|| ੴ ਸਤਿਗੁਰ ਪ੍ਰਸਾਦਿ  ||


ਤੀਰਥਿ ਨਾਵਾ ਜੇ ਤਿਸੁ ਭਾਵਾ ਵਿਣੁ ਭਾਣੇ ਕਿ ਨਾਇ ਕਰੀ ॥ ਜੇਤੀ ਸਿਰਠਿ ਉਪਾਈ ਵੇਖਾ ਵਿਣੁ ਕਰਮਾ ਕਿ ਮਿਲੈ ਲਈ ॥

ਮਤਿ ਵਿਚਿ ਰਤਨ ਜਵਾਹਰ ਮਾਣਿਕ ਜੇ ਇਕ ਗੁਰ ਕੀ ਸਿਖ ਸੁਣੀ ॥

ਗੁਰਾ ਇਕ ਦੇਹਿ ਬੁਝਾਈ ॥ ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ ਨ ਜਾਈ ॥੬॥  

                    ਅਰਥ 


ਮੈਂ ਤੀਰਥ ਉੱਤੇ ਜਾ ਕੇ ਤਦ ਇਸ਼ਨਾਨ ਕਰਾਂ ਜੇ ਇਉਂ ਕਰਨ ਨਾਲ ਉਸ ਪਰਮਾਤਮਾ ਨੂੰ ਖ਼ੁਸ਼ ਕਰ ਸਕਾਂ, ਪਰ ਜੇ ਇਸ ਤਰ੍ਹਾਂ ਪਰਮਾਤਮਾ ਖ਼ੁਸ਼ ਨਹੀਂ ਹੁੰਦਾ, ਤਾਂ ਮੈਂ (ਤੀਰਥ ਉੱਤੇ) ਇਸ਼ਨਾਨ ਕਰਕੇ ਕੀਹ ਖੱਟਾਂਗਾ? ਅਕਾਲ ਪੁਰਖ ਦੀ ਪੈਦਾ ਕੀਤੀ ਹੋਈ ਜਿਤਨੀ ਭੀ ਦੁਨੀਆ ਮੈਂ ਵੇਖਦਾ ਹਾਂ, (ਇਸ ਵਿੱਚ) ਪਰਮਾਤਮਾ ਦੀ ਕਿਰਪਾ ਤੋਂ ਬਿਨਾ ਕਿਸੇ ਨੂੰ ਕੁਝ ਨਹੀਂ ਮਿਲਦਾ, ਕੋਈ ਕੁਝ ਨਹੀਂ ਲੈ ਸਕਦਾ।  

ਜੇ ਸਤਿਗੁਰੂ ਦੀ ਇਕ ਸਿੱਖਿਆ ਸੁਣ ਲਈ ਜਾਏ, ਤਾਂ ਮਨੁੱਖ ਦੀ ਬੁੱਧ ਦੇ ਅੰਦਰ ਰਤਨ, ਜਵਾਹਰ ਤੇ ਮੌਤੀ (ਉਪਜ ਪੈਂਦੇ ਹਨ, ਭਾਵ, ਪਰਮਾਤਮਾ ਦੇ ਗੁਣ ਪੈਦਾ ਹੋ ਜਾਂਦੇ ਹਨ) । 

ਤੀਰਥ ਤੇ ਇਸ਼ਨਾਨ ਭੀ ਪ੍ਰਭੂ ਦੀ ਪ੍ਰਸੰਨਤਾ ਦੇ ਪਿਆਰ ਦੀ ਪ੍ਰਾਪਤੀ ਦਾ ਵਸੀਲਾ ਨਹੀਂ ਹੈ। ਜਿਸ ਉੱਤੇ ਮਿਹਰ ਹੋਵੇ ਉਹ ਗੁਰੂ ਦੇ ਰਾਹ ਤੇ ਤੁਰ ਕੇ ਪ੍ਰਭੂ ਦੀ ਯਾਦ ਵਿਚ ਜੁੜੇ। ਬੱਸ! ਉਸੇ ਮਨੁੱਖ ਦੀ ਮਤ ਵਿਚ ਹੁਲਾਰਾ ਆਉਂਦਾ ਹੈ।6। 



