|| ੴ ਸਤਿਗੁਰ ਪ੍ਰਸਾਦਿ  ||


ਸੁਣਿਐ ਸਿਧ ਪੀਰ ਸੁਰਿ ਨਾਥ ॥ ਸੁਣਿਐ ਧਰਤਿ ਧਵਲ ਆਕਾਸ ॥ ਸੁਣਿਐ ਦੀਪ ਲੋਅ ਪਾਤਾਲ ॥ ਸੁਣਿਐ ਪੋਹਿ ਨ ਸਕੈ ਕਾਲੁ ॥ ਨਾਨਕ ਭਗਤਾ ਸਦਾ ਵਿਗਾਸੁ ॥ ਸੁਣਿਐ ਦੂਖ ਪਾਪ ਕਾ ਨਾਸੁ ॥੮॥

                                    ਅਰਥ 

ਹੇ ਨਾਨਕ! (ਅਕਾਲ ਪੁਰਖ ਦੇ ਨਾਮ ਵਿਚ ਸੁਰਤਿ ਜੋੜਨ ਵਾਲੇ) ਭਗਤ ਜਨਾਂ ਦੇ ਹਿਰਦੇ ਵਿਚ ਸਦਾ ਖਿੜਾਉ ਬਣਿਆ ਰਹਿੰਦਾ ਹੈ, (ਕਿੳਂਕਿ) ਉਸ ਦੀ ਸਿਫ਼ਤਿ-ਸਾਲਾਹ ਸੁਣਨ ਕਰ ਕੇ (ਮਨੁੱਖ ਦੇ) ਦੁੱਖਾਂ ਤੇ ਪਾਪਾਂ ਦਾ ਨਾਸ ਹੋ ਜਾਂਦਾ ਹੈ। ਇਹ ਨਾਮ ਹਿਰਦੇ ਵਿਚ ਟਿਕਣ ਦੀ ਹੀ ਬਰਕਤਿ ਹੈ ਕਿ (ਸਾਦਾਰਨ ਮਨੁੱਖ) ਸਿੱਧਾਂ, ਪੀਰਾਂ, ਦੇਵਤਿਆਂ ਤੇ ਨਾਥਾਂ ਦੀ ਪਦਵੀ ਪਾ ਲੈਂਦੇ ਹਨ ਤੇ ਉਹਨਾਂ ਨੂੰ ਇਹ ਸੋਝੀ ਹੋ ਜਾਂਦੀ ਹੈ ਕਿ ਧਰਤੀ ਆਕਾਸ਼ ਦਾ ਆਸਰਾ ਉਹ ਪ੍ਰਭੂ ਹੈ, ਜੋ ਸਾਰੇ ਦੀਪਾਂ, ਲੋਕਾਂ, ਪਾਤਾਲਾਂ ਵਿਚ ਵਿਆਪਕ ਹੈ।8।  

ਸੁਣਿਐ ਈਸਰੁ ਬਰਮਾ ਇੰਦੁ ॥ ਸੁਣਿਐ ਮੁਖਿ ਸਾਲਾਹਣ ਮੰਦੁ ॥ ਸੁਣਿਐ ਜੋਗ ਜੁਗਤਿ ਤਨਿ ਭੇਦ ॥ ਸੁਣਿਐ ਸਾਸਤ ਸਿਮ੍ਰਿਤਿ ਵੇਦ ॥ ਨਾਨਕ ਭਗਤਾ ਸਦਾ ਵਿਗਾਸੁ ॥ ਸੁਣਿਐ ਦੂਖ ਪਾਪ ਕਾ ਨਾਸੁ ॥੯॥ 

