾਂ ਅਕਾਲ ਪੁਰਖ ਦੇ ਸਰੂਪ ਤੋਂ ਖ਼ਾਲੀ ਨਹੀਂ ਹੈ, (ਭਾਵ, ਜਿਹੜੀ ਥਾਂ ਜਾਂ ਪਦਾਰਥ ਵੇਖੀਏ ਉਹੀ ਅਕਾਲ ਪੁਰਖ ਦਾ ਸਰੂਪ ਦਿੱਸਦਾ ਹੈ, ਸ੍ਰਿਸ਼ਟੀ ਦਾ ਜ਼ੱਰਾ ਜ਼ੱਰਾ ਅਕਾਲ ਪੁਰਖ ਦਾ ਸਰੂਪ ਹੈ) । 

ਮੇਰੀ ਕੀਹ ਤਾਕਤ ਹੈ ਕਿ ਕਰਤਾਰ ਦੀ ਕੁਦਰਤਿ ਦੀ ਵੀਚਾਰ ਕਰ ਸਕਾਂ? (ਹੇ ਅਕਾਲ ਪੁਰਖ!) ਮੈਂ ਤਾਂ ਤੇਰੇ ਉਤੋਂ ਇਕ ਵਾਰੀ ਭੀ ਸਦਕੇ ਹੋਣ ਜੋਗਾ ਨਹੀਂ ਹਾਂ (ਭਾਵ, ਮੇਰੀ ਹਸਤੀ ਬਹੁਤ ਹੀ ਤੁੱਛ ਹੈ) । ਹੇ ਨਿਰੰਕਾਰ! ਤੂੰ ਸਦਾ-ਥਿਰ ਰਹਿਣ ਵਾਲਾ ਹੈਂ, ਜੋ ਤੈਨੂੰ ਚੰਗਾ ਲੱਗਦਾ ਹੈ, ਉਹੀ ਕੰਮ ਭਲਾ ਹੈ, (ਭਾਵ, ਤੇਰੀ ਰਜ਼ਾ ਵਿਚ ਰਹਿਣਾ ਹੀ ਅਸਾਂ ਜੀਵਾਂ ਲਈ ਭਲੀ ਗੱਲ ਹੈ) ।19। 

ਜੇ ਤੁਸੀਂ ਪੋਸਟ ਪਸੰਦ ਕਰਦੇ ਹੋ, ਤਾਂ ਸ਼ੇਅਰ ਕਰੋ ਅਤੇ ਫਾਲੋ ਕਰੋ ਕਮੈਂਟ ਕਰੋ

        ਤੁਹਾਡਾ ਧੰਨਵਾਦ

-------------------------------------------------------------------------------------------

                   ||  ੴ सतिगुर प्रसादि ||


असंख मूरख अंध घोर ॥ असंख चोर हरामखोर ॥
असंख अमर करि जाहि जोर ॥

असंख गलवढ हतिआ कमाहि ॥ असंख पापी पापु करि जाहि ॥

असंख कूड़िआर कूड़े फिराहि ॥ असंख मलेछ मलु भखि खाहि ॥

असंख निंदक सिरि करहि भारु ॥ नानकु नीचु कहै वीचारु ॥

वारिआ न जावा एक वार ॥
जो तुधु भावै साई भली कार ॥ तू सदा सलामति निरंकार ॥१८॥
 
 
 
 
 

                अर्थ 

(निरंकार की रची हुई सृष्टि में) अनेक ही महामूर्ख हैं, अनेको ही चोर हैं, जो पराया माल (चुरा चुरा के) इस्तेमाल कर रहे हैं और अनेक ही ऐसे मनुष्य भी हैं जो (दूसरों पे) हुक्म चला के ज़ोर जबरदस्ती कर करके (अंत में इस संसार से) चले जाते हैं। 

अनेक ही खूनी मनुष्य लोगों का गला काट रहे हैं और अनेक ही पापी मनुष्य पाप कमा के (आखिर) इस दुनिया से चले जाते हैं।

अनेकां ही झूठ बोलने वाले स्वभावके मनुष्य झूठ में ही लिप्त रहते हैं और अनेक ही खोटी बुद्धि वाले मनुष्य मल (अभक्ष) ही खाए जा रहे हैं।

अनेकां ही झूठ बोलने वाले स्वभावके मनुष्य झूठ में ही लिप्त रहते हैं और अनेक ही खोटी बुद्धि वाले मनुष्य मल (अभक्ष) ही खाए जा रहे हैं।

(हे अकाल-पुरख!) मैं तो आप पर एक बार भी सदके होने के लायक नहीं हूँ (भाव, मैं तेरी बेअंत कुदरत का पूरा विचार करने के लायक नहीं हूँ)। हे निरंकार! तू सदा अटल रहने वाला है, जो तुझे ठीक लगता है वही काम भला है (भाव, तेरी रजा में रहना ही ठीक है; तेरी स्तुति करते रहें हम जीवों के लिए यही भली बात है कि तेरी रज़ा में रहें)।


असंख नाव असंख थाव ॥ अगम अगम असंख लोअ ॥
असंख कहहि सिरि भारु होइ ॥

अखरी नामु अखरी सालाह ॥ अखरी गिआनु गीत गुण गाह ॥
अखरी लिखणु बोलणु बाणि ॥ अखरा सिरि संजोगु वखाणि ॥
जिनि एहि लिखे तिसु सिरि नाहि ॥ जिव फुरमाए तिव तिव पाहि ॥

जेता कीता तेता नाउ ॥ विणु नावै नाही को थाउ ॥ 

कुदरति कवण कहा वीचारु ॥ वारिआ न जावा एक वार ॥
जो तुधु भावै साई भली कार ॥ तू सदा सलामति निरंकार ॥१९॥
 