ਜੇ ਜੁਗ ਚਾਰੇ ਆਰਜਾ ਹੋਰ ਦਸੂਣੀ ਹੋਇ ॥ ਨਵਾ ਖੰਡਾ ਵਿਚਿ ਜਾਣੀਐ ਨਾਲਿ ਚਲੈ ਸਭੁ ਕੋਇ ॥

ਚੰਗਾ ਨਾਉ ਰਖਾਇ ਕੈ ਜਸੁ ਕੀਰਤਿ ਜਗਿ ਲੇਇ ॥ ਜੇ ਤਿਸੁ ਨਦਰਿ ਨ ਆਵਈ ਤ ਵਾਤ ਨ ਪੁਛੈ ਕੇ ॥ ਕੀਟਾ ਅੰਦਰਿ ਕੀਟੁ ਕਰਿ ਦੋਸੀ ਦੋਸੁ ਧਰੇ ॥

ਨਾਨਕ ਨਿਰਗੁਣਿ ਗੁਣੁ ਕਰੇ ਗੁਣਵੰਤਿਆ ਗੁਣੁ ਦੇ ॥ ਤੇਹਾ ਕੋਇ ਨ ਸੁਝਈ ਜਿ ਤਿਸੁ ਗੁਣੁ ਕੋਇ ਕਰੇ ॥੭॥     

                     ਅਰਥ  

ਜੇ ਕਿਸੇ ਮਨੁੱਖ ਦੀ ਉਮਰ ਚਾਰ ਜੁਗਾਂ ਜਿਤਨੀ ਹੋ ਜਾਏ, (ਨਿਰੀ ਇਤਨੀ ਹੀ ਨਹੀਂ, ਸਗੋਂ ਜੇ) ਇਸ ਤੋਂ ਭੀ ਦਸ ਗੁਣੀ ਹੋਰ (ਉਮਰ) ਹੋ ਜਾਏ, ਜੇ ਉਹ ਸਾਰੇ ਸੰਸਾਰ ਵਿਚ ਭੀ ਪਰਗਟ ਹੋ ਜਾਏ ਅਤੇ ਹਰੇਕ ਮਨੁੱਖ ਉਸ ਦੇ ਪਿੱਛੇ ਲੱਗ ਕੇ ਤੁਰੇ। 

ਜੇ ਉਹ ਚੰਗੀ ਨਾਮਵਰੀ ਖੱਟ ਕੇ ਸਾਰੇ ਸੰਸਾਰ ਵਿਚ ਸ਼ੋਭਾ ਭੀ ਪ੍ਰਾਪਤ ਕਰ ਲਏ, ਜੇਕਰ ਅਕਾਲ ਪੁਰਖ ਦੀ ਮਿਹਰ ਦੀ ਨਜ਼ਰ ਵਿਚ ਨਹੀਂ ਆ ਸਕਦਾ, ਤਾਂ ਉਹ ਉਸ ਬੰਦੇ ਵਰਗਾ ਹੈ ਜਿਸ ਦੀ ਕੋਈ ਖ਼ਬਰ ਭੀ ਨਹੀਂ ਪੁੱਛਦਾ (ਭਾਵ, ਇਤਨੀ ਮਾਣ ਵਡਿਆਈ ਵਾਲਾ ਹੁੰਦਿਆਂ ਭੀ ਅਸਲ ਵਿਚ ਨਿਆਸਰਾ ਹੀ ਹੈ) । (ਸਗੋਂ ਅਜਿਹਾ ਮਨੁੱਖ ਅਕਾਲ ਪੁਰਖ ਦੇ ਸਾਹਮਣੇ) ਇਕ ਮਮੂਲੀ ਜਿਹਾ ਕੀੜਾ ਹੈ ("ਖਸਮੈ ਨਦਰੀ ਕੀੜਾ ਆਵੈ"। ਆਸਾ ਮ: 1) ਅਕਾਲ ਪੁਰਖ ਉਸ ਨੂੰ ਦੋਸੀ ਥਾਪ ਕੇ (ਉਸ ਉੱਤੇ ਨਾਮ ਨੂੰ ਭੁੱਲਣ ਦਾ) ਦੋਸ਼ ਲਾਉਂਦਾ ਹੈ।

