|| ੴ ਸਤਿਗੁਰ ਪ੍ਰਸਾਦਿ  ||  


                           ਰਾਗੁ ਗਉੜੀ ਪੂਰਬੀ ਮਹਲਾ ੪ 

 ਕਾਮਿ ਕਰੋਧਿ ਨਗਰੁ ਬਹੁ ਭਰਿਆ ਮਿਲਿ ਸਾਧੂ ਖੰਡਲ ਖੰਡਾ ਹੇ ॥ ਪੂਰਬਿ ਲਿਖਤ ਲਿਖੇ ਗੁਰੁ ਪਾਇਆ ਮਨਿ ਹਰਿ ਲਿਵ ਮੰਡਲ ਮੰਡਾ ਹੇ ॥੧॥ 

ਕਰਿ ਸਾਧੂ ਅੰਜੁਲੀ ਪੁਨੁ ਵਡਾ ਹੇ ॥ ਕਰਿ ਡੰਡਉਤ ਪੁਨੁ ਵਡਾ ਹੇ ॥੧॥ ਰਹਾਉ ॥ 

ਸਾਕਤ ਹਰਿ ਰਸ ਸਾਦੁ ਨ ਜਾਣਿਆ ਤਿਨ ਅੰਤਰਿ ਹਉਮੈ ਕੰਡਾ ਹੇ ॥ ਜਿਉ ਜਿਉ ਚਲਹਿ ਚੁਭੈ ਦੁਖੁ ਪਾਵਹਿ ਜਮਕਾਲੁ ਸਹਹਿ ਸਿਰਿ ਡੰਡਾ ਹੇ ॥੨॥

 ਹਰਿ ਜਨ ਹਰਿ ਹਰਿ ਨਾਮਿ ਸਮਾਣੇ ਦੁਖੁ ਜਨਮ ਮਰਣ ਭਵ ਖੰਡਾ ਹੇ ॥ ਅਬਿਨਾਸੀ ਪੁਰਖੁ ਪਾਇਆ ਪਰਮੇਸਰੁ ਬਹੁ ਸੋਭ ਖੰਡ ਬ੍ਰਹਮੰਡਾ ਹੇ ॥੩॥

 ਹਮ ਗਰੀਬ ਮਸਕੀਨ ਪ੍ਰਭ ਤੇਰੇ ਹਰਿ ਰਾਖੁ ਰਾਖੁ ਵਡ ਵਡਾ ਹੇ ॥ ਜਨ ਨਾਨਕ ਨਾਮੁ ਅਧਾਰੁ ਟੇਕ ਹੈ ਹਰਿ ਨਾਮੇ ਹੀ ਸੁਖੁ ਮੰਡਾ ਹੇ ॥੪॥੪॥   

                           ਅਰਥ

 (ਮਨੁੱਖ ਦਾ ਇਹ ਸਰੀਰ-) ਸ਼ਹਰ ਕਾਮ ਅਤੇ ਕ੍ਰੋਧ ਨਾਲ ਭਰਿਆ ਰਹਿੰਦਾ ਹੈ। ਗੁਰੂ ਨੂੰ ਮਿਲ ਕੇ ਹੀ (ਕਾਮ ਕ੍ਰੋਧ ਆਦਿਕ ਦੇ ਇਸ ਜੋੜ ਨੂੰ) ਤੋੜਿਆ ਜਾ ਸਕਦਾ ਹੈ। ਜਿਸ ਮਨੁੱਖ ਨੂੰ ਪੂਰਬਲੇ ਕੀਤੇ ਕਰਮਾਂ ਦੇ ਸੰਜੋਗਾਂ ਨਾਲ ਗੁਰੂ ਮਿਲ ਪੈਂਦਾ ਹੈ, ਉਸ ਦੇ ਮਨ ਵਿਚ ਪਰਮਾਤਮਾ ਨਾਲ ਲਿਵ ਲੱਗ ਜਾਂਦੀ ਹੈ (ਅਤੇ ਉਸ ਦੇ ਅੰਦਰੋਂ ਕਾਮਾਦਿਕਾਂ ਦਾ ਜੋੜ ਟੁੱਟ ਜਾਂਦਾ ਹੈ) ।1।

(ਹੇ ਭਾਈ!) ਗੁਰੂ ਅੱਗੇ ਹੱਥ ਜੋੜ, ਇਹ ਬਹੁਤ ਭਲਾ ਕੰਮ ਹੈ। ਗੁਰੂ ਅੱਗੇ ਢਹਿ ਪਉ, ਇਹ ਬੜਾ ਨੇਕ ਕੰਮ ਹੈ।1। ਰਹਾਉ।