                                  ਅਰਥ 

ਹੇ ਨਾਨਕ! (ਨਾਮ ਨਾਲ ਪ੍ਰੀਤ ਕਰਨ ਵਾਲੇ) ਭਗਤ ਜਨਾਂ ਦੇ ਹਿਰਦੇ ਵਿਚ ਸਦਾ ਖਿੜਾਉ ਬਣਿਆ ਰਹਿੰਦਾ ਹੈ; (ਕਿਉਂਕਿ) ਰੱਬ ਦੀ ਸਿਫ਼ਤਿ ਸਾਲਾਹ ਸੁਣਨ ਕਰਕੇ (ਮਨੁੱਖ ਦੇ) ਦੁਖਾਂ ਤੇ ਪਾਪਾਂ ਦਾ ਨਾਸ਼ ਹੋ ਜਾਂਦਾ ਹੈ। ਅਕਾਲ ਪੁਰਖ ਦੇ ਨਾਮ ਵਿਚ ਸੁਰਤ ਜੋੜਨ ਦਾ ਸਦਕਾ ਸਾਧਾਰਨ ਮਨੁੱਖ ਸ਼ਿਵ, ਬ੍ਰਹਮਾ ਤੇ ਇੰਦਰ ਦੀ ਪਦਵੀ 'ਤੇ ਅੱਪੜ ਜਾਂਦਾ ਹੈ, ਮੰਦਾ ਮਨੁੱਖ ਭੀ ਮੂੰਹੋਂ ਰੱਬ ਦੀਆਂ ਸਿਫ਼ਤਾਂ ਕਰਨ ਲੱਗ ਪੈਂਦਾ ਹੈ, (ਸਾਧਾਰਨ ਬੁੱਧ ਵਾਲੇ ਨੂੰ ਭੀ) ਸਰੀਰ ਵਿਚ ਦੀਆਂ ਗੁੱਝੀਆਂ ਗੱਲਾਂ, (ਭਾਵ, ਅੱਖਾਂ, ਕੰਨ, ਜੀਭ ਆਦਿਕ ਇੰਦਰੀਆਂ ਦੇ ਚਾਲਿਆਂ ਤੇ ਵਿਕਾਰ ਆਦਿਕਾਂ ਵੱਲ ਦੌੜ = ਭੱਜ) ਦੇ ਭੇਦ ਦਾ ਪਤਾ ਲੱਗ ਜਾਂਦਾ ਹੈ, ਪ੍ਰਭੂ = ਮੇਲ ਦੀ ਜੁਗਤੀ ਦੀ ਸਮਝ ਪੈ ਜਾਂਦੀ ਹੈ, ਸ਼ਾਸਤ੍ਰਾਂ ਸਿਮ੍ਰਿਤੀਆਂ ਤੇ ਵੇਦਾਂ ਦੀ ਸਮਝ ਪੈ ਜਾਂਦੀ ਹੈ (ਭਾਵ, ਧਾਰਮਿਕ ਪੁਸਤਕਾਂ ਦਾ ਅਸਲ ਉੱਚਾ ਨਿਸ਼ਾਨਾ ਤਦੋਂ ਸਮਝ ਪੈਂਦਾ ਹੈ ਜਦੋਂ ਅਸੀਂ ਨਾਮ ਵਿਚ ਸੁਰਤ ਜੋੜਦੇ ਹਾਂ, ਨਹੀਂ ਤਾਂ ਨਿਰੇ ਲਫ਼ਜ਼ਾਂ ਨੂੰ ਹੀ ਪੜ੍ਹ ਛਡਦੇ ਹਾਂ, ਉਸ ਅਸਲੀ ਜਜ਼ਬੇ ਵਿਚ ਨਹੀਂ ਪਹੁੰਚਦੇ ਜਿਸ ਜਜ਼ਬੇ ਵਿਚ ਅਪੜ ਕੇ ਉਹ ਧਾਰਮਿਕ ਪੁਸਤਕਾਂ ਉਚਾਰੀਆਂ ਹੁੰਦੀਆਂ ਹਨ) ।9।  


ਸੁਣਿਐ ਸਤੁ ਸੰਤੋਖੁ ਗਿਆਨੁ ॥ ਸੁਣਿਐ ਅਠਸਠਿ ਕਾ ਇਸਨਾਨੁ ॥ ਸੁਣਿਐ ਪੜਿ ਪੜਿ ਪਾਵਹਿ ਮਾਨੁ ॥ ਸੁਣਿਐ ਲਾਗੈ ਸਹਜਿ ਧਿਆਨੁ ॥ ਨਾਨਕ ਭਗਤਾ ਸਦਾ ਵਿਗਾਸੁ ॥ ਸੁਣਿਐ ਦੂਖ ਪਾਪ ਕਾ ਨਾਸੁ ॥੧੦॥ 