 
 
 
 
 
 
 

              अर्थ 

(कुदरत के अनेक जीवों व अन्य बेअंत पदार्तों के) असंखों ही नाम हैं। असंखों ही (उनके) स्थान-ठिकाने हैं। (कुदरत में) असंखों ही भवण हैं जिस तक मनुष्य की पहुँच नहीं हो सकती। (पर, यदि मनुष्य कुदरत का लेखा करने के वास्ते शब्द) असंख (भी) कहते हैं, (उनके) सिर पे भार ही होता है (भाव, वो भी भूल करते हैं, ‘असंख’ शब्द भी प्रयाप्त नहीं है)। 

(हलांकि, अकाल-पुरख की कुदरत का लेखा करने के लिए शब्द ‘असंख’ तो कहां रहा, कोई भी शब्द काफी नहीं है, पर) अकाल-पुरख का नाम भी अक्षरों द्वारा ही (लिया जा सकता है), उसकी स्तुति भी अक्षरों द्वारा ही की जा सकती है। अकाल-पुरख का ज्ञान भी अक्षरों द्वारा ही (विचारा जा सकता है)। अक्षरों के द्वारा ही असके गीत और गुणों से वाकिफ हो सकते हैं। बोली का लिखना और बोलना भी अक्षरों के द्वारा ही संभव है। (इस लिए शब्द ‘असंख’ इस्तेमाल किया गया है, वैसे) जिस अकाल-पुरख ने (जीवों के संजोग के) ये अक्षर लिखे हैं, उसके स्वयं के सिर पर कोई लेख नहीं है (भाव, कोई मनुष्य उस अकाल-पुरख का लेखा नहीं कर सकता)। जैसे जैसे वह अकाल-पुरख हुक्म करता है वैसे ही (जीव अपने संजोग) भोगते हैं।

ये सारा संसार, जो अकाल-पुरख ने बनाया है, ये उसका स्वरूप है (‘इह विसु संसारु तुम देखदे, इहु हरि का रूपु है, हरि रूपु नदरी आइआ’)। कोई भी जगह अकाल-पुरख के स्वरूप से खाली नहीं है, (भाव, जो भी जगह या पदार्थ देखें वही अकाल-पुरख का स्वरूप दिखाई देता है, सृष्टि का जर्रा-जर्रा ईश्वर का ही स्वरूप है)।

मेरी क्या ताकत है कि मैं कुदरत का विचार कर सकूँ? (हे अकाल-पुरख!) मैं तो तेरे ऊपर एक बार भी सदके होने के लायक नहीं हूँ। (भाव, मेरी हस्ती तो बहुत तुच्छ है)। हे निरंकार! तू सदैव स्थिर रहने वाला है, जो तुझे ठीक लगता है वही काम भला है, (भाव, तेरी रज़ा में रहना ही हम जीवों के लाभदायक है)।19।

यह पोस्ट अच्छा लगे तो शेयर और फॉलो जरूर करें

              धन्यवाद

--------------------------------------------------------------------------------

      ||  ik-oaNkaar satgur parsaad. ||


 

asaNkh moorakh anDh ghor.asaNkh chor haraamkhor.

 asaNkh amar kar jaahi jor.asaNkh galvadh hati-aa kamaahi.

 asaNkh paapee paap kar jaahi.asaNkh koorhi-aar koorhay firaahi.

asaNkh malaychh mal bhakh khaahi.asaNkh nindak sir karahi bhaar.

naanak neech kahai veechaar. vaari-aa na jaavaa ayk vaar.

 jo tuDh bhaavai saa-ee bhalee kaar. too sadaa salaamat nirankaar. ||18||

                      Meaning 

Countless fools, blinded by ignorance. Countless thieves and embezzlers. 

Countless impose their will by force. Countless cut-throats and ruthless killers.

Countless sinners who keep on sinning. Countless liars, wandering lost in their lies.

Countless wretches, eating filth as their ration.Countless slanderers, carrying the weight of their stupid mistakes on their heads.

Nanak describes the state of the lowly. I cannot even once be a sacrifice to You.

Whatever pleases You is the only good done, You, Eternal and Formless One. ||18||



asaNkh naav asaNkh thaav.agamm agamm asaNkh lo-a.

asaNkh kehahi sir bhaar ho-ay.akhree naam akhree saalaah.

 akhree gi-aan geet gun gaah.akhree likhan bolan baan.

akhraa sir sanjog vakhaan.jin ayhi likhay tis sir naahi.

 jiv furmaa-ay tiv tiv paahi.jaytaa keetaa taytaa naa-o.

vin naavai naahee ko thaa-o.kudrat kavan kahaa veechaar.

vaari-aa na jaavaa ayk vaar. jo tuDh bhaavai saa-ee bhalee kaar.too sadaa salaamat nirankaar. ||19||

                    Meaning 

Countless names, countless places.Inaccessible, unapproachable, countless celestial realms. 

Even to call them countless is to carry the weight on your head. From the Word, comes the Naam; from the Word, comes Your Praise.

From the Word, comes spiritual wisdom, singing the Songs of Your Glory. From the Word, come the written and spoken words and hymns. 

From the Word, comes destiny, written on one's forehead. But the One who wrote these Words of Destiny-no words are written on His Forehead.

As He ordains, so do we receive.The created universe is the manifestation of Your Name.

Without Your Name, there is no place at all. How can I describe Your Creative Power?

I cannot even once be a sacrifice to You. Whatever pleases You is the only good done, You, Eternal and Formless One. ||19||

If you like this post today, then do share and follow

 Thank you