ਜੇਹੜੇ ਮਨੁੱਖ ਪਰਮਾਤਮਾ ਨਾਲੋਂ ਟੁੱਟੇ ਹੋਏ ਹਨ, ਉਹ ਉਸ ਦੇ ਨਾਮ ਦੇ ਰਸ ਦੇ ਸੁਆਦ ਨੂੰ ਸਮਝ ਨਹੀਂ ਸਕਦੇ। ਉਹਨਾਂ ਦੇ ਮਨ ਵਿਚ ਅਹੰਕਾਰ ਦਾ (ਮਾਨੋ) ਕੰਡਾ ਚੁੱਭਾ ਹੋਇਆ ਹੈ। ਜਿਉਂ ਜਿਉਂ ਉਹ ਤੁਰਦੇ ਹਨ (ਜਿਉਂ ਜਿਉਂ ਉਹ ਹਉਮੈ ਦੇ ਸੁਭਾਵ ਵਾਲੀ ਵਰਤੋਂ ਵਰਤਦੇ ਹਨ, ਹਉਮੈ ਦਾ ਉਹ ਕੰਡਾ ਉਹਨਾਂ ਨੂੰ) ਚੁੱਭਦਾ ਹੈ, ਉਹ ਦੁੱਖ ਪਾਂਦੇ ਹਨ, ਅਤੇ ਆਪਣੇ ਸਿਰ ਉੱਤੇ ਆਤਮਕ ਮੌਤ-ਰੂਪ ਡੰਡਾ ਸਹਾਰਦੇ ਹਨ (ਆਤਮਕ ਮੌਤ ਉਹਨਾਂ ਦੇ ਸਿਰ ਉਤੇ ਸਵਾਰ ਰਹਿੰਦੀ ਹੈ) ।2।

(ਦੂਜੇ ਪਾਸੇ) ਪਰਮਾਤਮਾ ਦੇ ਪਿਆਰੇ ਬੰਦੇ ਪਰਮਾਤਮਾ ਦੇ ਨਾਮ ਵਿਚ ਜੁੜੇ ਰਹਿੰਦੇ ਹਨ। ਉਹਨਾਂ ਦਾ ਸੰਸਾਰ ਦਾ ਜੰਮਣ ਮਰਨ ਦਾ ਦੁੱਖ ਕੱਟਿਆ ਜਾਂਦਾ ਹੈ। ਉਹਨਾਂ ਨੂੰ ਕਦੇ ਨਾਸ਼ ਨਾਹ ਹੋਣ ਵਾਲਾ ਸਰਬ-ਵਿਆਪਕ ਪਰਮੇਸਰ ਮਿਲ ਪੈਂਦਾ ਹੈ। ਉਹਨਾਂ ਦੀ ਸੋਭਾ ਸਾਰੇ ਖੰਡਾਂ ਬ੍ਰਹਮੰਡਾਂ ਵਿਚ ਹੋ ਜਾਂਦੀ ਹੈ।3।

ਹੇ ਪ੍ਰਭੂ! ਅਸੀਂ ਜੀਵ ਤੇਰੇ ਦਰ ਦੇ ਗਰੀਬ ਮੰਗਦੇ ਹਾਂ। ਤੂੰ ਸਭ ਤੋਂ ਵੱਡਾ ਸਹਾਈ ਹੈਂ। ਸਾਨੂੰ (ਇਹਨਾਂ ਕਾਮਾਦਿਕਾਂ ਤੋਂ) ਬਚਾ ਲੈ। ਹੇ ਪ੍ਰਭੂ! ਤੇਰੇ ਦਾਸ ਨਾਨਕ ਨੂੰ ਤੇਰਾ ਨਾਮ ਹੀ ਆਸਰਾ ਹੈ, ਤੇਰਾ ਨਾਮ ਹੀ ਸਹਾਰਾ ਹੈ। ਤੇਰੇ ਨਾਮ ਵਿਚ ਜੁੜਿਆਂ ਹੀ ਸੁਖ ਮਿਲਦਾ ਹੈ।4। 4।  

ਜੇ ਤੁਸੀਂ ਪੋਸਟ ਪਸੰਦ ਕਰਦੇ ਹੋ, ਤਾਂ ਸ਼ੇਅਰ ਕਰੋ ਅਤੇ ਫਾਲੋ ਕਰੋ ਕਮੈਂਟ ਕਰੋ

        ਤੁਹਾਡਾ ਧੰਨਵਾਦ

-------------------------------------------------------------------------------------------

                           ||  ੴ सतिगुर प्रसादि ||


                           रागु गउड़ी पूरबी महला ४ 

कामि करोधि नगरु बहु भरिआ मिलि साधू खंडल खंडा हे ॥ पूरबि लिखत लिखे गुरु पाइआ मनि हरि लिव मंडल मंडा हे ॥१॥ 

करि साधू अंजुली पुनु वडा हे ॥ करि डंडउत पुनु वडा हे ॥१॥ रहाउ॥

साकत हरि रस सादु न जाणिआ तिन अंतरि हउमै कंडा हे ॥ जिउ जिउ चलहि चुभै दुखु पावहि जमकालु सहहि सिरि डंडा हे ॥२॥