                          ਅਰਥ

ਹੇ ਨਾਨਕ! (ਅਕਾਲ ਪੁਰਖ ਦੇ ਨਾਮ ਵਿਚ ਸੁਰਤ ਜੋੜਨ ਵਾਲੇ) ਭਗਤ ਜਨਾਂ ਦੇ ਹਿਰਦੇ ਵਿਚ ਸਦਾ ਖਿੜਾਉ ਬਣਿਆ ਰਹਿੰਦਾ ਹੈ, (ਕਿਂਉਕਿ) ਅਕਾਲ ਪੁਰਖ ਦੀ ਸਿਫ਼ਤਿ-ਸਾਲਾਹ ਸੁਣਨ ਨਾਲ (ਮਨੁੱਖ ਦੇ) ਦੱਖਾਂ ਤੇ ਪਾਪਾਂ ਦਾ ਨਾਸ ਹੋ ਜਾਂਦਾ ਹੈ। ਰੱਬ ਦੇ ਨਾਮ ਵਿਚ ਜੁੜਨ ਨਾਲ (ਹਿਰਦੇ ਵਿਚ) ਦਾਨ (ਦੇਣ ਦਾ ਸੁਭਾਉ) , ਸੰਤੋਖ ਤੇ ਪ੍ਰਕਾਸ਼ ਪਰਗਟ ਹੋ ਜਾਂਦਾ ਹੈ, ਮਾਨੋ, ਅਠਾਹਠ ਤੀਰਥਾਂ ਦਾ ਇਸ਼ਨਾਨ (ਹੀ) ਹੋ ਜਾਂਦਾ ਹੈ (ਭਾਵ, ਅਠਾਰਠ ਤੀਰਥਾਂ ਦੇ ਇਸ਼ਨਾਨ ਨਾਮ ਜਪਣ ਦੇ ਵਿਚ ਹੀ ਆ ਜਾਂਦੇ ਹਨ) । ਜੋ ਸਤਕਾਰ (ਮਨੁੱਖ ਵਿੱਦਿਆ) ਪੜ੍ਹ ਕੇ ਪਾਂਦੇ ਹਨ ਉਹ ਭਗਤ ਜਨਾਂ ਨੂੰ ਅਕਾਲ ਪੁਰਖ ਦੇ ਨਾਮ ਵਿਚ ਜੁੜ ਕੇ ਹੀ ਮਿਲ ਜਾਂਦਾ ਹੈ। ਨਾਮ ਸੁਣਨ ਦਾ ਸਦਕਾ ਅਡੋਲਤਾ ਵਿਚ ਚਿੱਤ ਦੀ ਬ੍ਰਿਤੀ ਟਿਕ ਜਾਂਦੀ ਹੈ।10।  

ਸੁਣਿਐ ਸਰਾ ਗੁਣਾ ਕੇ ਗਾਹ ॥ ਸੁਣਿਐ ਸੇਖ ਪੀਰ ਪਾਤਿਸਾਹ ॥ ਸੁਣਿਐ ਅੰਧੇ ਪਾਵਹਿ ਰਾਹੁ ॥ ਸੁਣਿਐ ਹਾਥ ਹੋਵੈ ਅਸਗਾਹੁ ॥ ਨਾਨਕ ਭਗਤਾ ਸਦਾ ਵਿਗਾਸੁ ॥ ਸੁਣਿਐ ਦੂਖ ਪਾਪ ਕਾ ਨਾਸੁ ॥੧੧॥ 

                          ਅਰਥ

ਹੇ ਨਾਨਕ! (ਅਕਾਲ ਪੁਰਖ ਦੇ ਨਾਮ ਵਿਚ ਸੁਰਤਿ ਜੋੜਨ ਵਾਲੇ) ਭਗਤ ਜਨਾਂ ਦੇ ਹਿਰਦੇ ਵਿਚ ਸਦਾ ਖਿੜਾਉ ਬਣਿਆ ਰਹਿੰਦਾ ਹੈ, (ਕਿਉਂਕਿ) ਅਕਾਲ ਪੁਰਖ ਦਾ ਨਾਮ ਸੁਣਨ ਨਾਲ (ਮਨੁੱਖ ਦੇ) ਦੁੱਖਾਂ ਤੇ ਪਾਪਾਂ ਦਾ ਨਾਸ ਹੋ ਜਾਂਦਾ ਹੈ। ਅਕਾਲ ਪੁਰਖ ਦੇ ਨਾਮ ਵਿਚ ਸੁਰਤਿ ਜੋੜਨ ਨਾਲ (ਸਾਧਾਰਨ ਮਨੁੱਖ) ਬੇਅੰਤ ਗੁਣਾਂ ਦੀ ਸੂਝ ਵਾਲੇ ਹੋ ਜਾਂਦੇ ਹਨ, ਸ਼ੇਖ ਪੀਰ ਤੇ ਪਾਤਿਸ਼ਾਹਾਂ ਦੀ ਪਦਵੀ ਪਾ ਲੈਂਦੇ ਹਨ। ਇਹ ਨਾਮ ਸੁਣਨ ਦੀ ਹੀ ਬਰਕਤਿ ਹੈ ਕਿ ਅੰਨ੍ਹੇ ਗਿਆਨ-ਹੀਣ ਮਨੁੱਖ ਭੀ (ਅਕਾਲ ਪੁਰਖ ਨੂੰ ਮਿਲਣ ਦਾ) ਰਾਹ ਲੱਭ ਲੈਂਦੇ ਹਨ। ਅਕਾਲ ਪੁਰਖ ਦੇ ਨਾਮ ਵਿਚ ਜੁੜਨ ਦਾ ਸਦਕਾ ਇਸ ਡੂੰਘੇ ਸੰਸਾਰ-ਸਮੁੰਦਰ ਦੀ ਅਸਲੀਅਤ ਸਮਝ ਵਿਚ ਆ ਜਾਂਦੀ ਹੈ।11। 