ਹੇ ਨਾਨਕ! ਉਹ ਅਕਾਲ ਪੁਰਖ ਗੁਣ-ਹੀਨ ਮਨੁੱਖ ਵਿੱਚ ਗੁਣ ਪੈਦਾ ਕਰ ਦੇਂਦਾ ਹੈ ਤੇ ਗੁਣੀ ਮਨੁੱਖਾਂ ਨੂੰ ਭੀ ਗੁਣ ਉਹੀ ਬਖ਼ਸ਼ਦਾ ਹੈ। ਇਹੋ ਜਿਹਾ ਕੋਈ ਹੋਰ ਨਹੀਂ ਦਿੱਸਦਾ, ਜੋ ਨਿਰਗੁਣ ਜੀਵ ਨੂੰ ਕੋਈ ਗੁਣ ਦੇ ਸਕਦਾ ਹੋਵੇ। (ਪ੍ਰਭੂ ਦੀ ਮਿਹਰ ਦੀ ਨਜ਼ਰ ਹੀ ਉਸ ਨੂੰ ਉੱਚਾ ਕਰ ਸਕਦੀ ਹੈ, ਲੰਮੀ ਉਮਰ ਤੇ ਜਗਤ ਦੀ ਸ਼ੋਭਾ ਸਹਾਇਤਾ ਨਹੀਂ ਕਰਦੀ) ।7। 

ਜੇ ਤੁਸੀਂ ਪੋਸਟ ਪਸੰਦ ਕਰਦੇ ਹੋ, ਤਾਂ ਸ਼ੇਅਰ ਕਰੋ ਅਤੇ ਫਾਲੋ ਕਰੋ ਕਮੈਂਟ ਕਰੋ

          ਤੁਹਾਡਾ ਧੰਨਵਾਦ

-------------------------------------------------------------------------------------------

                         ||  ੴ सतिगुर प्रसादि ||


तीरथि नावा जे तिसु भावा विणु भाणे कि नाइ करी ॥ जेती सिरठि उपाई वेखा विणु करमा कि मिलै लई ॥

मति विचि रतन जवाहर माणिक जे इक गुर की सिख सुणी ॥

गुरा इक देहि बुझाई ॥ सभना जीआ का इकु दाता सो मै विसरि न जाई ॥६॥ 

              अर्थ

 मैं तीर्तों पे जा के तब स्नान करूँ जो ऐसा करके उस प्रमात्मा को खुश कर सकूँ। पर, अगर इस तरह प्रमात्मा खुश नहीं होता तो मैं (तीर्तों पे) स्नान कर के क्या पा लूगाँ। ईश्वर की पैदा की हुई जितनी भी दुनिया मैं देखता हूँ (इसमें) प्रमात्मा की कृपा के बिना किसी को कुछ नहीं मिलता, कोई कुछ नहीं ले सकता। 

    यदि सत्गुरू की एक शिक्षा सुन ली जाए, तो मनुष्य की बुद्धि के अंदर रतन, जवाहर और मोती (उपज पड़ते हैं, अर्थात, प्रमात्मा के गुण पैदा हो जाते हैं)।

 (इसलिए) हे सत्गुरू! (मेरी तेरे आगे ये प्रार्थना है, अरदास है कि) मुझे एक ये समझ दे, जिससे मुझे वह अकाल पुरख ईश्वर ना विसर जाए, जो सभी जीवों को दातें देने वाला है।6।


 