हरि जन हरि हरि नामि समाणे दुखु जनम मरण भव खंडा हे ॥ अबिनासी पुरखु पाइआ परमेसरु बहु सोभ खंड ब्रहमंडा हे ॥३॥

हम गरीब मसकीन प्रभ तेरे हरि राखु राखु वड वडा हे ॥ जन नानक नामु अधारु टेक है हरि नामे ही सुखु मंडा हे ॥४॥४॥    

                                   अर्थ

  (मनुष्य का यह शरीर रूपी) शहर काम और क्रोध से भरा रहता है। गुरु को मिल के ही (काम-क्रोध आदि के इस मेल को) तोड़ जा सकता है। जिस मनुष्य को पूर्बले कर्मों के संजोगों से गुरु मिल जाता है, उसके मन में परमात्मा के साथ लगन लग जाती है (और उसके अंदर से कामादिक विकारों का जोड़ टूट जाता है)।1।

(हे भाई!) गुरु के आगे हाथ जोड़, यह बहुत भला काम है। गुरु के आगे नत्मस्तक हो जाओ, ये बड़ा नेक काम है।1। रहाउ।

जो मनुष्य प्रमात्मा से टूटे हुए हैं, वे उसके नाम के रस के स्वाद को नहीं समझ सकते। उनके मन में अहंकार का (मानों) काँटा चुभा हुआ है। ज्यों ज्यों वे चलते हैं (ज्यों ज्यों वे अहम् के स्वभाव में जीते हैं, अहंकार का काँटा उनको) चुभता है, वे दुख पाते हैं, और अपने सिर पर उन्हें आत्मिक मौत रूपी डंडा बर्दाश्त करना पड़ता है। (भाव, आत्मिक मौत उनके सिर पे सवार रहती है)।2।

(दूसरी तरफ) परमात्मा के प्यारे बंदेपरमात्मा के नाम में जुड़े रहते हैं। उनके संसार के जनम-तरण का दुख काटा जाता है। उन्हें कभी नाश ना होने वाला परमेश्वर मिल जाता है। उनकी शोभा सारे खंड-ब्रहिमंडों में हो जाती है।3।

हे प्रभु! हम जीव तेरे दर के गरीब भिखारी हैं। तू सबसे बड़ा मददगार है। हमें (इन कामादिक विकारों से) बचा ले। हे प्रभु तेरे दास नानक को तेरा ही आसरा है, तेरा नाम ही सहारा है। तेरे नाम में जुड़ने से ही सुख मिलता है।4।4।     

 यह पोस्ट अच्छा लगे तो शेयर और फॉलो जरूर करें

      धन्यवाद

----------------------------------------------------------------------------

                  ||  ik-oaNkaar satgur parsaad ||

  

                  Raag ga-orhee poorbee mehlaa 4

kaam karoDh nagar baho bhari-aa mil saaDhoo khandal khanda hay. poorab likhat likhay gur paa-i-aa man har liv mandal mandaa hay. ||1||

kar saaDhoo anjulee pun vadaa hay. kar dand-ut pun vadaa hay. ||1|| rahaa-o.

saakat har ras saad na jaani-aa tin antar ha-umai kandaa hay.  ji-o ji-o chaleh chubhai dukh paavahi jamkaal saheh sir dandaa hay. ||2||

 har jan har har naam samaanay dukh janam maran bhav khanda hay. abhinaasee purakh paa-i-aa parmaysar baho sobh khand barahmandaa hay. ||3||

ham gareeb maskeen parabh tayray har raakh raakh vad vadaa hay. jan naanak naam aDhaar tayk hai har naamay hee sukh mandaa hay. ||4||4||

                                                                Meaning   

  The body-village is filled to overflowing with anger and sexual desire; these were broken into bits when I met with the Holy Saint. By pre-ordained destiny, I have met with the Guru. I have entered into the realm of the Lord's Love. ||1||

Greet the Holy Saint with your palms pressed together; this is an act of great merit. Bow down before Him; this is a virtuous action indeed. ||1||Pause||

The wicked shaaktas, the faithless cynics, do not know the Taste of the Lord's Sublime Essence. The thorn of egotism is embedded deep within them. The more they walk away, the deeper it pierces them, and the more they suffer in pain, until finally, the Messenger of Death smashes his club against their heads. ||2||

The humble servants of the Lord are absorbed in the Name of the Lord, Har, Har. The pain of birth and the fear of death are eradicated. They have found the Imperishable Supreme Being, the Transcendent Lord God, and they receive great honor throughout all the worlds and realms. ||3||

I am poor and meek, God, but I belong to You! Save me-please save me, O Greatest of the Great! Servant Nanak takes the Sustenance and Support of the Naam. In the Name of the Lord, he enjoys celestial peace. ||4||4||


If you like this post today, then do share and follow 

Thank you