ਜੇ ਤੁਸੀਂ ਪੋਸਟ ਪਸੰਦ ਕਰਦੇ ਹੋ, ਤਾਂ ਸ਼ੇਅਰ ਕਰੋ ਅਤੇ ਫਾਲੋ ਕਰੋ ਕਮੈਂਟ ਕਰੋ

          ਤੁਹਾਡਾ ਧੰਨਵਾਦ

---------------------------------------------------------------------------------------------

                     ||  ੴ सतिगुर प्रसादि ||


सुणिऐ सिध पीर सुरि नाथ ॥ सुणिऐ धरति धवल आकास ॥
सुणिऐ दीप लोअ पाताल ॥ सुणिऐ पोहि न सकै कालु ॥
नानक भगता सदा विगासु ॥ सुणिऐ दूख पाप का नासु ॥८॥
 

              अर्थ 

हे नानक! (अकाल-पुरख के नाम में ध्यान जोड़ने वाले) भक्तजनों के हृदय में सदा ही आनन्द बना रहता है, (क्योंकि) उसकी महिमा सुनने से (मनुष्य के) दुखों व पापों का नाश हो जाता है। ये नाम हृदय में टिकने का ही नतीजा है कि (साधारण मनुष्य भी) सिद्धों,पीरों, देवताओं व नाथों वाली पदवी प्राप्त कर लेते हैं और उन्हें ये समझ आ जाती है कि धरती-आकाश का आसरा वह प्रभु ही है, जो सारे द्वीपों, लोकों, पातालों में व्यापक है।8। 

 

सुणिऐ ईसरु बरमा इंदु ॥ सुणिऐ मुखि सालाहण मंदु ॥
सुणिऐ जोग जुगति तनि भेद ॥ सुणिऐ सासत सिम्रिति वेद ॥
नानक भगता सदा विगासु ॥ सुणिऐ दूख पाप का नासु ॥९॥
 

            अर्थ 

हे नानक! (नाम के साथ प्रीत करने वाले) भक्त जनों के हृदय में सदैव प्रसन्नता बनी रहती है; (क्योंकि) ईश्वर की महिमा स्तुति सुन के (मनुष्य) के दुखों और पापों का नाश हो जाता है। अकाल पुरख के नाम के साथ ध्यान जोड़ने के सदका साधारण मनुष्य शिव,ब्रह्मा और इन्द्र की पदवी को प्राप्त कर लेता है, बुरा आदमी भी मुँह से ईश्वर की स्तुति करने लगता है, (साधारण बुद्धि वाले को भी) शरीर के भीतर की गहन सच्चाईयां, (भाव, आँख, कान, नाक, जीभ आदि इन्द्रियों के क्रिया कलापों व विकारों आदि की और की दौड़ भाग) के भेद का पता चल जाता है। प्रभु मेल की युक्ति की समझ पड़ जाती है, शास्त्रों स्मृतियों व वेदों की समझ पड़ जाती है। (भाव, धार्मिक पुस्तकों का असल ऊँचा निशाना तभी समझ आता है जब हम नाम में ध्यान जोड़ते हैं, नहीं तो निरे लफ्जों को ही पढ़ लेते हैं, उस असली जज़बे तक नहीं पहुँचते जिस अहिसास पे पहुँच के उन धार्मिक पुस्तकों का सृजन हुआ होता है)।9। 


सुणिऐ सतु संतोखु गिआनु ॥सुणिऐ अठसठि का इसनानु ॥
सुणिऐ पड़ि पड़ि पावहि मानु ॥सुणिऐ लागै सहजि धिआनु ॥
नानक भगता सदा विगासु ॥सुणिऐ दूख पाप का नासु ॥१०॥
 