जे जुग चारे आरजा होर दसूणी होइ ॥ नवा खंडा विचि जाणीऐ नालि चलै सभु कोइ ॥

चंगा नाउ रखाइ कै जसु कीरति जगि लेइ ॥ जे तिसु नदरि न आवई त वात न पुछै के ॥
कीटा अंदरि कीटु करि दोसी दोसु धरे ॥
 

नानक निरगुणि गुणु करे गुणवंतिआ गुणु दे ॥ तेहा कोइ न सुझई जि तिसु गुणु कोइ करे ॥७॥ 

              अर्थ 

अगर किसी मनुष्य की उम्र चार युगों जितनी हो जाए, (सिर्फ इतनी ही नहीं, बल्कि) उससे भी दस गूनी और (उम्र) हो जाए, अगर वो सारे संसार में प्रगट हो जाए और हरेक मनुष्य पीछे हो ले।

अगर कोई खूब नाम कमा के सारे संसार में शोभा प्राप्त कर ले, पर लेकिन अकाल पुरख की मेहर की नजर में नहीं आ सका, तो वह ऐसा है जिसकी कोई बात भी नहीं पूछता। (अर्थात, इतना मान सत्कार होते हुए भी वह बेआसरा ही है)। (बल्कि ऐसा मनुष्य अकाल-पुरख के सामने) एक मामूली सा कीड़ा है। (“खसमै नदरी कीड़ा आवै।” आसा महला१) अकाल पुरख उासे दोषी करार दे के (उस पे नाम को भूलने का) दोष लगाता है।

हे नानक! वह अकाल-पुरख गुणहीन मनुष्य में गुण पैदा कर देता है और गुणी जीवों को भी गुण वही बख्शता है। ऐसा कोई और नहीं दिखता जो निर्गुण जीवों को कोई गुण दे सकता हो। (प्रभु की मेहर की नजर ही उसको ऊँचा कर सकती है, लम्बी उम्र तथा जगत की शोभा सहायता नहीं करती)।7।

यह पोस्ट अच्छा लगे तो शेयर और फॉलो जरूर करें

धन्यवाद

------------------------------------------------------------------------------

         ||  ik-oaNkaar satgur parsaad. ||


 


tirath naavaa jay tis bhaavaa vin bhaanay ke naa-ay karee.jaytee sirath upaa-ee vaykhaa vin karmaa ke milai la-ee.

mat vich ratan javaahar maanik jay ik gur kee sikh sunee. 

guraa ik dayhi bujhaa-ee.sabhnaa jee-aa kaa ik daataa so mai visar na jaa-ee. ||6||

                     Meaning 


  If I am pleasing to Him, then that is my pilgrimage and cleansing bath. Without pleasing Him, what good are ritual cleansings?I gaze upon all the created beings: without the karma of good actions, what are they given to receive?

Within the mind are gems, jewels and rubies, if you listen to the Guru's Teachings, even once.

The Guru has given me this one understanding: there is only the One, the Giver of all souls. May I never forget Him! ||6||


 


jay jug chaaray aarjaa hor dasoonee ho-ay.navaa khanda vich jaanee-ai naal chalai sabh ko-ay.

changa naa-o rakhaa-ay kai jas keerat jag lay-ay.jay tis nadar na aavee ta vaat na puchhai kay.keetaa andar keet kar dosee dos Dharay.

 naanak nirgun gun karay gunvanti-aa gun day.tayhaa ko-ay na sujh-ee je tis gun ko-ay karay. ||7||

                   Meaning 

  Even if you could live throughout the four ages, or even ten times more, and even if you were known throughout the nine continents and followed by all,

with a good name and reputation, with praise and fame throughout the world- still, if the Lord does not bless you with His Glance of Grace, then who cares? What is the use? Among worms, you would be considered a lowly worm, and even contemptible sinners would hold you in contempt.

O Nanak, God blesses the unworthy with virtue, and bestows virtue on the virtuous. No one can even imagine anyone who can bestow virtue upon Him. ||7||

If you like this post today, then do share and follow

 Thank you