               अर्थ

हे नानक! (अकाल पुरख के नाम में ध्यान जोड़ने वाले) भक्तजनों के हृदय में सदैव आनन्द बना रहता है। (क्योंकि) अकाल पुरख की महिमा सुनने से (मनुष्य के) दुखों व पापों का नाश हो जाता है। रब के नाम से जुड़ने से (हृदय में) दान (देने का स्वभाव) संतोष व प्रकाश प्रकट होता है, मानों अड़सठ तीर्तों का स्नान (ही) हो जाता है (अर्थात, अड़सठ तीर्तों का स्नान नाम जपने में ही आ जाते हैं)। जो आदर (मनुष्य विद्या) पढ़ के प्राप्त करते हैं वह भक्त जनों को अकाल-पुरख के नाम में जुड़ के ही मिल जाता है। नाम सुनने के सदका अडोलता में चित्त की तवज्जो टिक जाती है।10। 

 

सुणिऐ सरा गुणा के गाह ॥ सुणिऐ सेख पीर पातिसाह ॥
सुणिऐ अंधे पावहि राहु ॥ सुणिऐ हाथ होवै असगाहु ॥
नानक भगता सदा विगासु ॥ सुणिऐ दूख पाप का नासु ॥११॥

            अर्थ

हे नानक! (अकाल पुरख के नाम में ध्यान जोड़ने वाले) भक्तजनों के हृदय में सदा प्रसन्नता बनी रहती है, (क्योंकि) अकाल-पुरख का नाम सुनने से (मनुष्य के) दुखों व पापों का नाश हो जाता है। अकाल-पुरख के नाम में ध्यान जोड़ने से (साधरण मनुष्य) बेअंत गुणों की सूझ वाले हो जाते हैं, शेख, पीर व बादशाह की पदवी पा लेते हैं। ये नाम सुनने की ही बरकत है कि अंधे और ज्ञानहीन मनुष्य भी (अकाल-पुरख को मिलने का) रास्ता ढूँढ लेते हैं। अकाल-पुरख के नाम में जुड़नेके सदके इस संसार समुन्द्र की हकीकत की समझ आ जाती है।11।

यह पोस्ट अच्छा लगे तो शेयर और फॉलो जरूर करें

धन्यवाद

---------------------------------------------------------------------------------

   ||  ik-oaNkaar satgur parsaad. ||


 


suni-ai siDh peer sur naath.suni-ai Dharat Dhaval aakaas.

suni-ai deep lo-a paataal.suni-ai pohi na sakai kaal.

naanak bhagtaa sadaa vigaas. suni-ai dookh paap kaa naas. ||8||

                            Meaning  

  Listening-the Siddhas, the spiritual teachers, the heroic warriors, the yogic masters. Listening-the earth, its support and the Akaashic ethers.

Listening-the oceans, the lands of the world and the nether regions of the underworld. Listening-Death cannot even touch you.

O Nanak, the devotees are forever in bliss. Listening-pain and sin are erased. ||8||

 


suni-ai eesar barmaa ind.suni-ai mukh saalaahan mand.

 suni-ai jog jugat tan bhayd.suni-ai saasat simrit vayd.

naanak bhagtaa sadaa vigaas.suni-ai dookh paap kaa naas. ||9||

                           Meaning 

  Listening-Shiva, Brahma and Indra.Listening-even foul-mouthed people praise Him.

Listening-the technology of Yoga and the secrets of the body.Listening-the Shaastras, the Simritees and the Vedas.

O Nanak, the devotees are forever in bliss.Listening-pain and sin are erased. ||9||



suni-ai sat santokh gi-aan.suni-ai athsath kaa isnaan.

 suni-ai parh parh paavahi maan.suni-ai laagai sahj Dhi-aan.

naanak bhagtaa sadaa vigaas.suni-ai dookh paap kaa naas. ||10||

                               Meaning  

  Listening-truth, contentment and spiritual wisdom.Listening-take your cleansing bath at the sixty-eight places of pilgrimage.

Listening-reading and reciting, honor is obtained.Listening-intuitively grasp the essence of meditation.

O Nanak, the devotees are forever in bliss.Listening-pain and sin are erased. ||10||


suni-ai saraa gunaa kay gaah.suni-ai saykh peer paatisaah.

 suni-ai anDhay paavahi raahu.suni-ai haath hovai asgaahu.

naanak bhagtaa sadaa vigaas.suni-ai dookh paap kaa naas. ||11||

                           Meaning 

  Listening-dive deep into the ocean of virtue.Listening-the Shaykhs, religious scholars, spiritual teachers and emperors.

Listening-even the blind find the Path.Listening-the Unreachable comes within your grasp.

O Nanak, the devotees are forever in bliss.Listening-pain and sin are erased. ||11||

If you like this post today, then do share and follow

 Thank you